30.1 C
Delhi
Saturday, April 27, 2024
spot_img
spot_img

ਪੰਜਾਬ ਐਸ.ਸੀ. ਕਾਰਪੋਰੇਸ਼ਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਲੱਖ ਦੇ ਕਰਜ਼ ਵੰਡੇਗੀ : ਸੂਦ

ਜਲੰਧਰ, 26 ਅਗਸਤ, 2019 –

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਪੰਜਾਬ ਅਨੁਸੂਚਿਤ ਜਾਤੀ, ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਰਾਹੀਂ 550 ਲੱਖ ਰੁਪਏ ਦਾ ਕਰਜ਼ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਇਹ ਜਾਣਕਾਰੀ ਸਰਕਟ ਹਾਊਸ ਜਲੰਧਰ ਵਿਖੇ ਪੰਜਾਬ ਅਨੁਸੂਚਿਤ ਜਾਤੀ,ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ.ਮੋਹਨ ਲਾਲ ਸੂਦ ਵਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਮੇਨੈਜਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਇਸ ਦੇ ਨਾਲ ਹੀ ਉਨਾਂ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਉਨਾ ਨੂੰ ਨੌਜਵਾਨਾਂ ਅਤੇ ਖਾਸ ਕਰਕੇ ਅਨੁਸੂਚਿਤ ਜਾਤੀ ਦੇ ਗਰੀਬ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ, ਸਫ਼ਾਈ ਕਰਮਚਾਰੀਆਂ ਅਤੇ ਉਨਾਂ ਦੇ ਨਿਰਭਰ ਪਰਿਵਾਰਕ ਮੈਂਬਰਾਂ ਅਤੇ ਅੰਗਹੀਣ ਵਿਅਕਤੀਆਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਅਤੇ ਸਵੈ ਰੋਜ਼ਗਾਰ ਸਥਾਪਿਤ ਕਰਨ ਦੇ ਮੰਤਵ ਨਾਲ 30 ਸਤੰਬਰ 2019 ਤੱਕ 550 ਲੱਖ ਰੁਪਏ ਦੇ ਕਰਜ਼ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਦੇ ਤਹਿਤ ਕਰਜ਼ਾ ਫਾਰਮ ਭਰਨ ਦਾ ਪਹਿਲਾ ਕੈਂਪ 27 ਅਗਸਤ 2019 ਨੂੰ ਰੈਸਟ ਹਾਊਸ ਫਗਵਾੜਾ ਵਿਖੇ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਿੱਧਾ ਕਰਜ਼ ਸਕੀਮ, ਬੈਂਕ ਟਾਈ ਅਪ ਸਕੀਮ, ਅੰਗਹੀਣ ਸਕੀਮ, ਸਫ਼ਾਈ ਕਰਮਚਾਰੀ ਕਾਰਪੋਰੇਸ਼ਨ ਦੀਆਂ ਸਕੀਮਾਂ ਤਹਿਤ ਵੀ ਲੋੜਵੰਦ ਯੋਗ ਬਿਨੈਕਾਰਾਂ ਦੇ ਫਾਰਮ ਭਰੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਪੰਜਾਬ ਦੇ ਹੋਰ ਜ਼ਿਲਿ੍ਹਆਂ ਵਿੱਚ ਵੀ ਲਗਾਏ ਜਾਣਗੇ ਤਾਂ ਜੋ ਮਿੱਥੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

ਇਸ ਮੀਟਿੰਗ ਵਿੱਚ ਅਨੁਸੂਚਿਤ ਜਾਤੀ ਦੇ ਗਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਪੰਜਾਬ ਸਰਕਾਰ ਦੀਆਂ ਨੀਤੀਆਂ ਤਹਿਤ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ। ਕਰਜ਼ੇ ਦੀ ਜ਼ਿਲ੍ਹਾ ਮੇਨੈਜਰਾਂ ਵਲੋਂ ਕੀਤੀ ਜਾਂਦੀ ਕਰਜ਼ੇ ਦੀ ਵਸੂਲੀ ਦੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਮੇਨੈਜਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵਲੋਂ ਪਹਿਲਾਂ ਤੋਂ ਨਿਰਧਾਰਿਤ ਕੀਤੇ ਗਏ ਟੀਚੇ ਹਰ ਹਾਲਤ ਵਿੱਚ ਸਮੇਂ ਸਿਰ ਪੂਰੇ ਕਰਨ ਨੂੰ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਅਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ 5,33,479 ਲਾਭਪਾਤਰੀਆਂ ਨੂੰ 748.55 ਕਰੋੜ ਰੁਪਏ ਦੇ ਕਰਜ਼ੇ ਸਿੱਧੇ ਤੌਰ ’ਤੇ ਅਤੇ ਬੈਂਕਾਂ ਦੁਆਰਾ ਵੰਡੇ ਗਏ ਹਨ ਜਿਸ ਵਿਚ 186.39 ਕਰੋੜ ਰੁਪਏ ਦੀ ਸਬਸਿਡੀ ਅਤੇ 361.45 ਕਰੋੜ ਰੁਪਏ ਦਾ ਬੈਂਕ ਕਰਜ਼ਾ ਵੀ ਦੁਆਇਆ ਗਿਆ ਹੈ। ਸ੍ਰੀ ਸੂਦ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਗਰੀਬ ਲੋਕਾਂ ਦੇ 14260 ਲਾਭਪਾਤਰੀਆਂ ਦੇ 45.41 ਕਰੋੜ ਰੁਪਏ ਦੇ ਕਰਜ਼ ਮੁਆਫ਼ ਕੀਤੇ ਗਏ।

ਇਸ ਮੌਕੇ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ ਕਾਰਜਕਾਰੀ ਡਾਇਰੈਕਟਰ ਨੇ ਕਿਹਾ ਕਿ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਨੂੰ ਸਲਾਘਾ ਪੱਤਰ ਦਿੱਤੇ ਜਾਣਗੇ ਤੇ ਮਾੜੀ ਕਾਰਵਾਈ ਵਾਲੇ ਅਧਿਕਾਰੀਆਂ ਨੂੰ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਵੀ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਅਗੇ ਤੋਂ ਸਬੰਧਿਤ ਅਧਿਕਾਰੀਆਂ ਦੀਆਂ ਸਲਾਨਾ ਗੁਪਤ ਰਿਪੋਰਟਾਂ ਉਨਾਂ ਵਲੋਂ ਦਿਖਾਈ ਗਈ ਕਾਰਗੁਜਾਰੀ ਦੇ ਅਧਾਰ ’ਤੇ ਲਿਖੀਆਂ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅਨੁਸੂਚਿਤ ਜਾਤੀ, ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਇਕ ਦਿਨ ਦੀ ਤਨਖਾਹ ਦਾਨ ਵਜੋਂ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਇਸ ਮੌਕੇ ਚੇਅਰਮੈਨ ਵਲੋਂ ਕਾਰਪੋਰੇਸ਼ਨ ਪਾਸੋਂ ਕਾਰਜ਼ਾ ਪ੍ਰਾਪਤ ਕਰਕੇ ਸਵੈ ਰੋਜਗਾਰ ਰਾਹੀਂ ਆਪਣਾ ਜੀਵਨ ਪੱਧਰ ਉਚਾ ਚੁੱਕਣ ਵਾਲੇ ਲਾਭਪਾਤਰੀਆਂ ਨੂੰ ਸਲਾਘਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਰਜਿੰਦਰ ਸਿੰਘ, ਤਹਿਸੀਲ ਭਲਾਈ ਅਫ਼ਸਰ ਸਰਬਜੀਤ ਕੌਰ ਅਤੇ ਪੰਜਾਬ ਭਰ ਤੋਂ ਜ਼ਿਲ੍ਹਾ ਮੇਨੈਜਰ ਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION