37.1 C
Delhi
Monday, May 20, 2024
spot_img
spot_img

ਪ੍ਰੋ. ਬਲਜਿੰਦਰ ਕੌਰ ਅਤੇ ਨੀਨਾ ਮਿੱਤਲ ਨੇ ਪੈਟਰੋਲੀਅਮ ਪਦਾਰਥਾਂ ‘ਤੇ ਸੈਸ ਵਾਧਾ ਵਾਪਸ ਲੈਣ ਦੀ ਕੀਤੀ ਮੰਗ

ਚੰਡੀਗੜ੍ਹ, 7 ਅਗਸਤ 2019:
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ‘ਚ ਪੈਟਰੋਲ ਅਤੇ ਹਾਈ ਸਪੀਡ ਡੀਜ਼ਲ ‘ਤੇ ਵਾਧੂ ਸੈਸ (ਟੈਕਸ) ਲਗਾਉਣ ਦਾ ਵਿਰੋਧ ਕਰਦੇ ਹੋਏ ਇਸ ਲੋਕ ਵਿਰੋਧੀ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।

‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਵਿਧਾਇਕਾਂ ਅਤੇ ਮੁੱਖ ਬੁਲਾਰਾ ਪ੍ਰੋ. ਬਲਜਿੰਦਰ ਕੌਰ ਅਤੇ ਵਪਾਰ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ ਨੇ ਕਿਹਾ ਕਿ ਗੁਆਂਢੀ ਸੂਬਿਆਂ ਨਾਲੋਂ ਪਹਿਲਾਂ ਹੀ ਵੱਧ ਵੈਟ/ਸੈਸ ਲੈ ਰਹੇ ਪੰਜਾਬ ‘ਚ ਪੈਟਰੋਲੀਅਮ ਪਦਾਰਥ ਹੋਰ ਮਹਿੰਗੇ ਕਰਨ ਦਾ ਸਿੱਧਾ ਅਸਰ ਹਰੇਕ ਸ਼ਹਿਰੀ ਅਤੇ ਦਿਹਾਤੀ ਨਾਗਰਿਕਾਂ ‘ਤੇ ਪਵੇਗਾ।

ਜੋ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਪਹਿਲਾਂ ਹੀ ਮਹਿੰਗਾਈ ਦੀ ਵੱਡੀ ਮਾਰ ਝੱਲ ਰਹੇ ਹਨ। ਇਸ ਲਈ ਸਰਕਾਰ ਇਹ ਫ਼ੈਸਲਾ ਤੁਰੰਤ ਵਾਪਸ ਲਏ।

ਪ੍ਰੋ. ਬਲਜਿੰਦਰ ਕੌਰ ਅਤੇ ਨੀਨਾ ਮਿੱਤਲ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਪੰਜਾਬ ਦੇ ਵਪਾਰੀ-ਕਾਰੋਬਾਰੀ ਅਤੇ ਕਿਸਾਨੀ ਸੰਕਟ ਦੇ ਮੱਦੇਨਜ਼ਰ ਬਿਹਤਰ ਹੁੰਦਾ ਕਿ ਸੂਬਾ ਸਰਕਾਰ ਡੀਜ਼ਲ ਅਤੇ ਪੈਟਰੋਲ ‘ਤੇ ਆਪਣੇ ਹਿੱਸੇ ਦੇ ਵੈਟ ਦੀ ਛੂਟ ਦਿੰਦੀ, ਪਰੰਤੂ ਇਸ ਦੇ ਉਲਟ ਸਰਕਾਰ ਡੀਜ਼ਲ-ਪੈਟਰੋਲ ਅਤੇ ਬਿਜਲੀ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਕਰ ਰਹੀ ਹੈ।

ਜਿਸ ਤੋਂ ਸਾਫ਼ ਹੈ ਕਿ ਲੋਕ ਸਰਕਾਰ ਦੇ ਏਜੰਡੇ ‘ਤੇ ਨਹੀਂ ਹਨ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਸ਼ਹਿਰੀ ਖੇਤਰਾਂ ‘ਚ ਪੈਟਰੋਲ ਅਤੇ ਹਾਈ ਸਪੀਡ ਡੀਜ਼ਲ ‘ਤੇ ਪ੍ਰਤੀ ਲੀਟਰ 10 ਪੈਸੇ ਵਾਧੂ ਸੈਸ ਲਗਾਇਆ ਹੈ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION