32.1 C
Delhi
Friday, April 26, 2024
spot_img
spot_img

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਅਮਰੀਕਾ ਕਾਂਗਰਸ ਇਕਾਈ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ’ਤੇ ਬਾਵਾ ਨੇ ਕੀਤੀ ਮੁਲਾਕਾਤ

ਰਾਜਕੁਮਾਰ ਸ਼ਰਮਾ
ਲੁਧਿਆਣਾ, 22 ਫਰਵਰੀ, 2021 –
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਸਾਬਕਾ ਮੁੱਖਮੰਤਰੀ ਉਤਰਾਖੰਡ ਦੇ ਨਾਲ ਅਮਰੀਕਾ ਕਾਂਗਰਸ ਇਕਾਈ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਅਤੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਰਸ਼ਨ ਕੁਮਾਰ ਬਾਵਾ ਨੇ ਮੁਲਾਕਾਤ ਕੀਤੀ ।

ਰਾਵਤ ਨੇ ਗਿੱਲ ਨਾਲ ਕਾਂਗਰਸ ਪਾਰਟੀ ਦੀ ਕਾਰਗੁਜਾਰੀ ਸਬੰਧੀ ਖੁੱਲ ਕੇ ਵਿਚਾਰ ਚਰਚਾ ਕੀਤੀ ਅਤੇ ਪਾਰਟੀ ਨੂੰ ਮਜਬੂਤ ਕਰਨ ਲਈ ਜਨਸੰਪਰਕ ਮੁਹਿੰਮ ਸੁਰੂ ਕਰਨ ਲਈ ਕਿਹਾ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸੈਕੂਲਰ ਸੋਚ ਨੂੰ ਦੇਸ਼ ਵਿਦੇਸ਼ ਅੰਦਰ ਲਿਜਾਣ ਦੀ ਲੋੜ ਹੈ ।

ਗਿੱਲ ਨੇ ਕਿਹਾ ਕਿ ਉਹ 2022 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਸੰਗਠਨ ਨੂੰ ਮਜ਼ਬੂਤ ਕਰ ਕੇ ਰਾਣਾ ਗੁਰਮੀਤ ਸਿੰਘ ਸੋਢੀ ਐੱਨ ਆਰ ਆਈ ਮਾਮਲਿਆਂ ਦੇ ਮੰਤਰੀ ਨਾਲ ਵਿਚਾਰ ਕਰਕੇ ਅਕਤੂਬਰ ਵਿਚ ਵਿਸ਼ਾਲ ਐਨ ਆਰ ਆਈ ਸੰਮੇਲਨ ਪੰਜਾਬ ਵਿੱਚ ਕਰਨਾ ਚਾਹੁੰਦੇ ਹਨ।

ਬਾਵਾ ਨੇ ਵੀ ਸ੍ਰੀ ਹਰੀਸ਼ ਰਾਵਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਨਗਰ ਕੌਂਸਲ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਵੀ ਭਰਪੂਰ ਸ਼ਲਾਘਾ ਕੀਤੀ।

ਉਨਾਂ ਕਿਹਾ ਕਿ ਇਹ ਜਿੱਤ 2022 ਦੀਆਂ ਚੋਣਾਂ ਚ ਜਿੱਤ ਪ੍ਰਾਪਤ ਕਰਨ ਲਈ ਸੈਮੀਫਾਈਨਲ ਸਾਬਤ ਹੋਵੇਗੀ ।ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਸਿੱਧਵਾਂ ਖੁਰਦ ਵੀ ਮੌਜੂਦ ਸਨ । ਫੋਟੋ ਪੰਜਾਬ ਇੰਚਾਰਜ ਹਰੀਸ਼ ਰਾਵਤ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਗਿੱਲ ਅਤੇ ਬਾਵਾ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION