37.1 C
Delhi
Saturday, April 27, 2024
spot_img
spot_img

ਪੰਜਾਬ ਅਨਏਡਿਡ ਕਾਲੇਜਿਜ਼ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਪੰਜਾਬੀ ਭਾਸ਼ਾ ਵਿੱਚ ਤਕਨੀਕੀ ਕੋਰਸ ਸ਼ੁਰੂ ਕਰਨ ਦੀ ਅਪੀਲ

ਯੈੱਸ ਪੰਜਾਬ
ਮੋਹਾਲੀ, 15 ਨਵੰਬਰ, 2021 –
ਪੰਜਾਬ ਅਨਏਡਿਡ ਕਾਲੇਜਿਜ਼ ਐਸੋਸੀਏਸ਼ਨ (ਪੁੱਕਾ) ਨੇ ਪੰਜਾਬ ਸਰਕਾਰ ਨੂੰ ਪੰਜਾਬੀ ਭਾਸ਼ਾ ਵਿੱਚ ਤਕਨੀਕੀ ਕੋਰਸ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।

ਡਾ. ਅੰਸ਼ੂ ਕਟਾਰੀਆ, ਪ੍ਰਧਾਨ,ਪੁੱਕਾ ਨੇ ਕਿਹਾ ਕਿ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਨੇ ਪਹਿਲਾਂ ਹੀ ਤਕਨੀਕੀ ਕੋਰਸਾਂ ਨੂ਼ੰ ਖੇਤਰੀ ਭਾਸ਼ਾਵਾਂ ਵਿੱਚ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਉੱਤਰਾਖੰਡ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਪੱਛਮੀ ਬੰਗਾਲ ਅਤੇ ਤਾਮਿਲਨਾਡੂ ਰਾਜਾਂ ਨੇ ਆਪਣੇ ਇੰਜੀਨੀਅਰਿੰਗ ਕਾਲਜਾਂ ਨੂੰ ਬੀ.ਟੈੱਕ ਕੋਰਸ ਹਿੰਦੀ, ਮਰਾਠੀ, ਤਾਮਿਲ, ਤੇਲਗੂ, ਕੰਨੜ, ਗੁਜਰਾਤੀ, ਮਲਿਆਲਮ, ਬੰਗਾਲੀ, ਅਸਾਮੀ ਅਤੇ ਉੜੀਆ ਖੇਤਰੀ ਭਾਸ਼ਾਵਾਂ ਵਿੱਚ ਆਫ਼ਰ ਕਰਨ ਦੀ ਆਗਿਆ ਦੇ ਦਿੱਤੀ ਹੈ।

ਪਰ ਆਈਕੇਜੀ-ਪੀਟੀਯੂ, ਜਲੰਧਰ, ਐਮਆਰਐਸਪੀਟੀਯੂ, ਬਠਿੰਡਾ ਅਤੇ ਪੀਐਸਬੀਟੀਈ, ਨਵੀਂ ਦਿੱਲੀ ਦੇ ਲਗਭਗ 400 ਮਾਨਤਾ ਪ੍ਰਾਪਤ ਟੈਕਨੀਕਲ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਸਿਰਫ ਅੰਗਰੇਜ਼ੀ ਵਿੱਚ ਹੀ ਪੜ੍ਹ ਰਹੇ ਹਨ। ਇਹਨਾਂ ਉਪਰੋਕਤ ਯੂਨੀਵਰਸਿਟੀਆਂ ਅਤੇ ਬੋਰਡਾਂ ਨੇ ਅਜੇ ਤੱਕ ਪੰਜਾਬੀ ਭਾਸ਼ਾ ਵਿੱਚ ਤਕਨੀਕੀ ਕੋਰਸ ਸ਼ੁਰੂ ਨਹੀਂ ਕੀਤੇ ਹਨ।

ਕਟਾਰੀਆ ਨੇ ਅੱਗੇ ਕਿਹਾ ਕਿ ਪੌਲੀਟੈਕਨਿਕ, ਬੀ.ਟੈੱਕ, ਬੀ.ਫਾਰਮੇਸੀ, ਬੀ.ਬੀ.ਏ, ਬੀ.ਸੀ.ਏ, ਐਮ.ਬੀ.ਏ ਆਦਿ ਕੋਰਸਾਂ ਵਿੱਚ ਬਹੁਤੇ ਵਿਦਿਆਰਥੀ ਪਹਿਲੇ ਸਾਲ ਵਿੱਚ ਹੀ ਕੋਰਸ ਛੱਡ ਦਿੰਦੇ ਹਨ ਕਿਉਂਕਿ ਉਹ ਅੰਗਰੇਜ਼ੀ ਮਾਧਿਅਮ ਵਿੱਚ ਪੜਾਈ ਕਰਨ ਵਿੱਚ ਅਸਫਲ ਰਹਿੰਦੇ ਹਨ। ਜੇਕਰ ਇਹ ਕੋਰਸ ਪੰਜਾਬੀ ਵਿੱਚ ਸ਼ੁਰੂ ਕੀਤੇ ਜਾਣ ਤਾਂ ਪੇਂਡੂ ਖੇਤਰ ਦੇ ਵਿਦਿਆਰਥੀ ਵੀ ਇੰਜੀਨੀਅਰ ਜਾਂ ਮੈਨੇਜਮੈਂਟ ਐਕਸਪਰਟ ਬਣਨ ਬਾਰੇ ਸੋਚ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION