34.1 C
Delhi
Monday, May 20, 2024
spot_img
spot_img

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਪ੍ਰਬੰਧਾਂ ਦਾ ਉੱਚ ਅਧਿਕਾਰੀਆਂ ਵੱਲੋਂ ਜਾਇਜ਼ਾ

ਯੈੱਸ ਪੰਜਾਬ
ਐਸ.ਏ.ਐਸ. ਨਗਰ, 15 ਫਰਵਰੀ, 2023:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਣਾਏ ਨਿਵੇਸ਼ ਪੱਖੀ ਮਾਹੌਲ ਸਦਕਾ ਪੰਜਾਬ ਇਸ ਵੇਲੇ ਉਦਯੋਗਿਕ ਖੇਤਰ ਵਿੱਚ ਵਿੱਚ ਲਗਾਤਾਰ ਪ੍ਰਗਤੀ ਦੀ ਰਾਹ ’ਤੇ ਚੱਲ ਰਿਹਾ ਹੈ ਅਤੇ ਇਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਫਰਵਰੀ ਮਹੀਨੇ ਦੀ 23 ਅਤੇ 24 ਤਰੀਕ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸੰਮੇਲਨ ਉਦਯੋਗ ਦੇ ਖੇਤਰ ਵਿੱਚ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਪ੍ਰਬੰਧਾਂ ਦਾ ਜਾਇਜ਼ਾ ਅੱਜ ਪ੍ਰਮੁੱਖ ਸਕੱਤਰ, ਇਨਵੈਸਟਮੈਂਟ ਪ੍ਰਮੋਸ਼ਨ, ਸ੍ਰੀ ਦਿਲਿਪ ਕੁਮਾਰ, ਸੀ. ਈ. ਓ. ਇਨਵੈਸਟਮੈਂਟ ਪ੍ਰਮੋਸ਼ਨ, ਕੇ.ਕੇ. ਯਾਦਵ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ਼੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ, ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਕੁਮਾਰ ਗਰਗ ‘ਤੇ ਅਧਾਰਤ ਅਧਿਕਾਰੀਆਂ ਦੇ ਮੰਡਲ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਸੰਮੇਲਨ ਵਿੱਚ ਉਘੇ ਉਦਯੋਗਪਤੀ, ਨਵੇਂ ਯੁੱਗ ਦੇ ਉੱਦਮੀ, ਵਿਦੇਸ਼ੀ ਮਿਸ਼ਨ ਅਤੇ ਪਤਵੰਤੇ ਸੱਜਣ ਪਹੁੰਚਣਗੇ। ਇਹ ਸੰਮੇਲਨ ਪੰਜਾਬ ਦੀ ਸਫਲਤਾ ਦੀ ਕਹਾਣੀ ਨੂੰ ਪੇਸ਼ ਕਰਨ ਅਤੇ ਨਿਵੇਸ਼ਕਾਂ ਨੂੰ ਅਕ੍ਰਸ਼ਿਤ ਕਰਨ ਦਾ ਮੰਚ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੁਯੋਗ ਅਗਵਾਈ ਸਦਕਾ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਿਆ ਗਿਆ ਹੈ ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਕੇਵਲ 10 ਮਹੀਨਿਆਂ ਵਿੱਚ 40 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਪੰਜਾਬ ਵਿੱਚ ਉਦਯੋਗ ਦੇ ਵਿਕਾਸ ਅਤੇ ਵਪਾਰ ਨੂੰ ਸੁਖਾਲਾ ਬਨਾਉਣ ਲਈ ਹੋਏ ਵੱਡੇ ਸੁਧਾਰਾਂ ਸਦਕਾ ਇਹ ਨਿਵੇਸ਼ ਸੰਭਵ ਹੋਇਆ ਹੈ।

ਇਹ ਸੰਮੇਲਨ ਐਮ.ਐਸ.ਐਮ.ਈ. ਉਪਰ ਮੁੱਖ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਐਗਰੋ ਤੇ ਫੂਡ ਪ੍ਰਾਸੈਸਿੰਗ, ਹੈਲਥਕੇਅਰ, ਨਿਰਮਾਣ ਤੇ ਲਾਈਟ ਇੰਜਨੀਅਰਿੰਗ, ਪਲਾਸਿਟ ਤੇ ਪੈਟਰੋਕੈਮੀਕਲ, ਆਟੋ ਤੇ ਆਟੋ ਕੰਪੋਨੈਂਟਸ, ਹੁਨਰ ਸਿਖਲਾਈ, ਨਵੀਂ ਤੇ ਨਵਿਆਉਣਯੋਗ ਊਰਜਾ, ਨਿਊ ਮੋਬੇਲਟੀ, ਇੰਡਸਟਰੀ, ਟੈਕਸਟਾਈਲ, ਸੈਰ ਸਪਾਟਾ, ਸੂਚਨਾ ਤਕਨਾਲੋਜੀ ਅਤੇ ਸਟਾਰਟ ਅੱਪ ਨੂੰ ਵੀ ਉਤਸ਼ਾਹਤ ਕਰੇਗਾ ਕਿਉਕਿ ਇਨਾਂ ਖੇਤਰਾਂ ਦੀ ਵੀ ਪੰਜਾਬ ਵਿੱਚ ਅਥਾਹ ਸਮਰੱਥਾ ਹੈ।

ਸੰਮੇਲਨ ਦੌਰਾਨ ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ ਜਿਨਾਂ ਵਿੱਚ ਉਦਯੋਗ ਨਾਲ ਸਬੰਧਿਤ ਪ੍ਰਮੁੱਖ ਹਸਤੀਆਂ ਆਪਣੇ ਵਿਚਾਰ ਪੇਸ਼ ਕਰਨਗੀਆਂ। ਇਸ ਦੌਰਾਨ ਉਦਯੋਗਾਂ ਦੀਆਂ ਲੋੜਾਂ ਅਤੇ ਮੰਗਾਂ ਬਾਰੇ ਖੁੱਲ ਕੇ ਵਿਚਾਰ ਹੋਵੇਗਾ।

ਇਸ ਸੰਮੇਲਨ ਵਿੱਚ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਜਿਸ ਵਿੱਚ ਪੰਜਾਬ ਵਿੱਚ ਬਣਾਈਆਂ ਜਾਂਦੀਆਂ ਵਸਤਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਜਿਸ ਰਾਹੀਂ ਸੂਬੇ ਵਿੱਚ ਬਣ ਰਹੀਆਂ ਵਿਸ਼ਵ ਪੱਧਰੀ ਵਸਤਾਂ ਬਾਰੇ ਜਾਣਕਾਰੀ ਮਿਲੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਮਨਿੰਦਰ ਕੌਰ ਬਰਾੜ, ਐੱਸ ਡੀ ਐਮ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਤਰਸੇਮ ਚੰਦ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION