41.7 C
Delhi
Thursday, May 16, 2024
spot_img
spot_img

ਪ੍ਰਧਾਨ ਮੰਤਰੀ ਦੇ ਲਾਲ ਕਿਲ੍ਹੇ ਵਾਲੇ ਭਾਸ਼ਣ ‘ਚ ਕਿਸਾਨਾਂ ਨੂੰ ਭਰਮਾਉਣ ਦੀ ਕੋਸ਼ਿਸ਼ ਤੋਂ ਸਿਵਾਏ ਕੁੱਝ ਵੀ ਨਵਾਂ ਨਹੀ: ਬੂਟਾ ਸਿੰਘ ਬੁਰਜ ਗਿੱਲ

ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 16 ਅਗਸਤ 2021 –
ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਕੜੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਜਾਰੀ ਪੱਕੇ-ਧਰਨੇ ਅੱਜ 320 ਵੇਂ ਦਿਨ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਰਹੇ।

ਅੱਜ ਧਰਨਿਆਂ ਵਿੱਚ ਬੁਲਾਰਿਆਂ ਬੂਟਾ ਸਿੰਘ ਬੁਰਜ ਗਿੱਲ,ਮਨਜੀਤ ਧਨੇਰ,ਜਗਮੋਹਣ ਪਟਿਆਲਾ, ਗੁਰਦੀਪ ਰਾਮਪੁਰਾ, ਗੁਰਮੀਤ ਭੱਟੀਵਾਲ, ਬਲਵੰਤ ਉੱਪਰਲੀ ਅਤੇ ਕੁਲਵੰਤ ਕਿਸ਼ਨਗੜ੍ਹ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੱਲ੍ਹ 15 ਅਗਸਤ ਨੂੰ ਲਾਲ ਕਿਲ੍ਹੇ ਦੀ ਫਸੀਲ ਤੋਂ ਕੀਤੀ ਤਕਰੀਰ ਦੀ ਚੀਰਫਾੜ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਖੇਤੀ ਸੁਧਾਰਾਂ ਦਾ ਨਾਂਅ ਦੇ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਾਰ ਪ੍ਰਧਾਨ ਮੰਤਰੀ ਨੇ ਗੁੰਮਰਾਹ ਕਰਨ ਲਈ ਛੋਟੇ ਕਿਸਾਨਾਂ ਨੂੰ ਮੁੱਖ ਨਿਸ਼ਾਨਾ ਬਣਾਇਆ। ਸਰਕਾਰ ਕਿਸਾਨਾਂ ਨੂੰ ਵੱਖ ਵੱਖ ਵਰਗਾਂ ਵਿੱਚ ਵੰਡ ਕੇ ਸ਼ਾਇਦ ਅੰਦੋਲਨ ਵਿੱਚ ਤਰੇੜ੍ਹਾਂ ਪਾਉਣੀਆਂ ਚਾਹੁੰਦੀ ਹੈ। ਇਹ ਕਾਲੇ ਖੇਤੀ ਕਾਨੂੰਨ ਸਭ ਵਰਗਾਂ ਦੇ ਕਿਸਾਨਾਂ, ਮਜਦੂਰਾਂ, ਛੋਟੇ ਤੇ ਮੱਧਵਰਗੀ ਵਪਾਰੀਆਂ ਤੇ ਕਾਰੋਬਾਰੀਆਂ ਸਮੇਤ ਸਾਰੇ ਖਪਤਕਾਰਾਂ ਲਈ ਬੇਹੱਦ ਖਤਰਨਾਕ ਹਨ। ਪ੍ਰਧਾਨ ਮੰਤਰੀ ਨੇ ਆਪਣੀ ਤਕਰੀਰ ਰਾਹੀਂ, ਹਰ ਸਾਲ ਦੀ ਤਰ੍ਹਾਂ, ਘਿਸੇ-ਪਟੇ ਸ਼ਬਦਜਾਲ ਰਾਹੀਂ ਕਿਸਾਨਾਂ ਤੇ ਹੋਰ ਸਭ ਵਰਗਾਂ ਦੇ ਲੋਕਾਂ ਨੂੰ ਝੂਠੇ ਸ਼ਬਜਬਾਗ ਦਿਖਾਉਣ ਦੀ ਕੋਸ਼ਿਸ਼ ਕੀਤੀ। ਕਿਸਾਨ ਸਮਝ ਚੁੱਕੇ ਹਨ ਕਿ ਖੇਤੀ ਕਾਨੂੰਨ ਉਨ੍ਹਾਂ ਦੀ ਮੌਤ ਦੇ ਵਰੰਟ ਹਨ ਅਤੇ ਇਨ੍ਹਾਂ ਨੂੰ ਰੱਦ ਕਰਵਾਏ ਬਗੈਰ ਉਨ੍ਹਾਂ ਦਾ ਛੁਟਕਾਰਾ ਨਹੀਂ।

ਬੁਲਾਰਿਆਂ ਨੇ ਅੱਜ ਉਨ੍ਹਾਂ ਅਰਥ- ਸ਼ਾਸਤਰੀਆਂ ਨੂੰ ਵੀ ਨਿਸ਼ਾਨੇ ‘ਤੇ ਲਿਆ ਜੋ ਖੁੱਲ੍ਹੀ ਮੰਡੀ ਅਰਥਾਤ ਨਿੱਜੀਕਰਨ ਨੂੰ ਹੀ ਹਰ ਸਮੱਸਿਆ ਦਾ ਹੱਲ ਦੱਸਦੇ ਹਨ। ਆਗੂਆਂ ਨੇ ਕਿਹਾ ਕਿ ਖੇਤੀ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨ ਵਾਲਾ ਵਿਕਾਸ ਮਾਡਲ ਦੁਨੀਆਂ ਦੇ ਕਈ ਦੇਸ਼ਾਂ ਵਿੱਚ ਫੇਲ੍ਹ ਹੋ ਚੁੱਕਿਆ ਹੈ। ਭਾਰਤ ਵਿੱਚ ਤਾਂ ਇਹ ਕਾਰਪੋਰੇਟੀ ਮਾਡਲ ਬਿਲਕੁਲ ਵੀ ਸਫਲ ਨਹੀਂ ਹੋ ਸਕਦਾ। ਆਰਥਿਕਤਾ ਦੇ ਦੂਸਰੇ ਖੇਤਰਾਂ ਵਿੱਚ ਪਹਿਲਾਂ ਹੀ ਬਹੁਤ ਜਿਆਦਾ ਬੇਰੁਜ਼ਗਾਰੀ ਹੋਣ ਕਾਰਨ ਖੇਤੀ ਖੇਤਰ ‘ਚੋਂ ਕੱਢੇ ਜਾਣ ਵਾਲੇ ਕਿਸਾਨਾਂ ਨੂੰ ਉਥੇ ਰੁਜਗਾਰ ਨਹੀਂ ਦਿੱਤਾ ਜਾ ਸਕਦਾ। ਸੋ ਕਾਰਪੋਰੇਟ ਪੱਖੀ ਵਿਕਾਸ ਮਾਡਲ ਨੂੰ ਤਿਆਗ ਕੇ ਲੋਕ-ਪੱਖੀ ਵਿਕਾਸ ਮਾਡਲ ਅਪਣਾਉਣਾ ਹੀ ਇੱਕੋ ਇੱਕ ਹੱਲ ਹੈ।

ਸਾਰੇ ਜ਼ਿਲ੍ਹਿਆਂ ਅਤੇ ਚੱਲ ਰਹੇ ਸੰਘਰਸ਼ ਪੜਾਅ ਵਾਲੀਆਂ ਥਾਵਾਂ ਤੇ ਵਿਸ਼ਾਲ ਸਫ਼ਲ ਮੋਟਰਸਾਇਕਲ/ਟਰੈਕਟਰ ਮਾਰਚ ਹੋਏ ਹਨ। 15 ਅਗਸਤ ਨੂੰ ਬਰਨਾਲਾ, ਮਹਿਲਕਲਾਂ, ਭਦੌੜ, ਰਾਮਪੁਰਾ, ਮਾਨਸਾ, ਬਰੇਟਾ, ਸੰਗਰੂਰ, ਪਟਿਆਲਾ, ਜਗਰਾਉਂ, ਰਾਏਕੋਟ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ, ਮੋਹਾਲੀ ਆਦਿ ਥਾਵਾਂ ‘ਤੇ ਪ੍ਰਦਰਸ਼ਨ ਕੀਤੇ ਗਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION