31.1 C
Delhi
Wednesday, May 8, 2024
spot_img
spot_img

ਪ੍ਰਵਾਸੀ ਭਾਰਤੀ ਪਰਿਵਾਰਾਂ, ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਨੱਥੋਵਾਲ ਦੀ ਇਮਾਰਤ ਬਣ ਕੇ ਤਿਆਰ

ਯੈੱਸ ਪੰਜਾਬ
ਰਾਏਕੋਟ/ਲੁਧਿਆਣਾ, 11 ਅਪ੍ਰੈਲ, 2022 –
ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਨੇ ਪਿੰਡ ਨੱਥੋਵਾਲ ਦੇ ਅਗਾਂਹਵਧੂ ਲੋਕਾਂ ਨੂੰ ਸਮਾਜ ਲਈ ਰਾਹ ਦਸੇਰਾ ਕਹਿੰਦਿਆਂ ਹੋਰ ਪਿੰਡਾਂ ਦੇ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਪ੍ਰਵਾਸੀ ਭਾਰਤੀ ਪਰਿਵਾਰਾਂ ਦੇ ਸਹਿਯੋਗ ਨਾਲ ਆਪਣੇ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣ। ਉਹ ਅੱਜ ਪਿੰਡ ਨੱਥੋਵਾਲ ਵਿਖੇ ਪ੍ਰਵਾਸੀ ਭਾਰਤੀ ਪਰਿਵਾਰਾਂ ਦੇ ਸਹਿਯੋਗ ਨਾਲ ਬਣਾਏ ਸਰਕਾਰੀ ਪ੍ਰਾਇਮਰੀ ਸਕੂਲ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਸਮਾਗਮ ਵਿੱਚ ਰਾਏਕੋਟ ਦੇ ਐੱਸ ਡੀ ਐੱਮ ਸ੍ਰ ਗੁਰਬੀਰ ਸਿੰਘ ਕੋਹਲੀ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ।

ਉਹਨਾਂ ਕੈਨੇਡਾ ਵਾਸੀ ਸ੍ਰ ਗੁਰਦੀਪ ਸਿੰਘ ਬੁੱਟਰ (ਇਕੱਲੇ ਪਰਿਵਾਰ ਨੇ 25 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦਾ ਯੋਗਦਾਨ ਪਾਇਆ) ਅਤੇ ਹੋਰ ਦਾਨੀ ਸੱਜਣਾਂ ਵੱਲੋਂ ਇਸ ਇਮਾਰਤ ਨੂੰ ਤਿਆਰ ਕਰਨ ਵਿਚ ਪਾਏ ਯੋਗਦਾਨ ਦੀ ਉਚੇਚੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਨੱਥੋਵਾਲ ਨੇ ਸਮਾਜ ਵਿੱਚ ਵਿਕਾਸ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਪਰ ਚੁੱਕਣ ਲਈ ਸਥਾਨਕ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੁੰਦਾ ਹੈ।

ਉਹਨਾਂ ਭਰੋਸਾ ਦਿੱਤਾ ਕਿ ਪਿੰਡ ਨੱਥੋਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕਾਂ ਦੀ ਕਮੀ ਦੂਰ ਕਰਨ ਦੇ ਨਾਲ-ਨਾਲ ਹੋਰ ਬੁਨਿਆਦੀ ਲੋੜਾਂ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਪਿੰਡ ਨੂੰ ਸੂਬੇ ਦਾ ਬਿਹਤਰ ਪਿੰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।

ਇਸ ਮੌਕੇ ਪਿੰਡ ਦੀ ਵੈੱਲਫੇਅਰ ਸੁਸਾਇਟੀ ਦੇ ਆਗੂ ਸ੍ਰ. ਜਗਦੇਵ ਸਿੰਘ ਨੇ ਦੱਸਿਆ ਕਿ ਇਸ ਇਮਾਰਤ ਲਈ ਸ੍ਰ. ਗੁਰਦੀਪ ਸਿੰਘ ਬੁੱਟਰ ਕੈਨੇਡਾ, ਡਾ. ਭਜਨ ਸਿੰਘ, ਸਾਬਕਾ ਸਰਪੰਚ ਬਚਨ ਸਿੰਘ ਪਰਿਵਾਰ ਵੱਲੋਂ ਸ੍ਰੀਮਤੀ ਜਸਵਿੰਦਰ ਕੌਰ, ਸ੍ਰ ਸਾਧੂ ਸਿੰਘ ਬੁੱਟਰ, ਸ੍ਰ ਭਾਗ ਸਿੰਘ ਅਮਰੀਕਾ ਦੇ ਪਰਿਵਾਰ, ਮਾਸਟਰ ਨਛੱਤਰ ਸਿੰਘ, ਸ੍ਰ. ਕਰਮਜੀਤ ਸਿੰਘ, ਸ੍ਰ. ਜਗਸੀਰ ਸਿੰਘ ਕੈਨੇਡਾ, ਸ੍ਰ. ਸਰਬਜੀਤ ਸਿੰਘ, ਸ੍ਰ. ਰਾਜਿੰਦਰ ਸਿੰਘ, ਸ੍ਰ. ਸੁਖਦੇਵ ਸਿੰਘ ਕਾਨੂੰਨਗੋ, ਸੂਬੇਦਾਰ ਜਸਵਿੰਦਰ ਸਿੰਘ, ਸ੍ਰ. ਬਲੌਰ ਸਿੰਘ ਸਰਪੰਚ, ਸ੍ਰ. ਪ੍ਰੀਤਮ ਸਿੰਘ ਰਟੌਲ ਅਤੇ ਹੋਰ ਦਾਨੀ ਸੱਜਣਾਂ ਨੇ ਵਿਸ਼ੇਸ਼ ਯੋਗਦਾਨ ਪਾਇਆ ਹੈ। ਇਸ ਇਮਾਰਤ ‘ਤੇ ਹੁਣ ਤੱਕ 57 ਲੱਖ ਰੁਪਏ ਦੇ ਕਰੀਬ ਲਾਗਤ ਆ ਚੁੱਕੀ ਹੈ ਜਦਕਿ ਹਲੇ ਹੋਰ ਖਰਚਾ ਹੋਣ ਦੀ ਸੰਭਾਵਨਾ ਹੈ। ਇਸ ਇਮਾਰਤ ਦੇ ਬਣਨ ਨਾਲ ਸਕੂਲ ਵਿਚ ਪਿਛਲੇ ਸਾਲ ਦੇ 62 ਬੱਚਿਆਂ ਦੇ ਮੁਕਾਬਲੇ ਇਸ ਸਾਲ 120 ਤੋਂ ਵਧੇਰੇ ਬੱਚੇ ਦਾਖਲ ਹੋ ਚੁੱਕੇ ਹਨ।

ਸ੍ਰ ਗੁਰਦੀਪ ਸਿੰਘ ਕੈਨੇਡਾ ਨੇ ਕਿਹਾ ਕਿ ਉਹਨਾਂ ਦੇ ਪਰਿਵਾਰ ਦਾ ਸੁਪਨਾ ਸੀ ਕਿ ਜਿਸ ਧਰਤ ਉਤੇ ਉਹ ਜੰਮੇ ਅਤੇ ਵੱਡੇ ਹੋਏ ਹਨ ਉਸ ਲਈ ਕੁਝ ਕੀਤਾ ਜਾਵੇ। ਇਸੇ ਸੋਚ ਨਾਲ ਹੀ ਉਹਨਾਂ ਨੇ ਇਸ ਸਕੂਲ ਦੀ ਕਾਇਆ ਕਲਪ ਕਰਨ ਦਾ ਫੈਸਲਾ ਕੀਤਾ ਸੀ। ਉਹਨਾਂ ਕਿਹਾ ਕਿ ਹੋਰ ਦਾਨੀ ਸੱਜਣਾਂ ਨੇ ਵੀ ਭਰਪੂਰ ਸਹਿਯੋਗ ਦਿੱਤਾ। ਉਹਨਾਂ ਕਿਹਾ ਕਿ ਪਿੰਡ ਦੇ ਵਿਕਾਸ ਵਿੱਚ ਉਹਨਾਂ ਦੇ ਪਰਿਵਾਰ ਵੱਲੋਂ ਹਰ ਸੰਭਵ ਯੋਗਦਾਨ ਪਾਇਆ ਜਾਂਦਾ ਰਹੇਗਾ।

ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਲੁਧਿਆਣਾ ਸ੍ਰੀਮਤੀ ਜਸਵਿੰਦਰ ਕੌਰ, ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਸ੍ਰੀਮਤੀ ਰਾਜਿੰਦਰ ਕੌਰ, ਸ੍ਰ ਪਰਮਿੰਦਰ ਸਿੰਘ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਸਕੂਲ ਦੇ ਵਿਹੜੇ ਵਿੱਚ ਰੱਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ।

ਇਸ ਮੌਕੇ ਡਾਕਟਰ ਸ਼੍ਰੀ ਦਵਿੰਦਰ ਕੁਮਾਰ ਐੱਸ ਐਮ ਓ ਸੁਧਾਰ, ਡਾਕਟਰ ਸ਼੍ਰੀਮਤੀ ਜਗਤਦੀਪ ਕੌਰ ਪੀ ਐੱਚ ਸੀ ਬੱਸੀਆਂ, ਸਰਪੰਚ ਸ਼੍ਰੀਮਤੀ ਜਸਵੀਰ ਕੌਰ, ਸ੍ਰ. ਜਗਪ੍ਰੀਤ ਸਿੰਘ ਬੁੱਟਰ, ਸ੍ਰ. ਮਨਪ੍ਰੀਤ ਸਿੰਘ ਬੁੱਟਰ, ਸ੍ਰ. ਕੁਲਵੰਤ ਸਿੰਘ, ਸ੍ਰ. ਅਮਰਜੀਤ ਸਿੰਘ, ਸ੍ਰ. ਹਰਪ੍ਰੀਤ ਸਿੰਘ ਵਿੱਕੀ, ਸ਼੍ਰੀਮਤੀ ਮੰਜੂ ਭਾਰਦਵਾਜ, ਸ੍ਰ ਗੁਰਜੀਤ ਸਿੰਘ, ਸ੍ਰ ਬਲਬੀਰ ਸਿੰਘ ਕਰੜਾ, ਚੇਅਰਮੈਨ ਸ੍ਰ ਕਿਰਪਾਲ ਸਿੰਘ, ਸਾਬਕਾ ਸਰਪੰਚ ਸ਼੍ਰੀਮਤੀ ਮਹਿੰਦਰ ਕੌਰ, ਸਾਬਕਾ ਸਰਪੰਚ ਸ੍ਰ ਸੁਰਜੀਤ ਸਿੰਘ, ਡਾ ਜਗਰਾਜ ਸਿੰਘ ਕਰੜਾ, ਮਾਸਟਰ ਸੁਖਪਾਲ ਸਿੰਘ, ਸ੍ਰ ਕੇਵਲ ਸਿੰਘ ਬਿਜਲੀ ਵਾਲੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION