ਯੈੱਸ ਪੰਜਾਬ
ਅੰਮ੍ਰਿਤਸਰ, 5 ਸਤੰਬਰ, 2021:
ਪੰਜਾਬ ਸਰਕਾਰ ਵਲੋ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹੇ ਵਿਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਥਾਪਨਾ ਸਤੰਬਰ 2018 ਵਿਚ ਕੀਤੀ ਗਈ ਸੀ ,ਜਿਸ ਦਾ ਮੁੱਖ ਉਦੇਸ਼ ਬੇਰੋਜ਼ਗਾਰ ਨੋਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਖੇਤਰ ਵਿਚ ਨੋਕਰੀਆਂ ਮੁਹੱਈਆ ਕਰਵਾਉਣਾ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਆਰ ਕੇ ਖੁੱਲਰ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਬਿਊਰੋ ਦੇ ਕੰਮਾਂ ਦੇ ਰੀਵਿਊ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ,ਜਿਸ ਵਿਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਚੇਅਰਮੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਾਇਸ ਚੇਅਰਮੈਨ ਹਨ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਸਿਖਲਾਈ ਵਿਭਾਗ, ਅੰਮ੍ਰਿਤਸਰ ਵਲੋ ਸ਼੍ਰੀ ਪ੍ਰਿੰਸ ਖੁੱਲਰ ਸੀਨੀਅਰ ਵਾਇਸ ਪ੍ਰਧਾਨ ਯੂਥ ਵਿਕਾਸ ਬੋਰਡ ਨੂੰ ਇਸ ਕਮੇਟੀ ਵਿਚ ਬਤੋਰ ਗਵਰਨਿਗ ਕੋਸਲ ਦਾ ਮੈਬਰ ਨਿਯੁਕਤ ਕੀਤਾ ਗਿਆ ਹੈ।
ਇਸ ਮੋਕੇ ਨਿਯੁਕਤ ਹੋਏ ਮੈਬਰ ਪ੍ਰਿੰਸ ਖੁੱਲਰ ਨੇ ਦੱਸਿਆ ਕਿ ਸਰਕਾਰ ਵਲੋ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੋਪੀ ਗਈ ਹੈ ਨੂੰ ਬਾਖੂਬੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋ ਇਸ ਮਹੀਨੇ ਰੋਜ਼ਗਾਰ ਮੇਲੇ ਲਗਾ ਕੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ