34 C
Delhi
Thursday, April 25, 2024
spot_img
spot_img

ਪ੍ਰਧਾਨ ਮੰਤਰੀ ਦੇ ਅਹੁਦੇ ਦੇ ਮੁਤਾਬਿਕ ਨਹੀਂ ਮੋਦੀ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ: ਜਾਖ਼ੜ

ਗੁਰਦਾਸਪੁਰ, 23 ਦਸੰਬਰ, 2019:

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪ੍ਰਵਾਸੀਆਂ ਨੂੰ ਬੰਦੀ ਬਣਾ ਕੇ ਰੱਖਣ ਲਈ ਸਥਾਪਿਤ ਕੀਤੇ ਜਾਣ ਵਾਲੇ ਡਿਟੈਂਸ਼ਨ ਸੈਂਟਰਾਂ ਅਤੇ ਕੌਮੀ ਨਾਗਰਿਕਤਾ ਰਜਿਸਟਰ ਸਬੰਧੀ ਆਪਣੀ ਸਰਕਾਰ ਦਾ ਰੁੱਖ ਸੱਪਸ਼ਟ ਕਰਨ ਦੀ ਵੰਗਾਰ ਪਾਈ ਹੈ।

ਸ੍ਰੀ ਜਾਖੜ ਅੱਜ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਗ੍ਰਹਿ ਵਿਖੇ ਪੁਹੰਚੇ ਸਨ ਜਿਥੇ ਉਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ।

ਇਸ ਮੌਕੇ ਉਨਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਚੇਅਰਮੈਨ ਗੁਰਮੀਤ ਸਿੰਘ ਪਾਹੜਾ ਅਤੇ ਬਲਜੀਤ ਸਿੰਘ ਪਾਹੜਾ ਜਿਲਾ ਪ੍ਰਧਾਨ ਯੂਥ ਕਾਂਗਰਸ ਪਾਰਟੀ ਵੀ ਮੋਜੂਦ ਸਨ।

ਅੱਜ ਇੱਥੋਂ ਜਾਰੀ ਬਿਆਨ ਵਿਚ ਸ੍ਰੀ ਜਾਖੜ ਨੇ ਪ੍ਰਧਾਨ ਮੰਤਰੀ ਵੱਲੋਂ ਬੀਤੇ ਦਿਨੀਂ ਦਿੱਲੀ ਦੇ ਰਾਮਲੀਲਾ ਮੈਦਾਨ ਤੋਂ ਆਪਣੇ ਅਹੁਦੇ ਦੀ ਮਰਿਆਦਾ ਭੰਗ ਕਰਦਿਆਂ ਦਿੱਤੇ ਗੈਰ ਜਿੰਮੇਵਰਾਨਾ ਬਿਆਨ ਦੀ ਨਖੇਧੀ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਦੇਸ਼ ਵਿਚ ਧਰਮ ਦੇ ਨਾਂਅ ਤੇ ਵੰਡੀਆਂ ਪਾ ਰਹੀ ਹੈ।

ਪ੍ਰਧਾਨ ਮੰਤਰੀ ਦੇ ਬੀਤੇ ਕੱਲ ਦੇ ਉਸ ਬਿਆਨ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਡਿਟੈਂਸ਼ਨ ਸੈਂਟਰ ਸਥਾਪਿਤ ਕਰਨ ਦਾ ਸਰਕਾਰ ਦਾ ਕੋਈ ਵਿਚਾਰ ਹੀ ਨਹੀਂ ਹੈ, ਦਾ ਜਿਕਰ ਕਰਦਿਆਂ ਸ੍ਰੀ ਜਾਖੜ ਨੇ ਸਰਕਾਰ ਵੱਲੋਂ ਰਾਜ ਸਭਾ ਵਿਚ ਦਿੱਤੇ ਜਵਾਬ ਦੀ ਕਾਪੀ ਮੀਡੀਆ ਨਾਲ ਸਾਂਝੀ ਕੀਤੀ।

ਸ੍ਰੀ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਕਥਨ ਦੇ ਉਲਟ ਰਾਜ ਸਭਾ ਵਿਚ 24 ਜੁਲਾਈ 2019 ਨੂੰ ਇਕ ਸਵਾਲ ਦੇ ਜਵਾਬ ਵਿਚ ਕੇਂਦਰ ਗ੍ਰਹਿ ਰਾਜ ਮੰਤਰੀ ਸ੍ਰੀ ਨਿਤਿਆ ਨੰਦ ਰਾਏ ਨੇ ਦੱਸਿਆ ਸੀ ਕਿ ਭਾਰਤ ਸਰਕਾਰ ਨੇ 9 ਜਨਵਰੀ 2019 ਨੂੰ ਹੀ ਸਾਰੇ ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰੇਦਸ਼ਾਂ ਨੂੰ ਚਿੱਠੀ ਲਿੱਖ ਕੇ ਮਾਡਲ ਡਿਟੈਸ਼ਨ ਸੈਂਟਰ ਮੈਨੂਅਲ ਦਾ ਖਰੜਾ ਭੇਜਿਆ ਸੀ, ਜਿਸ ਵਿਚ ਪ੍ਰਵਾਸੀ ਲੋਕਾਂ ਨੂੰ ਬੰਦੀ ਬਣਾ ਕੇ ਰੱਖਣ ਅਤੇ ਉਥੇ ਕੀਤੇ ਜਾਣ ਵਾਲੇ ਹੋਰ ਇੰਤਜਾਮਾਂ ਬਾਰੇ ਦੱਸਿਆ ਗਿਆ ਸੀ।

ਸ੍ਰੀ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਬਿਆਨ ਅਤੇ ਉਨ੍ਹਾਂ ਦੇ ਮੰਤਰੀ ਵੱਲੋਂ ਸੰਸਦ ਵਿਚ ਦਿੱਤੇ ਬਿਆਨ ਆਪਾ ਵਿਰੋਧੀ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦਾ ਬਿਆਨ ਸਹੀ ਹੈ ਤਾਂ ਉਹ ਆਪਣੇ ਮੰਤਰੀ ਨੂੰ ਹਟਾਉਣ ਜਿਸਨੇ ਸੰਸਦ ਵਿਚ ਗੁੰਮਰਾਹਕੁੰਨ ਬਿਆਨ ਦਿੱਤਾ। ਅਤੇ ਜੇਕਰ ਮੰਤਰੀ ਦਾ ਬਿਆਨ ਸਹੀ ਹੈ ਤਾਂ ਪ੍ਰਧਾਨ ਮੰਤਰੀ ਦੇਸ਼ ਕੋਲੋਂ ਮੁਆਫੀ ਮੰਗਣ।

ਸ੍ਰੀ ਜਾਖੜ ਨੇ ਮੋਦੀ ਸਰਕਾਰ ਦੇ ਇੰਨ੍ਹਾਂ ਦਾਅਵਿਆਂ ਲਈ ਵੀ ਉਸਨੂੰ ਕਰੜੇ ਹੱਥੀ ਲਿਆ ਜਿਸ ਤਹਿਤ ਸਰਕਾਰ ਦਾਅਵਾ ਕਰ ਰਹੀ ਹੈ ਕਿ ਕੌਮੀ ਨਾਗਰਿਕਤਾ ਰਜਿਸਟਰ ਤੇ ਕਦੇ ਕੋਈ ਵਿਚਾਰ ਨਹੀਂ ਹੋਇਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਆਪਣੀ ਪਾਰਟੀ ਦਾ ਚੋਣ ਮਨੋਰਥ ਪੱਤਰ ਦੇਖਣ ਦੀ ਸਲਾਹ ਦਿੱਤੀ ਜਿਸ ਦੇ ਨੁਕਤਾ ਨੰਬਰ 7 ਤੇ ਪਾਰਟੀ ਨੇ ਸਪੱਸ਼ਟ ਕਿਹਾ ਹੈ ਕਿ ਉਹ ਕੌਮੀ ਨਾਗਰਿਕਤਾ ਰਜਿਸਟਰ ਲਾਗੂ ਕਰੇਗੀ।

ਸ੍ਰੀ ਜਾਖੜ ਨੇ ਕਿਹਾ ਕਿ ਦੇਸ਼ ਨੂੰ ਧਰਮ ਦੇ ਨਾਂਅ ਤੇ ਵੰਡਨ ਦਾ ਜੋ ਕੰਮ ਅੰਗਰੇਜ ਅਧੂਰਾ ਛੱਡ ਗਏ ਸਨ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਹੀ ਕੰਮ ਹੁਣ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸਲ ਵਿਚ ਭਾਜਪਾ ਲਈ ਸਰਕਾਰ ਚਲਾਉਣਾ ਸੰਭਵ ਨਹੀਂ ਹੋ ਰਿਹਾ ਹੈ ਅਤੇ ਇਹ ਲੋਕ ਮਸਲਿਆਂ ਦੇ ਹੱਲ ਕਰਨ ਤੋਂ ਆਪਣੀ ਅਸਮੱਰਥਤਾ ਛੁਪਾਉਣ ਲਈ ਹੀ ਦੇਸ਼ ਵਿਚ ਧਾਰਮਿਕ ਨਫਰਤ ਪੈਦਾ ਕਰਕੇ ਸਮਾਜ ਵਿਚ ਵੰਡੀਆਂ ਪਾ ਰਹੀ ਹੈ। ਉਨ੍ਹਾਂ ਨੇ ਕਿਹਾ ਦੇਸ਼ ਦੇ ਨੌਜਵਾਨ ਸਿੱਖਿਆ ਤੇ ਰੋਜਗਾਰ ਮੰਗਦੇ ਹਨ ਜਦ ਕਿ ਮੋਦੀ ਸਰਕਾਰ ਯੁਨਿਵਰਸਿਟੀਆਂ ਵਿਚ ਪੁਲਿਸ ਭੇਜ ਰਹੀ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਐਨ ਆਰ ਸੀ ਖਿਲਾਫ ਅਵਾਜ਼ ਬੁਲੰਦ ਕੀਤੀ ਸੀ ਅਤੇ ਇਸੇ ਕਾਰਨ ਕੇਂਦਰ ਸਰਕਾਰ ਪੰਜਾਬ ਦੇ 6000 ਕਰੋੜ ਰੁਪਏ ਨਜਾਇਜ ਤੌਰ ਤੇ ਰੋਕੀ ਬੈਠੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਕਰਾਰ ਦਾ ਇਸ ਤਰਾਂ ਦਾ ਵਿਵਹਾਰ ਦੇਸ਼ ਦੇ ਸੰਘੀ ਢਾਂਚੇ ਦੇ ਉਲਟ ਹੈ।

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੇ ਸੰਵਿਧਾਨ ਨਾਲ ਛੇੜਛਾੜ ਦੇ ਕੇਂਦਰ ਸਰਕਾਰ ਦੇ ਇਰਾਦਿਆਂ ਨੂੰ ਕਦੇ ਸਫਲ ਨਹੀਂ ਹੋਣ ਦੇਵੇਗੀ।

ਇਸ ਮੌਕੇ ਦਰਸ਼ਨ ਮਹਜਾਨ ਸਿਟੀ ਪ੍ਰਧਾਨ ਕਾਂਗਰਸ ਪਾਰਟੀ, ਸੁਰਿੰਦਰ ਮਹਾਜਨ ਸੀਨੀਅਰ ਕਾਂਗਰਸੀ ਆਗੂ, ਸੁੱਚਾ ਸਿੰਘ ਰਾਮ ਨਗਰ ਸਮੇਤ ਵੱਡੀ ਗਿਣਤੀ ਵਿਚ ਜਿਲੇ ਦੇ ਕਾਂਗਰਸੀ ਨੇਤਾ ਤੇ ਵਰਕਰ ਹਾਜਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION