35.1 C
Delhi
Saturday, April 20, 2024
spot_img
spot_img

ਪੀ.ਟੀ.ਯੂ. ਵਿਖ਼ੇ ਮੈਗਾ ਰੁਜ਼ਗਾਰ ਮੇਲਾ 30 ਨਵੰਬਰ ਤੋਂ, 50 ਤੋਂ ਜ਼ਿਆਦਾ ਕੰਪਨੀਆਂ ਲੈਣਗੀਆਂ ਭਾਗ; ਰਾਣਾ ਗੁਰਜੀਤ ਸਿੰਘ ਵੱਲੋਂ ਨੌਜਵਾਨਾਂ ਨੂੰ ਲਾਭ ਲੈਣ ਦਾ ਸੱਦਾ

ਯੈੱਸ ਪੰਜਾਬ
ਕਪੂਰਥਲਾ, 29 ਨਵੰਬਰ, 2021 –
ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਤੇ ਸਵੈ ਰੁਜ਼ਗਾਰ ਦੇ ਕਾਬਿਲ ਬਣਾਉਣ ਦੇ ਮਕਸਦ ਨਾਲ ਆਈ.ਕੇ. ਗੁਜ਼ਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਮੈਗਾ ਰੁਜ਼ਗਾਰ ਮੇਲਾ 30 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ।

ਸੂਬੇ ਦੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਨੌਜਵਾਨਾਂ ਨੂੰ ਮੈਗਾ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਇਸ ਰੁਜ਼ਗਾਰ ਮੇਲੇ ਦੌਰਾਨ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਸਰਲ ਤਰੀਕੇ ਨਾਲ ਲੋਨ ਦੇਣ ਵੱਲ ਵਿਸ਼ੇਸ਼ ਤਵੱਜ਼ੋਂ ਦਿੱਤੀ ਜਾ ਰਹੀ ਹੈ। ਸਵੈ ਰੁਜ਼ਗਾਰ ਲਈ 10 ਏਜੰਸੀਆਂ ਤੇ ਰੁਜ਼ਗਾਰ ਦੇਣ ਲਈ 56 ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਆਮ ਤੌਰ ਤੇ ਆਪਣਾ ਕੰਮ ਧੰਦਾ ਸ਼ੁਰੂ ਕਰਨ ਲਈ ਅਕਸਰ ਵਿੱਤੀ ਮੁਸ਼ਕਿਲਾਂ ਸਾਹਮਣੇ ਆਉਂਦੀਆਂ ਹਨ, ਜਿਸ ਕਰਕੇ ਪੰਜਾਬ ਸਰਕਾਰ ਅਤੇ ਭਾਰਤ ਦੀਆਂ ਬਹੁਤ ਸਾਰੀਆਂ ਯੋਜਨਾਵਾਂ ਤਹਿਤ ਸਵੈ-ਰੋਜ਼ਗਾਰ ਲਈ ਸਬਸਿਡੀ ਵਾਲਾ ਕਰਜਾ ਲਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਜਿਲ੍ਹਾ ਉਦਯੋਗ ਕੇਂਦਰ, ਕਪੂਰਥਲਾ ਅਧੀਨ ਚੱਲ ਰਹੀ ਪ੍ਰਧਾਨ ਮੰਤਰੀ ਰੋਜਗਾਰ ਉਤਪਤੀ ਪ੍ਰੋਗਰਾਮ ਸਕੀਮ ਅਧੀਨ 50 ਹਜਾਰ ਤੋਂ 10 ਲੱਖ ਤੱਕ ਦਾ ਕਰਜਾ ਲਿਆ ਸਕਦਾ ਹੈ। ਬੈਂਕਾਂ ਵਿੱਚ ਚੱਲ ਰਹੀ ਮੁਦਰਾ ਸਕੀਮ ਅਧੀਨ 50 ਕਰਜਾ ਲੈ ਕੇ ਆਪਣਾ ਕੰਮ ਸੁਰੂ ਕੀਤਾ ਜਾ ਸਕਦਾ ਹੈ। ਐਸ.ਸੀ ਕਾਰਪੋਰੇਸ਼ਨ ਅਤੇ ਬੈਕਫਿੰਕੋ ਵਿਭਾਗ ਦੀਆਂ ਸਕੀਮਾਂ ਅਧੀਨ ਕਰਜਾ ਲਿਆ ਸਕਦਾ ਹੈ।

ਇਸ ਤੋਂ ਇਲਾਵਾ ਡੇਅਰੀ ਵਿਭਾਗ ਦੀਆਂ ਸਕੀਮਾਂ ਅਧੀਨ ਡੇਅਰੀ ਫਾਰਮਿੰਗ, ਮੱਛੀ ਵਿਭਾਗ ਦੀਆਂ ਸਕੀਮਾਂ ਅਧੀਨ ਮੱਛੀ ਪਾਲਣ, ਬਾਗਬਾਨੀ ਵਿਭਾਗ ਦੀਆਂ ਸਕੀਮਾਂ ਤਹਿਤ ਕਰਜ਼ ਪ੍ਰਾਪਤ ਕਰਕੇ ਆਪਣਾ ਕੰਮ ਧੰਦਾ ਸੁਰੂ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਮੈਗਾ ਰੁਜ਼ਗਾਰ ਮੇਲੇ ਲਈ ਪੁਖਤਾ ਤਿਆਰੀਆਂ ਕੀਤੀਆਂ ਗਈਆਂ ਹਨ, ਜਿਸ ਦੌਰਾਨ ਸੈਂਕੜੇ ਵਿਦਿਆਰਥੀਆਂ ਦੀ ਚੋਣ ਵੱਖ-ਵੱਖ ਅਸਾਮੀਆਂ ਲਈ ਨਾਮੀ ਕੰਪਨੀਆਂ ਵਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਮੌਕੇ ’ਤੇ ਆ ਕੇ ਵੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION