35.6 C
Delhi
Wednesday, April 24, 2024
spot_img
spot_img

ਪ੍ਰਾਈਵੇਟ ਹਸਪਤਾਲਾਂ ਵਿਚ ਕੋਵਿਡ ਦੇ ਇਲਾਜ ਦਾ ਖ਼ਰਚ ਤੈਅ ਕਰਾਂਗੇ, ਪਾਲਣਾ ਨਾ ਕਰਨ ਵਾਲੇ ਹਸਪਤਾਲ ਬੰਦ ਹੋਣਗੇ: ਕੈਪਟਨ

ਚੰਡੀਗੜ, 20 ਜੂਨ, 2020 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਵਿੱਚ ਕੋਵਿਡ ਦੇ ਇਲਾਜ ਲਈ ਕੀਮਤਾਂ ਨਿਰਧਾਰਤ ਕਰੇਗੀ ਅਤੇ ਇਸ ਦੀ ਪਾਲਣਾ ਨਾ ਕਰਨ ਵਾਲੇ ਹਸਪਤਾਲ ਬੰਦ ਕਰ ਦਿੱਤੇ ਜਾਣਗੇ।

ਫੇਸਬੁੱਕ ’ਤੇ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਅਤੇ ਕਲੀਨਿਕਾਂ ਲਈ ਫੀਸ ਢਾਂਚੇ ਨੂੰ ਸੋਮਵਾਰ ਤੱਕ ਅੰਤਿਮ ਰੂਪ ਦਿੱਤਾ ਜਾਵੇਗਾ।

ਨਿੱਜੀ ਹਸਪਤਾਲਾਂ ਵੱਲੋਂ ਵਸੂਲੀਆਂ ਜਾ ਰਹੀਆਂ ਵਧੇਰੇ ਫੀਸਾਂ ਦੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਇਸ ਕਦਮ ਨੂੰ ‘ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ’ ਕਰਾਰ ਦਿੱਤਾ। ਉਨਾਂ ਨੇ ਚਿਤਾਵਨੀ ਦਿੱਤੀ ਕਿ ਨਿੱਜੀ ਸੰਸਥਾਵਾਂ ਨੂੰ ਲੋਕਾਂ ਦੀਆਂ ਜ਼ਿੰਦਗੀਆਂ ਦੀ ਕੀਮਤ ’ਤੇ ਢੀਠਤਾ ਨਾਲ ਮੁਨਾਫਾ ਕਮਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨਾਂ ਕਿਹਾ,‘‘ਜੇਕਰ ਇਹ ਹਸਪਤਾਲ ਸਰਕਾਰੀ ਕੀਮਤਾਂ ’ਤੇ ਇਲਾਜ ਕਰਨ ਲਈ ਸਹਿਮਤ ਨਾ ਹੋਏ ਤਾਂ ਇਨਾਂ ਨੂੰ ਬੰਦ ਕਰ ਦਿੱਤਾ ਜਾਵੇਗਾ।’’

ਮੁੱਖ ਮੰਤਰੀ ਨੇ ਸੂਬੇ ਵਿੱਚ ਕੋਵਿਡ ਦੇ ਕੇਸ ਵਧਣ ’ਤੇ ਚਿੰਤਾ ਜ਼ਾਹਰ ਕੀਤੀ ਜਿਸ ਦਾ ਕਾਰਨ ਵੱਡੀ ਗਿਣਤੀ ਵਿੱਚ ਲੋਕ ਦੂਜੀਆਂ ਥਾਵਾਂ ਤੋਂ ਆ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਸੂਬਾਈ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਲਈ ਕੋਵਿਡ ਟੈਸਟ ਦਾ ਸਰਟੀਫਿਕੇਟ ਲਾਜ਼ਮੀ ਕਰਨ ਵਾਸਤੇ ਸੂਬੇ ਨੂੰ ਇਜਾਜ਼ਤ ਦੇਣ ਲਈ ਕੇਂਦਰ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਹੋਈ ਮੀਟਿੰਗ ਦੌਰਾਨ ਵੀ ਉਨਾਂ ਕੋਲ ਇਹ ਮਸਲਾ ਉਠਾਇਆ ਸੀ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਦੇ ਦਿਨਾਂ ਦੌਰਾਨ ਇਕੱਲੇ ਦਿੱਲੀ ਤੋਂ 87000 ਕਾਰਾਂ ਪੰਜਾਬ ਵਿੱਚ ਦਾਖਲ ਹੋਈਆਂ ਅਤੇ ਬਾਹਰੀ ਵਿਅਕਤੀਆਂ ਦੇ ਕਾਰਨ ਹੀ ਪਿਛਲੇ ਸਮੇਂ ਵਿੱਚ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਜਿਸ ਕਾਰਨ ਮਹਾਂਮਾਰੀ ਦੇ ਹੋਰ ਪੈਰ ਪਸਾਰਨ ਦਾ ਗੰਭੀਰ ਖਤਰਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਿਰਫ ਕੋਵਿਡ ਮੁਕਤ ਸਰਟੀਫਿਕੇਟ ਧਾਰਕਾਂ ਨੂੰ ਹੀ ਦਾਖਲ ਹੋਣ ਦੇਣ ਦੀ ਇਜਾਜ਼ਤ ਦਿੱਤੀ ਜਾਵੇ। ਉਨਾਂ ਕਿਹਾ ਕਿ ਇੱਥੋਂ ਤੱਕ ਕਿ ਜੋ ਲੋਕ ਪੰਜਾਬ ਤੋਂ ਬਾਹਰ ਜਾ ਰਹੇ ਰਹੇ ਹਨ, ਉਨਾਂ ਨੂੰ ਵੀ ਅਜਿਹੇ ਸਰਟੀਫਿਕੇਟ ਲਿਜਾਣੇ ਚਾਹੀਦੇ ਹਨ ਤਾਂ ਕਿ ਦੂਜੇ ਸੂਬਿਆਂ ਵਿੱਚ ਕਰੋਨਾਵਾਇਰਸ ਦਾ ਫੈਲਾਅ ਰੋਕਿਆ ਜਾ ਸਕੇ।

ਹਾਲਾਂਕਿ, ਮੁੱਖ ਮੰਤਰੀ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਸੂਬੇ ਦੀ ਪੂਰੀ ਤਿਆਰੀ ਦੀ ਵਚਨਬੱਧਤਾ ਦੁਹਰਾਉਦਿਆਂ ਕਿਹਾ ਕਿ ਸਮਾਨ ਅਤੇ ਸਪਲਾਈ ਦੀ ਕੋਈ ਘਾਟ ਨਹੀਂ ਪਰ ਨਾਲ ਹੀ ਉਨਾਂ ਕਿਹਾ ਕਿ ਇਹ ਜੰਗ ਸਾਰਿਆਂ ਨੂੰ ਇਕੱਠੇ ਹੋ ਕੇ ਲੜਨੀ ਪੈਣੀ ਹੈ ਜਿਸ ਵਿੱਚ ਹਰ ਸੂਬਾ ਵਾਸੀ ਨੂੰ ਸਮਾਜਿਕ ਵਿੱਥ, ਮਾਸਕ ਪਹਿਨਣ ਸਮੇਤ ਸਾਰੇ ਨਿਯਮਾਂ ਦਾ ਪਾਲਣ ਕਰਕੇ ਇਸ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣਾ ਹੈ।

ਲੋਕਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਵਿੱਥ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਬੇਨਤੀ ਕੀਤੀ ਕਿ ਕੋਵਿਡ ਤੋਂ ਮੁਕਤ ਹੋਣ ਦਾ ਸਭ ਤੋਂ ਵਧੀਆ ਤਰੀਕਾ ਜਲਦੀ ਟੈਸਟਿੰਗ ਅਤੇ ਇਲਾਜ ਕਰਵਾਉਣਾ ਹੈ। ਉਨਾਂ ਕਿਹਾ ਕਿ ਹਾਲੇ ਤੱਕ ਕੋਈ ਦਵਾਈ ਜਾਂ ਵੈਕਸੀਨ ਨਹੀਂ ਬਣੀ ਜਿਸ ਕਾਰਨ ਸਿਰਫ ਪ੍ਰਹੇਜ਼ ਹੀ ਇਲਾਜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਪੰਜਾਬੀ ਉਨਾਂ ਦੇ ਦਿਲ ਦੇ ਬਹੁਤ ਨੇੜੇ ਹਨ ਜਿਸ ਕਾਰਨ ਉਹ ਕੋਵਿਡ ਕਾਰਨ ਇਕ ਵੀ ਜਾਨ ਨਹੀਂ ਗਵਾਉਣ ਦੇਣਾ ਚਾਹੁੰਦੇ।

ਪਹਿਲੀ ਵਾਰ ਆਕਸੀਜਨ ਅਤੇ ਵੈਂਟੀਲੇਟਰ ਉਤੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧੇ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਵਿਸ਼ਵ ਭਰ ਵਿੱਚ ਕੇਸਾਂ ਵਿੱਚ ਵਾਧੇ ਨਾਲ ਸਥਿਤੀ ਬਹੁਤ ਵਿਸਫੋਟਕ ਹੈ। ਉਨਾਂ ਕਿਹਾ ਕਿ ਬੰਦਿਸ਼ਾਂ ਘਟਾਉਣ ਅਤੇ ਟੈਸਟਾਂ ਦੀ ਗਿਣਤੀ ਵਧਾਉਣ ਨਾਲ ਕੇਸਾਂ ਵਿੱਚ ਨਿਰੰਤਰ ਵਾਧਾ ਜਾਰੀ ਹੈ। ਉਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰੋਟੋਕੋਲ ਦੀ ਪਾਲਣਾ ਅਤੇ ਸਮੇਂ ਤੋਂ ਪਹਿਲਾਂ ਇਹਤਿਆਤ ਵਰਤਣ ਨਾਲ ਹੀ ਜਾਨਾਂ ਬਚਾਈਆਂ ਜਾ ਸਕਦੀਆਂ।

ਸੂਬੇ ਦੀਆਂ ਸਿਹਤ ਸੇਵਾਵਾਂ ਬਾਰੇ ਤਿਆਰੀਆਂ ਸਬੰਧੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਪਾਸ 551 ਵੈਂਟੀਲੇਟਰ ਪਹਿਲਾਂ ਹੀ ਮੌਜੂਦਾ ਹਨ ਅਤੇ 93 ਹੋਰ ਵੈਂਟੀਲੇਟਰਾਂ ਲਈ ਆਰਡਰ ਕੀਤਾ ਜਾ ਚੁੱਕਿਆ ਹੈ। ਸੂਬਾ ਸਰਕਾਰ ਵੱਲੋਂ 4 ਲੱਖ ਐਨ-95 ਮਾਸਕਾਂ ਲਈ ਹੁਕਮ ਦਿੱਤੇ ਜਾ ਚੁੱਕੇ ਹਨ ਤਾਂ ਜੋ 9.25 ਲੱਖ ਦੇ ਪਹਿਲਾਂ ਦੇ ਸਟਾਕ ਨੂੰ ਹੋਰ ਵਧਾਇਆ ਜਾ ਸਕੇ। ਇਸ ਤੋਂ ਇਲਾਵਾ ਸੂਬੇ ਕੋਲ 79 ਲੱਖ ਤਿੰਨ ਪਰਤੀ ਮਾਸਕ, 2.93 ਲੱਖ ਪੀ.ਪੀ.ਈ ਕਿੱਟਾਂ ਅਤੇ 2200 ਆਕਸੀਜਨ ਸੈਲੰਡਰ ਮੌਜੂਦ ਹਨ। ਜਿੱਥੋਂ ਤੱਕ ਬੈੱਡਾਂ ਦਾ ਸਵਾਲ ਹੈ, ਸਰਕਾਰੀ ਹਸਪਤਾਲਾਂ ਵਿੱਚ 6000 ਬੈੱਡ ਅਤੇ ਨਿੱਜੀ ਹਸਪਤਾਲਾਂ ਵਿੱਚ ਹੋਰ 900 ਬੈੱਡ ਤਿਆਰ ਹਨ ਜਦੋਂਕਿ ਮੌਜੂਦਾ ਸਮੇਂ 2500 ਬੈੱਡ ਲੱਗ ਚੁੱਕੇ ਹਨ। ਦੂਜੇ ਪੜਾਅ ਵਿੱਚ ਸੂਬੇ ਦੀ 10000 ਬੈੱਡ ਹੋਰ ਤਿਆਰ ਕਰਨ ਅਤੇ ਇਸ ਉਪਰੰਤ ਤੀਜੇ ਪੜਾਅ ਵਿੱਚ 30000 ਬੈੱਡ ਤਿਆਰ ਕਰਨ ਦੀ ਯੋਜਨਾ ਹੈ।

ਵਾਧੂ ਪੀ.ਪੀ.ਈ ਕਿੱਟਾਂ ਦੇ ਨਿਰਯਾਤ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁੱਦਾ ਪ੍ਰਧਾਨ ਮੰਤਰੀ ਪਾਸ ਉਠਾਇਆ ਗਿਆ ਹੈ ਅਤੇ ਉਮੀਦ ਹੈ ਕਿ ਕੇਂਦਰ ਸਰਕਾਰ ਇਸ ਸਬੰਧੀ ਆਗਿਆ ਦੇ ਦੇਵੇਗੀ।

ਕੁਝ ਸਨਤਅਤਕਾਰਾਂ ਵੱਲੋਂ ਆਪਣੇ ਖਰਚੇ ‘ਤੇ ਕਿਰਤੀਆਂ ਨੂੰ ਵਾਪਸ ਲਿਆਉਣ ਦੀ ਜਤਾਈ ਇੱਛਾ ਸਬੰਧੀ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਨ ਲਈ ਉਨਾਂ ਦਾ ਸਵਾਗਤ ਹੈ ਪਰ 14 ਦਿਨਾਂ ਦੇ ਘਰੇਲੂ ਇਕਾਂਤਵਾਸ ਨੂੰ ਯਕੀਨੀ ਬਣਾਏ ਜਾਣ ਦੀ ਜ਼ਰੂਰਤ ਹੈ।

ਕੋਵਿਡ ਨਿਯਮਾਂ ਦੀ ਉਲੰਘਣਾਂ ਸਬੰਧੀ ਚਲਾਨ ਭਰਨ ਦੀ ਉਡੀਕ ਵਿੱਚ ਪਟਿਆਲਾ ਵਿਖੇ ਲੋਕਾਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ ਸਬੰਧੀ ਇਕ ਸ਼ਿਕਾਇਤ ਦੇ ਜਵਾਬ ਵਿੱਚ ਮੁੱਖ ਮੰਤਰੀ ਵੱਲੋਂ ਸਬੰਧਤ ਡਿਪਟੀ ਕਮਿਸ਼ਨਰ ਨੂੰ ਭੀੜ ਹੋਣ ਤੋਂ ਰੋਕਣ ਲਈ ਤੁਰੰਤ ਕਦਮ ਚੁੱਕਣ ਸਬੰਧੀ ਆਦੇਸ਼ ਦਿੱਤੇ।

ਜਲੰਧਰ ਵਿੱਚ ਸਮਜਿਕ ਦੂਰੀ ਦੇ ਨਿਯਮਾਂ ਦੀ ਵੱਡੇ ਪੱਧਰ ‘ਤੇ ਹੋ ਰਹੀ ਉਲੰਘਣਾ ਬਾਰੇ ਜਦੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਅਤੇ ਜ਼ਿਲਾ ਪੁਲੀਸ ਮੁਖੀ ਨੂੰ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਸਬੰਧੀ ਨਿਰਦੇਸ਼ ਦੇਣਗੇ ਖਾਸਕਰ ਜਦੋਂ ਵੱਡੇ ਸ਼ਹਿਰਾਂ ਅਤੇ ਕਸਬਿਆਂ ਵਿੱਚੋਂ ਕੇਸਾਂ ਦਾ ਵਾਧਾ ਵੱਡੀ ਪੱਧਰ ‘ਤੇ ਹੋਰ ਰਿਹਾ ਹੈ।

ਹੁਸ਼ਿਆਰਪੁਰ ਦੇ ਇਕ ਵਾਸੀ ਵੱਲੋਂ ਵਿਦਿਆਰਥੀਆਂ ਨੂੰ ਪ੍ਰੀਖਿਆ ਵਾਸਤੇ ਜਲੰਧਰ ਦੇ ਇਕ ਪੇਸ਼ੇਵਰ ਸੰਸਥਾਨ ਵਿਖੇ ਭੇਜੇ ਜਾਣ ਸਬੰਧੀ ਸਰੋਕਾਰ ਜ਼ਾਹਰ ਕਰਨ ‘ਤੇ ਮੁੱਖ ਮੰਤਰੀ ਵੱਲੋਂ ਸਪੱਸ਼ਟ ਕੀਤਾ ਗਿਆ ਜਲੰਧਰ ਹੁਣ ਸੀਮਤ ਜ਼ੋਨ ਨਹੀਂ ਹੈ ਅਤੇ ਸੂਬਾ ਸਰਕਾਰ ਵੱਲੋਂ ਮਾਈਕਰੋ ਜ਼ੋਨ ਨੀਤੀ ਅਪਣਾਈ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਲਈ ਮਾਈਕਰੋ ਸੀਮਤ ਜ਼ੋਨਾਂ ਨੂੰ ਛੱਡ ਕੇ ਵਿਦਿਆਰਥੀਆਂ ਦੇ ਜਲੰਧਰ ਪ੍ਰੀਖਿਆ ਦੇਣ ਲਈ ਜਾਣ ‘ਤੇ ਕੋਈ ਰੋਕ ਨਹੀਂ ਹੈ।

ਹਸਪਤਾਲਾਂ ਵਿਚੋਂ ਡਾਕਟਰਾਂ ਦੇ ਗੈਰ-ਹਾਜ਼ਰ ਰਹਿਣ ਸਬੰਧੀ ਉਨਾਂ ਕਿਹਾ ਕਿ ਉਹ ਸਿਹਤ ਵਿਭਾਗ ਨੂੰ ਇਸ ਸਮੱਸਿਆ ਦੇ ਤੁਰੰਤ ਹੱਲ ਲਈ ਆਖਣਗੇ।

ਇਕ ਨੌਜਵਾਨ ਵੱਲੋਂ ਇਹ ਦੱਸੇ ਜਾਣ ‘ਤੇ ਕਿ ਉਹ ‘ਮਿਸ਼ਨ ਫਤਿਹ’ ਵਿੱਚ ਸ਼ਮੂਲੀਅਤ ਕੀਤੀ ਹੈ ਅਤੇ ਜੇਕਰ ਕੋਵਾ ਐਪ ‘ਤੇ ਪੰਜਾਬ ਵਿਚੋਂ ਜ਼ਿਆਦਾ ਪੁਆਇੰਟ ਜਿੱਤਦਾ ਹੈ ਤਾਂ ਉਹ ਉਨਾਂ (ਮੁੱਖ ਮੰਤਰੀ) ਨੂੰ ਮਿਲਣਾ ਚਾਹੁੰਦਾ ਹੈ, ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਕਦਮ ਹੋਰ ਅੱਗੇ ਜਾਣਗੇ ਅਤੇ ਉਸ ਨਾਲ ਚਾਹ ਦਾ ਕੱਪ ਸਾਂਝਾ ਕਰਨਗੇ। ਉਨਾਂ ਕਿਹਾ ਕਿ ਉਹ ਸਾਰੇ ਜੇਤੂਆਂ ਲਈ ਮੇਜ਼ਬਾਨੀ ਕਰਨਗੇ।

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੇ ਇੱਕ ਗਰੁੱਪ ਨੂੰ, ਚੰਡੀਗੜ ਆਉਣ ‘ਤੇ ਉਨਾਂ ਨੂੰ ਮਿਲਣ, ਲਈ ਵੀ ਸੱਦਾ ਦਿੱਤਾ ਗਿਆ। ਇਨਾਂ ਨੌਜਵਾਨਾਂ ਵੱਲੋਂ ਲੌਕਡਾੳੂਨ ਦੇ ਸਮੇਂ ਦੌਰਾਨ ਉਨਾਂ ‘ਤੇ ਵੀਡੀਓ ਤਿਆਰ ਕੀਤੀ ਗਈ ਸੀ।

ਬੁੱਢਾ ਨਾਲੇ ਦੀ ਸਫਾਈ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ 600 ਕਰੋੜ ਦੇ ਪ੍ਰਾਜੈਕਟ ਨੂੰ ਪਹਿਲਾਂ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਅਤੇ ਇਸ ਦਾ ਕੰਮ ਜਲਦ ਸ਼ੁਰੂ ਹੋਵੇਗਾ।

ਉਨਾਂ ਇਹ ਵੀ ਭਰੋਸਾ ਦਿੱਤਾ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲਿੰਕ ਸੜਕਾਂ ਦੇ ਪ੍ਰਾਜੈਕਟ ਵੀ ਚਲਾਏ ਜਾ ਰਹੇ ਹਨ ਜਿਨਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ।

ਉਤੱਰ ਪ੍ਰਦੇਸ਼ ਵਿੱਚ ਸਿੱਖਾਂ ਦੇ ਉਜਾੜੇ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਵੱਲੋਂ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨਾਲ ਗੱਲ ਕੀਤੀ ਗਈ ਹੈ ਅਤੇ ਉਮੀਦ ਹੈ ਕਿ ਉਹ ਇਸ ਕਾਰਵਾਈ ਨੂੰ ਰੋਕਣਗੇ। ਉਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਇਹ ਮੁੱਦਾ ਪ੍ਰਧਾਨ ਮੰਤਰੀ ਪਾਸ ਉਠਾਉਣਗੇ।

ਖੇਮਕਰਨ ਅਤੇ ਪਿੰਡ ਕਾਲੜਾ ਵਿੱਚ ਅਜੇ ਵੀ ਨਸ਼ੇ ਦੀ ਸਮੱਸਿਆ ਹੋਣ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਨਸ਼ਾ ਮਾਫੀਆ ਦਾ ਲੱਕ ਤੋੜ ਦਿੱਤਾ ਗਿਆ ਪਰ ਕੁਝ ਇਲਾਕਿਆਂ ਵਿੱਚ ਫਿਰ ਵੀ ਸਮੱਸਿਆ ਹੋ ਸਕਦੀ ਹੈ ਜਿਸ ਨੂੰ ਸੁਲਝਾਉਣ ਲਈ ਉਨਾਂ ਦੀ ਸਰਕਾਰ ਵਚਨਬੱਧ ਹੈ। ਉਨਾਂ ਕਿਹਾ ਕਿ ਬੇਸ਼ੱਕ ਸਪਲਾਈ ਚੇਨ ਨੂੰ ਤੋੜਿਆ ਜਾ ਚੁੱਕਾ ਹੈ ਪਰ ਫਿਰ ਵੀ ਉਥੇ ਮੰਗ ਹੋ ਸਕਦੀ ਹੈ। ਉਨਾਂ ਕਿਹਾ ਕਿ ਇਸ ਦਾ ਮੁਕੰਮਲ ਤੌਰ ’ਤੇ ਸਫਾਇਆ ਕਰਨ ਲਈ ਸਾਰੇ ਯਤਨ ਜਾਰੀ ਹਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION