37.1 C
Delhi
Saturday, April 27, 2024
spot_img
spot_img

ਪੰਜਾਬ ਆਈ.ਏ.ਐਸ. ਅਤੇ ਆਈ.ਪੀ.ਐਸ. ਐਸੋਸੀਏਸ਼ਨ ਵੱਲੋਂ ਸੀ: ਅਧਿਕਾਰੀਆਂ ਮੁੱਖ ਮੰਤਰੀ ਰਾਹਤ ਫੰਡ ਵਿਚ ਯੋਗਦਾਨ ਦੇਣ ਦੀ ਅਪੀਲ

ਚੰਡੀਗੜ੍ਹ, 17 ਅਪ੍ਰੈਲ, 2020 –
ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਕੱਲ੍ਹ ਕੀਤੀ ਗਈ ਅਪੀਲ ਦੇ ਮੱਦੇਨਜ਼ਰ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਆਪਣੇ ਕਾਡਰ ਦੇ ਸਾਰੇ ਅਧਿਕਾਰੀਆਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਆਪਣੀ ਤਨਖਾਹ ਦਾ 30 ਫੀਸਦੀ ਹਿੱਸਾ ਸਵੈਇੱਛਤ ਤੌਰ ‘ਤੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਨੂੰ ਦੇਣ ਦੀ ਅਪੀਲ ਕੀਤੀ।

ਮੁੱਖ ਸਕੱਤਰ ਨੇ ਵੀਰਵਾਰ ਨੂੰ ਸਮੂਹ ਏ ਅਤੇ ਬੀ ਅਧਿਕਾਰੀਆਂ ਨੂੰ ਮੌਜੂਦਾ ਸੰਕਟ ਦੇ ਮੱਦੇਨਜ਼ਰ ਅਗਲੇ 3 ਮਹੀਨਿਆਂ ਲਈ ਆਪਣੀ ਤਨਖਾਹ ਦਾ 30 ਫੀਸਦੀ ਹਿੱਸਾ ਫੰਡ ਵਜੋਂ ਦੇਣ ਦੀ ਅਪੀਲ ਕੀਤੀ ਸੀ।

ਇੱਕ ਮੀਟਿੰਗ ਵਿੱਚ, ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਨੇ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਕੰਮ ਕਰ ਰਹੇ ਵੱਖ-ਵੱਖ ਰੈਂਕਾਂ ਦੇ ਪੁਲਿਸ ਅਧਿਕਾਰੀਆਂ ਵੱਲੋਂ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਕੋਰੋਨਵਾਇਰਸ ਤੋਂ ਇਲਾਵਾ ਅਪਰਾਧਿਕ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਲਈ ਕੀਤੀ ਜਾ ਰਹੀ ਸਖਤ ਮਿਹਨਤ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕੋਵਿਡ -19 ਵਿਰੁੱਧ ਚੁਣੌਤੀ ਭਰੀ ਲੜਾਈ ਦੌਰਾਨ ਮੂਹਰਲੀ ਕਤਾਰ ਵਿਚ ਜੰਗ ਲੜਨ ਵਾਲੇ ਪੁਲਿਸ ਫੋਰਸ ਖ਼ਾਸਕਰ ਫੀਲਡ ਅਫਸਰਾਂ ਦੀ ਵਚਨਬੱਧਤਾ ਦੀ ਵੀ ਸ਼ਲਾਘਾ ਕੀਤੀ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਗਰੀਬ ਲੋਕਾਂ ਦੀ ਤੁਰੰਤ ਸਹਾਇਤਾ ਕਰਨ ਦੀ ਲੋੜ ਨੂੰ ਵੇਖਦਿਆਂ ਅਧਿਕਾਰੀਆਂ ਨੇ ਫੈਸਲਾ ਲਿਆ ਕਿ ਸਾਰੇ ਅਧਿਕਾਰੀਆਂ ਨੂੰ ਉਹਨਾਂ ਦੀ ਅਗਲੇ ਤਿੰਨ ਮਹੀਨਿਆਂ ਲਈ ਆਪਣੀ ਤਨਖਾਹ ਦਾ 30 ਫੀਸਦੀ ਹਿੱਸਾ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ-ਕੋਵਿਡ 19 ਨੂੰ ਦੇਣ ਦੀ ਅਪੀਲ ਕੀਤੀ ਜਾਵੇ।

ਆਈ.ਏ.ਐਸ. ਅਧਿਕਾਰੀਆਂ ਦੀ ਕਾਰਜਕਾਰੀ ਕਮੇਟੀ ਨੇ ਇਕ ਵੱਖਰੀ ਮੀਟਿੰਗ ਵਿਚ ਅਜਿਹੀਆਂ ਭਾਵਨਾਵਾਂ ਜ਼ਾਹਰ ਕਰਦਿਆਂ ਉਮੀਦ ਪ੍ਰਗਟਾਈ ਕਿ ਸਾਰੇ ਆਈ.ਏ.ਐਸ. ਅਧਿਕਾਰੀ ਸੂਬਾ ਸਰਕਾਰ ਦੇ ਹੋਰ ਅਧਿਕਾਰੀਆਂ ਸਾਹਮਣੇ ਹਿੱਸਾ ਪਾਉਣ ਲਈ ਇਕ ਵੱਡੀ ਮਿਸਾਲ ਕਾਇਮ ਕਰਨਗੇ। ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਅਧਿਕਾਰੀ ਇਸ ਵਿਚਾਰ ਵਿਚ ਇਕਮਤ ਹਨ ਕਿ ਸੰਕਟ ਦੀ ਇਸ ਘੜੀ ਵਿਚ ਲੋੜਵੰਦਾਂ ਨੂੰ ਹਰ ਸੰਭਵ ਸਹਾਇਤਾ ਦੇਣਾ ਜ਼ਰੂਰੀ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION