29.1 C
Delhi
Friday, March 29, 2024
spot_img
spot_img

ਪ੍ਰਾਈਵੇਟ ਐਂਬੂਲੈਂਸਾਂ ਲਈ ਰੇਟ ਨਿਰਧਾਰਿਤ, ਤੈਅ ਰੇਟਾਂ ਤੋਂ ਵੱਧ ਚਾਰਜ ਨਾ ਵਸੂਲਣ ਦੀ ਹਦਾਇਤ

ਜਲੰਧਰ, 30 ਜੁਲਾਈ, 2020 –

ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੋਵਿਡ-19 ਤੋਂ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਜਿੱਥੇ ਮਿਸ਼ਨ ਫਤਿਹ ਤਹਿਤ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਮਰੀਜ਼ਾਂ ਦੀ ਸਹੂਲਤ ਲਈ ਵਿਸ਼ੇਸ਼ ਕਦਮ ਵੀ ਪੁੱਟੇ ਜਾ ਰਹੇ ਹਨ।

ਇਸੇ ਲੜੀ ਤਹਿਤ ਅੱਜ ਪ੍ਰਸਾਸ਼ਨ ਵਲੋਂ ਪ੍ਰਾਈਵੇਟ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ ਕਰ ਦਿੱਤੇ ਗਏ ਹਨ, ਤਾਂ ਜੋ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਇਸ ਨਾਜ਼ੁਕ ਹਾਲਾਤ ਦੌਰਾਨ ਕੋਈ ਵੀ ਵਾਧੂ ਚਾਰਜ ਨਾ ਵਸੂਲ ਸਕੇ। ਇਹ ਰੇਟ ਨਿਰਧਾਰਿਤ ਕਰਨ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਈਵੇਟ ਸੈਕਟਰ ਦੀਆਂ ਤਿੰਨ ਕੈਟੇਗਿਰੀਆਂ ਨਾਲ ਸਬੰਧਿਤ ਐਂਬੂਲੈਂਸਾਂ ਦੇ ਪ੍ਰਤੀ ਦਿਨ ਦੇ ਹਿਸਾਬ ਨਾਲ ਰੇਟ ਫਿਕਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀ.ਐਲ.ਐਸ.ਐਂਬੂਲੈਂਸ (ਬੇਸਿਕ ਲਾਈਫ ਸਪੋਰਟ, 2000 ਸੀ.ਸੀ ਤੱਕ) ਲਈ 10 ਰੁਪਏ ਪ੍ਰਤੀ ਕਿਲੋਮੀਟਰ, ਬੀ.ਐਲ.ਐਸ.ਐਂਬੂਲੈਂਸ (2000 ਸੀ.ਸੀ ਅਤੇ ਵੱਧ) ਲਈ 12 ਰੁਪਏ ਪ੍ਰਤੀ ਕਿਲੋਮੀਟਰ ਅਤੇ ਏ.ਸੀ.ਐਲ.ਐਸ.ਐਂਬੂਲੈਂਸ (ਐਡਵਾਂਸਡ ਕਾਰਡਿਕ ਲਾਈਫ ਸਪੋਰਟ) ਲਈ 15 ਰੁਪਏ ਪ੍ਰਤੀ ਕਿਲੋਮੀਟਰ ਦਾ ਕਿਰਾਇਆ ਨਿਰਧਰਿਤ ਕੀਤਾ ਗਿਆ ਹੈ।

ਉਨ੍ਹਾਂ ਸਬੰਧਤਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿਰਧਾਰਿਤ ਕੀਤੇ ਗਏ ਰੇਟਾਂ ਤੋਂ ਵੱਧ ਚਾਰਜ ਨਾ ਵਸੂਲਿਆ ਜਾਵੇ। ਉਨ੍ਹਾਂ ਕਿਹਾ ਕਿ ਵਾਧੂ ਚਾਰਜ ਵਸੂਲਣ ਸਬੰਧੀ ਸ਼ਿਕਾਇਤ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰ 0181-2224417 ‘ਤੇ ਕੀਤੀ ਜਾ ਸਕਦੀ ਹੈ।

ਸ਼੍ਰੀ ਥੋਰੀ ਨੇ ਦੱਸਿਆ ਕਿ ਐਂਬੂਲੈਂਸ ਦਾ ਕਿਰਾਇਆ ਸ਼ਹਿਰ ਵਿੱਚ 1000 ਰੁਪਏ (15 ਕਿਲੋਮੀਟਰ ਤੱਕ) ਹੋਵੇਗਾ ਅਤੇ ਇਸ ਤੋਂ ਉਪਰ ਪ੍ਰਤੀ ਕਿਲੋਮੀਟਰ ਉਕਤ ਨਿਰਧਾਰਿਤ ਕੀਤੇ ਰੇਟ ਅਨੁਸਾਰ ਹੀ ਚਾਰਜ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਾਹਨ ਦਾ ਕਿਰਾਇਆ ਉਸਨੂੰ ਕਿਰਾਏ ‘ਤੇ ਲੈਣ ਵਾਲੀ ਧਿਰ ਵਲੋਂ ਉਸ ਸਥਾਨ ਤੋਂ ਲੈ ਕੇ ਐਂਬੂਲੈਂਸ ਛੱਡਣ ਵਾਲੇ ਸਥਾਨ ਅਤੇ ਵਾਪਸੀ ਤੱਕ ਲਾਗਬੁੱਕ ਅਨੁਸਾਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਡਰਾਈਵਰ/ਯੂਨੀਅਨ/ਕੰਪਨੀ ਮਰੀਜ਼ ਨੂੰ ਪੀ.ਪੀ. ਕਿੱਟਾਂ ਮੁਹੱਈਆ ਕਰਵਾਉਣਗੇ ਅਤੇ ਨਿਰਧਾਰਿਤ ਕੀਤੇ ਗਏ ਸਥਾਨ ‘ਤੇ ਛੱਡਣ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਦੱਸਿਆ ਕਿ ਡਰਾਈਵਰ ਦੀਆਂ ਸੇਵਾਵਾਂ ਦਾ ਖਰਚਾ ਉਕਤ ਦਰਸਾਏ ਰੇਟਾਂ ਵਿੱਚ ਸਾਮਿਲ ਹੋਵੇਗਾ ਅਤੇ ਪੈਟਰੋਲ/ਡੀਜ਼ਲ ਦਾ ਖਰਚਾ ਵੀ ਉਕਤ ਅਨੁਸਾਰ ਦਰਸਾਏ ਰੇਟਾਂ ਅਨੁਸਾਰ ਮਿਲਣਯੋਗ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਵੇਂ ਜ਼ਿਲ੍ਹੇ ਵਿੱਚ ਲਗਾਤਾਰ ਕੋਰੋਨਾ ਪੋਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ, ਪਰ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਭਾਰੀ ਗਿਣਤੀ ਵਿੱਚ ਮਰੀਜ਼ ਠੀਕ ਹੋ ਕੇ ਘਰ ਵੀ ਜਾ ਚੁੱਕੇ ਹਨ।

Gall Squareਉਨ੍ਹਾਂ ਅਪੀਲ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਘਰੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕਰਨ ਦੇ ਨਾਲ-ਨਾਲ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਚਾਹੀਦੇ ਹਨ।

ਜ਼ਿਕਰਯੋਗ ਹੈ ਕਿ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ ਕਰਨ ਲਈ ਬਣਾਈ ਗਈ 5 ਮੈਂਬਰੀ ਕਮੇਟੀ ਵਿੱਚ ਐਂਬੂਲੈਂਸ ਦੇ ਇਕ ਨੁਮਾਇੰਦੇ ਤੋਂ ਇਲਾਵਾ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਸ਼੍ਰੀ ਬਰਜਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਹਰਦੀਪ ਸਿੰਘ, ਸਹਾਇਕ ਸਿਵਲ ਸਰਜਨ ਡਾ. ਗੁਰਮੀਤ ਕੌਰ ਦੁੱਗਲ ਅਤੇ ਡਿਪਟੀ ਮੈਡੀਕਲ ਅਫ਼ਸਰ ਡਾ. ਜੋਤੀ ਸ਼ਾਮਿਲ ਸਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION