30.6 C
Delhi
Friday, April 26, 2024
spot_img
spot_img

ਪੀ.ਜੀ. ਮਾਲਕਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਲਾਉਣ ਦੇ ਹੁਕਮ, ਆਪਣਾ ਅਤੇ ਰਹਿਣ ਵਾਲਿਆਂ ਦਾ ਵੇਰਵਾ ਦੇਣਾ ਜ਼ਰੂਰੀ

ਕਪੂਰਥਲਾ, 31 ਮਈ, 2020:
ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ ਕਿ ਜ਼ਿਲਾ ਕਪੂਰਥਲਾ ਵਿਚ ਹਰੇਕ ਪੇਇੰਗ ਗੈਸਟ ਦਾ ਮਾਲਕ ਆਪਣੇ ਪੀ. ਜੀ ਅਕੋਮੋਡੇਸ਼ਨ ਵਿਚ ਸੀ. ਸੀ. ਟੀ. ਵੀ ਕੈਮਰੇ ਲਗਾਉਣ ਅਤੇ ਚਾਲੂ ਹਾਲਤ ਵਿਚ ਰੱਖਣ ਦਾ ਪਾਬੰਦ ਹੋਵੇਗਾ ਅਤੇ ਕੈਮਰਿਆਂ ਦੀ ਰਿਕਾਰਡਿੰਗ ਦਾ ਘੱਟੋ-ਘੱਟ ਇਕ ਮਹੀਨੇ ਦਾ ਬੈਕਅੱਪ ਰੱਖੇਗਾ।

ਇਸ ਤੋਂ ਇਲਾਵਾ ਪੇਇੰਗ ਗੈਸਟ ਚਲਾਉਣ ਵਾਲਾ ਇਕ ਨਿਰਧਾਰਤ ਪ੍ਰੋਫਾਰਮੇ ਵਿਚ ਉਸ ਦੇ ਪੀ. ਜੀ ਅਕੋਮੋਡੇਸ਼ਨ ਵਿਚ ਰਹਿ ਰਹੇ ਪੇਇੰਗ ਗੈਸਟ ਦਾ ਵੇਰਵਾ ਭਰ ਕੇ ਆਪਣੇ ਨਜ਼ਦੀਕੀ ਪੁਲਿਸ ਥਾਣੇ/ਚੌਕੀ ਵਿਚ ਤੁਰੰਤ ਦਰਜ ਕਰਾਉਣ ਦਾ ਪਾਬੰਦ ਹੋਵੇਗਾ, ਜਿਸ ਵਿਚ ਪੇਇੰਗ ਗੈਸਟ ਚਲਾਉਣ ਵਾਲੇ ਮਾਲਕ ਦਾ ਨਾਮ, ਪਤਾ, ਮੋਬਾਈਲ ਨੰਬਰ, ਆਧਾਰ ਕਾਰਡ ਜਾਂ ਕੋਈ ਹੋਰ ਫੋਟੋ ਪਹਿਚਾਣ ਪੱਤਰ ਦਾ ਫੋਟੋ ਕਾਪੀ ਸਮੇਤ ਵੇਰਵਾ ਦੇਣਾ ਲਾਜ਼ਮੀ ਹੋਵੇਗਾ।

ਇਸੇ ਤਰਾਂ ਇਸ ਪ੍ਰੋਫਾਰਮੇ ਵਿਚ ਪੇਇੰਗ ਗੈਸਟ ਦਾ ਨਾਮ, ਮੋਬਾਈਲ ਨੰਬਰ, ਪੜਾਈ ਜਾਂ ਕੰਮ ਵਾਲੀ ਸੰਸਥਾ ਦਾ ਨਾਮ, ਪਤਾ ਅਤੇ ਉਥੇ ਪੜਨ/ਕੰਮ ਕਰਨ ਦਾ ਸਬੂਤ, ਕਿਸ ਮਿਤੀ ਤੋਂ ਪੀ. ਜੀ ਵਿਚ ਰਹਿ ਰਿਹਾ ਹੈ, ਪੱਕਾ ਰਿਹਾਇਸ਼ੀ ਪਤਾ ਅਤੇ ਉਸ ਦਾ ਆਧਾਰ ਕਾਰਡ ਜਾਂ ਕੋਈ ਹੋਰ ਫੋਟੋ ਪਹਿਚਾਣ ਪੱਤਰ ਦਾ ਫੋਟੋ ਕਾਪੀ ਸਮੇਤ ਵੇਰਵਾ, ਜਿਸ ’ਤੇ ਰਿਹਾਇਸ਼ੀ ਪਤਾ ਹੋਵੇ, ਦੇਣਾ ਹੋਵੇਗਾ। ਇਹ ਹੁਕਮ 27 ਜੁਲਾਈ 2020 ਤੱਕ ਲਾਗੂ ਰਹਿਣਗੇ।


ਇਸ ਨੂੰ ਵੀ ਪੜ੍ਹੋ: 
‘ਟਰਾਂਸਪੇਰੈਂਟ’ ਕਿਉਂ ਨਹੀਂ ਪੰਜਾਬ ’ਚ ਕੋਰੋਨਾ ਦੀ ਕਹਾਣੀ – ਅੰਕੜਿਆਂ ਨਾਲ ਕੌਣ ਖ਼ੇਡ ਰਿਹਾ ਹੈ ਖ਼ੇਡਾਂ: ਐੱਚ.ਐੱਸ.ਬਾਵਾ



ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION