35.1 C
Delhi
Friday, April 19, 2024
spot_img
spot_img

ਪ੍ਰਧਾਨ ਮੰਤਰੀ Narendra Modi ਅੜੀ ਛੱਡ ਕੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ: Bibi Jagir Kaur

ਯੈੱਸ ਪੰਜਾਬ
ਅੰਮ੍ਰਿਤਸਰ, 16 ਦਸੰਬਰ, 2020 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਗਈ ਅਤੇ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਕਮੇਟੀ ਵਿਖੇ ਸਾਬਕਾ ਅਧਿਕਾਰੀਆਂ ਨੇ ਬੀਬੀ ਜਗੀਰ ਕੌਰ ਨਾਲ ਇਕੱਤਰਤਾ ਵੀ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਉਥੇ ਹੀ ਧਰਮ ਪ੍ਰਚਾਰ ਸਮੇਤ ਸੰਸਥਾ ਦੇ ਕਾਰਜਾਂ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਸਹਿਯੋਗੀ ਬਣੇ ਰਹਿਣ ਦਾ ਭਰੋਸਾ ਦਿੱਤਾ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਾਬਕਾ ਅਧਿਕਾਰੀਆਂ ਅਤੇ ਕਰਮਚਾਰੀਆਂ ਕੋਲ ਸ਼੍ਰੋਮਣੀ ਕਮੇਟੀ ਦੇ ਕੰਮ-ਕਾਜ ਦਾ ਲੰਮਾ ਤਜ਼ਰਬਾ ਹੈ, ਜਿਸ ਲਈ ਇਨ੍ਹਾਂ ਪਾਸੋਂ ਸਮੇਂ-ਸਮੇਂ ਸੁਝਾਅ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੁੱਚੇ ਪੰਥ ਦੀ ਨੁਮਾਇੰਦਾ ਸੰਸਥਾ ਹੈ ਅਤੇ ਇਹ ਧਰਮ ਪ੍ਰਚਾਰ ਦੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਮੌਜੂਦਾ ਸਮੇਂ ਕਿਸਾਨ ਸੰਘਰਸ਼ ਵਿਚ ਸ਼੍ਰੋਮਣੀ ਕਮੇਟੀ ਸਹਿਯੋਗੀ ਬਣੀ ਹੋਈ ਹੈ। ਦਿੱਲੀ ਵਿਖੇ ਕਿਸਾਨਾਂ ਲਈ ਲੰਗਰ, ਮੈਡੀਕਲ ਸੇਵਾਵਾਂ, ਰਹਿਣ ਲਈ ਪ੍ਰਬੰਧ ਕਰਨ ਸਮੇਤ ਬੀਬੀਆਂ ਲਈ ਆਰਜ਼ੀ ਬਾਥਰੂਮਾਂ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਘਰਸ਼ ਦੌਰਾਨ ਚਲਾਣਾ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਮੱਦਦ ਵੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਦੋ ਟਰੱਕ ਗੱਦਿਆਂ ਅਤੇ ਕੰਬਲਾਂ ਦੇ ਵੀ ਭੇਜੇ ਗਏ ਹਨ ਅਤੇ ਲੋੜ ਪੈਣ ’ਤੇ ਹੋਰ ਪ੍ਰਬੰਧ ਵੀ ਕੀਤੇ ਜਾਣਗੇ।

ਇਸ ਦੌਰਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਅੜ੍ਹੀ ਛੱਡ ਕੇ ਠੰਡ ਦੇ ਮੌਸਮ ਵਿਚ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਅਤੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨ। ਇਸ ਮੌਕੇ ਸਾਬਕਾ ਮੁਲਾਜ਼ਮਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਨਿੱਜੀ ਸਹਾਇਕ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸਾਬਕਾ ਅਧਿਕਾਰੀ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਦਿਲਜੀਤ ਸਿੰਘ ਬੇਦੀ, ਸ. ਸਤਬੀਰ ਸਿੰਘ, ਸ. ਬਲਵਿੰਦਰ ਸਿੰਘ ਜੋੜਾਸਿੰਘਾ, ਸ. ਹਰਜੀਤ ਸਿੰਘ, ਸ. ਬਲਬੀਰ ਸਿੰਘ, ਸ. ਰਾਜ ਸਿੰਘ, ਸ. ਪਰਵਿੰਦਰ ਸਿੰਘ ਡੰਡੀ, ਸ. ਹਰਿੰਦਰਪਾਲ ਸਿੰਘ, ਸ. ਪ੍ਰੀਤਮ ਸਿੰਘ ਪੁਰੀ, ਸ. ਰਣਜੀਤ ਸਿੰਘ, ਸ. ਬਲਕਾਰ ਸਿੰਘ, ਸ. ਦਿਲਬਾਗ ਸਿੰਘ, ਸ. ਇੰਦਰਪਾਲ ਸਿੰਘ, ਸ. ਬਲਕਾਰ ਸਿੰਘ ਜੌੜਾ, ਸ. ਸੁਰਿੰਦਰ ਸਿੰਘ, ਸ. ਕੁਲਦੀਪ ਸਿੰਘ ਬਾਵਾ, ਸ. ਰਾਮਿੰਦਰਬੀਰ ਸਿੰਘ, ਸ. ਜਤਿੰਦਰ ਸਿੰਘ ਭੋਲੂ, ਸ. ਕਸ਼ਮੀਰ ਸਿੰਘ ਪੱਟੀ, ਸ. ਚਰਨਜੀਤ ਸਿੰਘ ਖਜਾਨਚੀ, ਸ. ਬਲਵਿੰਦਰ ਸਿੰਘ ਸੰਧੂ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਅਜਾਇਬ ਸਿਘ, ਸ. ਜੇਠਾ ਸਿੰਘ, ਪ੍ਰੋ: ਸੂਬਾ ਸਿੰਘ, ਸ. ਮਹਿਤਾਬ ਸਿੰਘ, ਸ. ਗੁਰਬਚਨ ਸਿੰਘ, ਸ. ਸ਼ੇਰ ਸਿੰਘ, ਸ. ਕੁਲਵੰਤ ਸਿੰਘ, ਸ. ਬਲਵਿੰਦਰ ਸਿੰਘ ਭਿੰਡਰ, ਸ. ਪਰਮਿੰਦਰ ਸਿੰਘ ਤਖ਼ਤੂਚੱਕ, ਸ. ਅਜੀਤ ਸਿੰਘ ਪੱਲਾ ਸਾਰੇ ਮੈਂਬਰ ਸਾਹਿਬਾਨ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION