31.1 C
Delhi
Thursday, March 28, 2024
spot_img
spot_img

ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਖੁਸਹਾਲੀ ਲਈ ਨਵੀਂ ਨੀਤੀ ਵਿਚਾਰ ਅਧੀਨ: ਡੀ.ਜੀ.ਪੀ. ਦਿਨਕਰ ਗੁਪਤਾ

ਜਲੰਧਰ, 21 ਅਕਤੂਬਰ 2019:

ਪੰਜਾਬ ਪੁਲਿਸ ਦੇ ਸ਼ਹੀਦਾਂ ਦੇ ਵਾਰਿਸਾ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਕਿਹਾ ਕਿ ਅਜਿਹੇ ਪਰਿਵਾਰਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਨਵੀਂ ਨੀਤੀ ਵਿਚਾਰ ਅਧੀਨ ਹੈ।

ਸਥਾਨਕ ਪੀ.ਏ.ਪੀ.ਗਰਾਊਂਡ ਵਿਖੇ ਸ਼ਹੀਦਾਂ ਨੂੰ ਸਰਧਾਂਜ਼ਲੀ ਭੇਟ ਕਰਨ ਉਪਰੰਤ ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਵਿਸ਼ਵ ਦੀ ਸਭ ਤੋਂ ਵਧੀਆ ਪੁਲਿਸ ਫੋਰਸ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਪੁਲਿਸ ਵਿਭਾਗ ਦੇ ਸ਼ਹੀਦ ਹੋਏ ਅਧਿਕਾਰੀਆਂ ਤੇ ਕਰਮੀਆਂ ਦੇ ਵਾਰਿਸਾ ਦੀ ਭਲਾਈ ਲਈ ਵਿਸ਼ਵ ਦੀ ਸਭ ਤੋਂ ਵਧੀਆ ਨੀਤੀ ਬਣਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਸੰਨ 1981 ਤੋਂ 2019 ਤੱਕ 2719 ਪੁਲਿਸ ਅਧਿਕਾਰੀਆਂ ਤੇ ਕਰਮੀਆਂ ਵਲੋਂ ਦੇਸ਼ ਦੀ ਏਕਤਾ ਅਖੰਡਤਾ ਤੇ ਪ੍ਰਭੂਸਤਾ ਦੀ ਰਾਖੀ ਲਈ ਆਪਣੀਆਂ ਕੀਮਤੀਆਂ ਜਾਨਾਂ ਵਾਰੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੇ ਬਹਾਦੁਰ ਕਰਮੀਆਂ ਵਲੋਂ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਅਜੇ ਵੀ ਦਿਲਾਂ ਵਿੱਚ ਜਿੰਦਾ ਰੱਖਿਆ ਗਿਆ ਹੈ।

ਡੀ.ਜੀ.ਪੀ.ਨੇ ਕਿਹਾ ਕਿ ਪੰਜਾਬ ਪੁਲਿਸ ਅਜਿਹੇ ਪੁਲਿਸ ਕਰਮੀਆਂ ਦੇ ਵਾਰਿਸਾਂ ਦੀ ਭਲਾਈ ਲਈ ਵਚਨਬੱਧ ਹੈ ਜਿਨਾ ਨੇ ਦੇਸ਼ ਦੀ ਖਾਤਿਰ ਆਪਣੀਆਂ ਜਾਨਾਂ ਵਾਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨੂੰ ਧਿਆਨ ਵਿੱਚ ਰੱਖਦਿਆਂ ਨਵੀਂ ਨੀਤੀ ਬਣਾਈ ਜਾ ਰਹੀ ਹੈ ਤਾਂ ਕਿ ਉਨਾਂ ਨੂੰ ਜਿੰਦਗੀ ਵਿੱਚ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਉਨਾਂ ਦੇ ਅਪਣੇ ਪਰਿਵਾਰ ਹਨ ਅਤੇ ਉਨਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਇਨਾਂ ਬਹਾਦਰ ਸ਼ਹੀਦਾਂ ਵਲੋਂ ਦੇਸ਼ ਦੀ ਰਾਖੀ ਲਈ ਦਿੱਤਾ ਗਿਆ ਬਲੀਦਾਨ ਨੌਜਵਾਨ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਨਾਲ ਕਰਨ ਲਈ ਪ੍ਰੇਰਦਾ ਰਹੇਗਾ।

ਉਨ੍ਹਾਂ ਨੌਜਵਾਨ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੂੰ ਸੱਦਾ ਦਿੱਤਾ ਕਿ ਪੰਜਾਬ ਪੁਲਿਸ ਦੀ ਪੁਰਾਤਨ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਤੋਂ ਜਿਸ ਤਰ੍ਹਾਂ ਪੰਜਾਬ ਪੁਲਿਸ ਵਲੋਂ ਅਤਿਵਾਦ ਦਾ ਖਾਤਮਾ ਕੀਤਾ ਗਿਆ ਹੈ ਇਸ ਦੇ ਬਰਾਬਰ ਵਿਸ਼ਵ ਵਿੱਚ ਕੋਈ ਉਦਾਹਰਣ ਨਹੀਂ ਮਿਲਦੀ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ.ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੇ ਮਾਣ ਦਾ ਪ੍ਰਤੀਕ ਹੈ ਅਤੇ ਕਿਸੇ ਨੂੰ ਵੀ ਇਸ ਨੂੰ ਘੱਟ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਉਨ੍ਹਾ ਕਿਹਾ ਕਿ ਪੰਜਾਬ ਪੁਲਿਸ ਵਲੋਂ ਨਿਭਾਈ ਜਾ ਰਹੀ ਡਿਊਟੀ ਵਿੱਚ ਰੁਕਾਵਟਾ ਪੈਦਾ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਕਰਮੀਆਂ ਦੇ ਡਿਊਟੀ ਦੌਰਾਨ ਕਿਸੇ ਵਲੋਂ ਦੁਰਵਿਹਾਰ ਅਤੇ ਹਿੰਸਾ ਕਰਨ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਡੀ.ਜੀ.ਪੀ.ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਮੌੜ ਬੰਬ ਧਮਾਕਾ ਮਾਮਲੇ ਵਿੱਚ ਪਹਿਲਾਂ ਹੀ ਕਾਫ਼ੀ ਅੱਗੇ ਜਾ ਚੁੱਕੀ ਹੈ। ਉਨਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਇਸ ਕੇਸ ਨਾਲ ਸਬੰਧਿਤ ਭਗੌੜੇ ਦੋਸ਼ੀਆਂ ਨੂੰ ਫੜਨ ਲਈ ਪਹਿਲਾਂ ਹੀ ਇੰਟੈਲੀਜੈਂਸ ਏਜੰਸੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਚੁੱਕਾ ਹੈ।

ਇਸ ਮੌਕੇ ਡੀ.ਜੀ.ਪੀ. ਪ੍ਰਮੋਦ ਕੁਮਾਰ, ਵਧੀਕ ਡੀ.ਜੀ.ਪੀ. ਕੁਲਦੀਪ ਸਿੰਘ, ਗੌਰਵ ਯਾਦਵ, ਸੰਜੀਵ ਕਾਲੜਾ, ਗੁਰਪ੍ਰੀਤ ਦਿਓ, ਵਰਿੰਦਰ ਕੁਮਾਰ, ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਆਈ.ਜੀ.ਪੀ. ਰਾਮ ਸਿੰਘ, ਅਮਰ ਸਿੰਘ ਚਾਹਲ, ਐਮ.ਐਫ.ਫਾਰੂਕੀ ਅਤੇ ਜਸਕਰਨ ਸਿੰਘ, ਡੀ.ਆਈ.ਜੀ. ਐਸ.ਕੇ.ਕਾਲੀਆ, ਐਸ.ਐਸ.ਪੀ.ਨਵਜੋਤ ਸਿੰਘ ਮਾਹਲ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION