35.1 C
Delhi
Tuesday, April 16, 2024
spot_img
spot_img

ਪੰਜਾਬ ਅਤੇ ਖ਼ੇਤੀ ਵਿਰੋਧੀ ਆਰਡੀਨੈਂਸਾਂ ਵਿਰੁੱਧ ਅਸੈਂਬਲੀ ਦੇ ਵਿਸ਼ੇਸ਼ ਇਜਲਾਸ ਦੀ ਮੰਗ – ‘ਆਪ’ ਦਾ ਵਫ਼ਦ ਸਪੀਕਰ ਨੂੰ ਮਿਲਿਆ

ਚੰਡੀਗੜ, 16 ਜੂਨ, 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਅਤੇ ਪੰਜਾਬ ਵਿਰੋਧੀ ਤਿੰਨ ਆਰਡੀਨੈਂਸਾਂ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ (ਲਾਇਵ ਟੈਲੀਕਾਸਟ) ਬੁਲਾਉਣ ਦੀ ਮੰਗ ਕੀਤੀ ਹੈ।

ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਦੇ ਵਫਦ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ।

ਇਸ ਮੌਕੇ ਚੀਮਾ ਨਾਲ ਮੰਗਲਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਨੇ ਕਿਹਾ ਕਿ ਮੋਦੀ ਕੈਬਨਿਟ ਵੱਲੋਂ ਖੇਤੀ ਸੁਧਾਰਾਂ ਦੇ ਨਾਂ ‘ਤੇ ਲੰਘੀ 5 ਜੂਨ ਨੂੰ ਲਿਆਂਦੇ ਗਏ ਤਿੰਨ ਆਰਡੀਨੈਂਸਾਂ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਨੂੰ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਵਰਗਾਂ ਸਮੇਤ ਸੰਘੀ ਢਾਂਚੇ ਤਹਿਤ ਮਿਲੇ ਸੂਬੇ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ।


ਇਸ ਨੂੰ ਵੀ ਪੜ੍ਹੋ:  
ਕਿਹਦਾ ਚੱਕਿਆ ਬੋਲਦਾ ਹੈ ਸਰਕਾਰ ਦੇ ‘ਲਾਡਲੇ ਪੁੱਤ’ ਸਿੱਧੂ ਮੂਸੇਵਾਲਾ ਦਾ ਬੰਬੀਹਾ ? – ਐੱਚ.ਐੱਸ.ਬਾਵਾ


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਇਸ ਲਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਰਾਹੀਂ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਖਿਲਾਫ ਮਤਾ ਪਾਸ ਕਰਕੇ ਪੰਜਾਬ ਵੱਲੋਂ ਸਖਤ ਸੰਦੇਸ਼ ਦਿੱਤਾ ਜਾਵੇ ਤਾਂ ਕਿ ਕੇਂਦਰ ਸਰਕਾਰ ਇਹ ਮਾਰੂ ਫੈਸਲੇ ਵਾਪਸ ਲੈਣ ਲਈ ਮਜਬੂਰ ਹੋ ਜਾਵੇ।

ਰਪਾਲ ਸਿੰਘ ਚੀਮਾ ਨੇ ਸੁਚੇਤ ਕੀਤਾ ਕਿ ਜੇਕਰ ਮੋਦੀ ਸਰਕਾਰ ਇਹ ਫੈਸਲੇ ਲਾਗੂ ਕਰਾਉਣ ‘ਚ ਕਾਮਯਾਬ ਹੋ ਗਈ ਤਾਂ ਇਹ ਪੰਜਾਬ ਖਾਸ ਕਰਕੇ ਦਿਹਾਤੀ ਆਰਥਿਕਤਾ ਨੂੰ ਬਰਬਾਦ ਕਰਕੇ ਰੱਖ ਦੇਣਗੇ, ਕਿਉਕਿ ਇਹ ਕਿਰਸਾਨੀ ਹਿੱਤਾਂ ਦੀ ਬਲੀ ਦੇ ਕੇ ਅੰਬਾਨੀਆਂ-ਅਡਾਨੀਆਂ ਦੇ ਹਿਤ ਪੂਰਨ ਲਈ ਥੋਪੇ ਜਾ ਰਹੇ ਹਨ।

ਚੀਮਾ ਨੇ ਇਸ ਵਿਸ਼ੇਸ਼ ਇਜਲਾਸ ਦੇ ਲਾਇਵ ਟੈਲੀਕਾਸਟ ਦੀ ਉਚੇਚੀ ਮੰਗ ਕੀਤੀ ਤਾਂ ਕਿ ਪੰਜਾਬ ਦੇ ਲੋਕ ਦੇਖ ਸਕਣ ਕਿ ਅਜਿਹੇ ਘਾਤਕ ਫੈਸਲਿਆਂ ‘ਚ ਰਿਵਾਇਤੀ ਸੱਤਾਧਾਰੀ ਦਲਾਂ (ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ) ਦੀ ਕੀ-ਕੀ ਭੂਮਿਕਾ ਰਹੀ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION