36.1 C
Delhi
Friday, March 29, 2024
spot_img
spot_img

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਮਨਕੀਰਤ ਔਲਖ਼ ’ਤੇ ਪੁਲਿਸ ਕੇਸ, ਮਾਨਸਾ ਪੁਲਿਸ ਨੇ ਕੀਤਾ ਮਾਮਲਾ ਦਰਜ

ਚੰਡੀਗੜ੍ਹ, 1 ਫਰਵਰੀ, 2020 –

ਮਾਨਸਾ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਗਈ ਇਕ ਵੀਡੀਓ ਕਲਿੱਪ ਰਾਹੀਂ ਹਿੰਸਾ ਨੂੰ ਫੈਲਾਉਣ ਦੇ ਦੋਸ਼ ਵਿਚ ਸਿੱਧੂ ਮੂਸੇ ਵਾਲਾ ਵਜੋਂ ਜਾਣੇ ਜਾਂਦੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਅਤੇ ਮਨਕੀਰਤ ਔਲਖ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਮਾਨਸਾ ਐਸ.ਐਸ.ਪੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਐਫਆਈਆਰ ਨੰਬਰ 35 ਤਹਿਤ ਸਦਰ ਥਾਣਾ ਮਾਨਸਾ ਵਿਖੇ ਧਾਰਾ 294 ਅਧੀਨ (ਕੋਈ ਅਸ਼ਲੀਲ ਗਾਣਾ ਗਾਉਣ, ਸੁਣਾਉਣ ਜਾਂ ਬੋਲਣ), 504 (ਭੜਕਾਊ ਸ਼ਬਦਾਬਲੀ ਜਾਂ ਜਾਣਬੁੱਝ ਕੇ ਸ਼ਾਂਤੀ ਭੰਗ ਕਰਨ ਵਾਲੇ ਲਫਜ਼ ਵਰਤੋਂ ਕਰਨ) ਅਤੇ 149 ਤਹਿਤ ਦੋਵਾਂ ਗਾਇਕਾਂ ਵਿਰੁੱਧ ਕੱਲ ਰਾਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ।

ਸ੍ਰੀ ਭਾਰਗਵ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਇਹ ਕਲਿੱਪ / ਗਾਣਾ ਗਾਇਕ ਮੂਸੇ ਵਾਲਾ ਅਤੇ ਉਸਦੇ ਸਾਥੀਆਂ ਵਲੋਂ ਜ਼ਿਲ੍ਹਾ ਮਾਨਸਾ ਦੇ ਪਿੰਡ ਮੂਸਾ ਵਿਖੇ ਰਿਕਾਰਡ ਕੀਤਾ ਗਿਆ ਸੀ। ਇਸ ਤੋਂ ਬਾਅਦ, ਗਾਣੇ ਦਾ ਕਲਿੱਪ ਯੂਟਿਊਬ, ਟਿੱਕ-ਟਾਕ, ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਸਾਈਟਾਂ ‘ਤੇ ਅਪਲੋਡ ਕੀਤਾ ਗਿਆ ਸੀ। ਇਹ ਗਾਣਾ ਹਿੰਸਾ ਅਤੇ ਹਥਿਆਰਾਂ ਦੇ ਸਭਿਆਚਾਰ ਨੂੰ ਬੜ੍ਹਾਵਾ ਦੇਣ ਵਾਲਾ ਜਾਪਿਆ ।

ਭਾਰਗਵ ਨੇ ਕਿਹਾ, ਮੂਸੇ ਵਾਲੇ ਦਾ ਗਾਣਾ, ‘ਪੱਖੀਆਂ ਪੱਖੀਆਂ ਪੱਖੀਆਂ, ਬੰਦੂਕ ਵਿਚ ਪੰਜ ਗੋਲੀਆਂ…’ ਸਪੱਸ਼ਟ ਤੌਰ ‘ਤੇ ਹਿੰਸਾ ਅਤੇ ਬੰਦੂਕਾਂ ਦੇ ਸਭਿਆਚਾਰ ਨੂੰ ਹੁਲਾਰਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਹੀ ਪੰਜਾਬੀ ਗਾਣਿਆਂ ਵਿਚ ਹਿੰਸਾ ਅਤੇ ਹਥਿਆਰਾਂ ਦੇ ਸਭਿਆਚਾਰ ਦੇ ਪ੍ਰਚਾਰ ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਸੀ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਹੈ ਕਿ ਉਹ ਅਜਿਹੇ ਗਾਇਕਾਂ ਪ੍ਰਤੀ ਕਿਸੇ ਕਿਸਮ ਦੀ ਲਾਪ੍ਰਵਾਹੀ ਨਹੀਂ ਦਿਖਾਉਣਗੇ, ਜੋ ਨਿਰਦੋਸ਼ ਨੌਜਵਾਨਾਂ ਨੂੰ ਹਿੰਸਾ ਅਤੇ ਗੁੰਡਾਗਰਦੀ ਦੇ ਰਾਹ ਤੇ ਪੈਣ ਲਈ ਪ੍ਰੇਰਿਤ ਕਰ ਰਹੇ ਹਨ।

ਇਹ ਜ਼ਿਕਰਯੋਗ ਹੈ ਕਿ ਸਿਵਲ ਰਿੱਟ ਪਟੀਸ਼ਨ 6213/2016 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਡੀਜੀਪੀ ਨੂ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਸਨ ਕਿ ਲਾਈਵ ਸ਼ੋਅ ਦੌਰਾਨ ਸ਼ਰਾਬ, ਨਸ਼ਿਆਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਕਿਸੇ ਵੀ ਗੀਤ ਨੂੰ ਵਜਾਉਣ ਦੀ ਆਗਿਆ ਨਾ ਦਿੱਤੀ ਜਾਵੇ। ਅਦਾਲਤ ਨੇ ਅੱਗੇ ਨਿਰਦੇਸ਼ ਦਿੱਤੇ ਕਿ ਹਰੇਕ ਜ਼ਿਲ੍ਹੇ ਦੇ ਜ਼ਿਲ੍ਹਾ ਮੈਜਿਸਟ੍ਰੇਟ / ਐਸਐਸਪੀ ਇਨ੍ਹਾਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਲਈ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION