ਨਵੀਂ ਦਿੱਲੀ, 16 ਦਸੰਬਰ, 2019:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਪ੍ਰਿਯੰਕਾ ਗਾਂਧੀ ਦੀ ਰੈਲੀ ਵਿਚ ਜਗਦੀਸ਼ ਟਾਈਟਲਰ ਦੀ ਮੌਜੁਦਗੀ ਇਸ ਗੱਲ ਦਾ ਪਰਿਆਪਤ ਸਬੂਤ ਹੈ ਕਿ 1984 ਦਾ ਸਿੱਖ ਕਤਲੇਆਮ ਗਾਂਧੀ ਪਰਿਵਾਰ ਦਾ ਮਾਸਟਰ ਪਲੈਨ ਸੀ।
ਇੱਥੇ ਜਾਰੀ ਇੱਕ ਬਿਆਨ ਵਿਚ ਸ਼੍ਰੀ ਸਿਰਸਾ ਨੇ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਕਹਿ ਰਹੇ ਹਾਂ ਕਿ ਗਾਂਧੀ ਪਰਿਵਾਰ ਇਸ ਕਤਲੇਆਮ ਦਾ ਮੁਖ ਸਾਜਿਸ਼ਕਰਤਾ ਹੈ ਜਿਸਨੇ ਇਸ ਦੀ ਯੋਜਨਾ ਬਣਾਈ ਅਤੇ ਉਸ ਨੂੰ ਅੰਜਾਮ ਦਿੱਤਾ ਅਤੇ ਪ੍ਰਿਯੰਕਾ ਗਾਂਧੀ ਦੀ ਰੈਲੀ ਵਿਚ ਟਾਈਟਲਰ ਦੀ ਮੌਜੁਦਗੀ ਨੇ ਸਾਡੇ ਸਟੈਂਡ ਨੂੰ ਸਹੀ ਸਾਬਿਤ ਕੀਤਾ ਹੈਂ
ਸ੍ਰੀ ਸਿਰਸਾ ਨੇ ਕਿਹਾ ਕਿ ਗਾਂਧੀ ਪਰਿਵਾਰ ਨੇ ਸਿੱਖਾਂ ਦੀ ਭਾਵਨਾਂਵਾਂ ਦੇ ਨਾਲ ਖਿਲਵਾੜ ਕੀਤਾ ਹੈ ਜਦੋਂ ਕਿ ਜਗਦੀਸ਼ ਟਾਈਟਲਰ ਨੂੰ ਕਈ ਪੁਰਸਕਾਰਾਂ ਨਾਲ ਨਵਾਜਿਆ ਹੈ ਉਹ ਵੀ ਤਦ ਜਦੋਂ ਕਿ ਉਹ 1984 ਦੇ ਸਿੱਖ ਕਤਲੇਆਮ ਦਾ ਮੁਖ ਦੋਸ਼ੀ ਹੈ।
ਸ੍ਰੀ ਸਿਰਸਾ ਨੇ ਪ੍ਰਿਯੰਕਾ ਗਾਂਧੀ ਤੋਂ ਸੁਆਲ ਕੀਤਾ ਕਿ ਕੀ ਉਹ ਇਹ ਸਵੀਕਾਰ ਕਰਦੀ ਹਨ ਕਿ ਸਿੱਖ ਕਤਲੇਆਮ ਵਿਚ ਉਹਨਾਂ ਦੇ ਪਰਿਵਾਰ ਦਾ ਸਭ ਤੋਂ ਵੱਡਾ ਅਹਿਮ ਰੋਲ ਸੀ?