36.1 C
Delhi
Friday, March 29, 2024
spot_img
spot_img

ਪ੍ਰਾਇਮਰੀ ਸਕੂਲਾਂ ਦੇ ਕਲੱਸਟਰ ਪੱਧਰੀ ਵਿੱਦਿਅਕ ਮੁਕਾਬਲੇ: ਲਗਭਗ 20,000 ਵਿਦਿਆਰਥੀਆਂ ਨੇ ਕਲੱਸਟਰ ਪੱਧਰੀ ਮੁਕਾਬਲਿਆਂ ਵਿੱਚ ਲਿਆ ਹਿੱਸਾ

ਅੈੱਸ.ਏ.ਐੱਸ. ਨਗਰ, 19 ਨਵੰਬਰ, 2019:

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਾਇਮਰੀ ਪੱਧਰ ਦੇ ਵਿੱਦਿਅਕ ਮੁਕਾਬਲੇ ਪੰਜਾਬ ਦੇ ਲਗਭਗ 1500 ਕਲੱਸਟਰ ਪ੍ਰਾਇਮਰੀ ਸਕੂਲਾਂ ਵਿੱਚ ਆਯੋਜਿਤ ਕੀਤੇ ਗਏ।

ਜਿਕਰਯੋਗ ਹੈ ਕਿ 14 ਨਵੰਬਰ ਨੂੰ ਸਕੂਲ ਪੱਧਰ ‘ਤੇ ਕਰਵਾਏ ਵਿੱਦਿਅਕ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੇ ਕਲੱਸਟਰ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਕਲੱਸਟਰ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅੱਗੇ ਬਲਾਕ ਪੱਧਰ ‘ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈਣਗੇ।

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਹਨਾਂ ਵਿੱਦਿਅਕ ਮੁਕਾਬਲਿਆਂ ਦੇ ਸਫ਼ਲਤਾਪੂਰਵਕ ਆਯੋਜਨ ਲਈ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਹਰ ਪੱਖੋਂ ਨਿਪੁੰਨ ਬਣ ਕੇ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਵਿੱਚ ਮੋਹਰੀ ਬਣ ਰਹੇ ਹਨ ਅਤੇ ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਆਪ ਮੁਹਾਰੇ ਝਲਕਦੀ ਹੈ।

ਡਾ ਦਵਿੰਦਰ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੇ ਦੱਸਿ਼ਆ ਕਿ ਇਹਨਾਂ ਵਿੱਦਿਅਕ ਮੁਕਾਬਲਿਆਂ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਾਈ ਮੁਕਾਬਲੇ, ਭਾਸ਼ਣ ਮੁਕਾਬਲੇ, ਕਵਿਤਾ ਗਾਇਨ ਮੁਕਾਬਲੇ, ਪੜ੍ਹਨ ਮੁਕਾਬਲੇ, ਬੋਲ-ਲਿਖਤ

ਮੁਕਾਬਲੇ, ਪਹਾੜਿਆਂ ਦੇ ਮੁਕਾਬਲੇ, ਚਿੱਤਰ ਕਲਾ ਮੁਕਾਬਲੇ ਅਤੇ ਆਮ ਗਿਆਨ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੇ ਵੀ ਸੁੰਦਰ ਲਿਖਾਈ ਮੁਕਾਬਲਿਆਂ ਵਿੱਚ ਹਿੱਸਾ ਲਿਆ।

ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਸਹਿਤ ਭਾਗ ਲਿਆ। ਉਹਨਾਂ ਦੱਸਿਆ ਕਿ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ 23 ਨਵੰਬਰ ਨੂੰ ਕਰਵਾਏ ਜਾ ਰਹੇ ਹਨ ਜਿਸ ਸਬੰਧੀ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION