28.1 C
Delhi
Thursday, May 9, 2024
spot_img
spot_img

ਪੰਜਾਬ ਚੋਣਾਂ 2022: ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਨਿਗਰਾਨ ਕਮੇਟੀ ਗਠਿਤ

ਯੈੱਸ ਪੰਜਾਬ
ਜਲੰਧਰ, 8 ਦਸੰਬਰ, 2021:
ਜ਼ਿਲ੍ਹੇ ਵਿਚ ਸਮੁੱਚੇ ਵੋਟਰਾਂ ਦੀ ਸਰਗਰਮ ਅਤੇ ਉਸਾਰੂ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਡਿਸਟ੍ਰਿਕਟ ਮੋਨੀਟਰਿੰਗ ਕਮੇਟੀ ਆਨ ਐਕਸੈਸਿਬਲ ਇਲੈਕਸ਼ਨਜ਼ (ਡੀ.ਐਮ.ਸੀ.ਏ.ਈ.) ਦਾ ਗਠਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਜੋ ਕਿ ਇਸ ਕਮੇਟੀ ਦੇ ਚੇਅਰਮੈਨ ਵੀ ਹਨ, ਦੀ ਅਗਵਾਈ ਹੇਠ ਕਮੇਟੀ ਵੱਲੋਂ ਹਰ ਪੰਦਰਵਾੜੇ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਪਹੁੰਚਯੋਗ ਤੇ ਸੁਵਿਧਾਜਨਕ ਚੋਣ ਉਪਰਾਲਿਆਂ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਵਿਧਾਨ ਸਭਾ ਹਲਕਿਆਂ ਵਿੱਚ ਜੇਕਰ ਕੋਈ ਕਮੀਆਂ ਹਨ ਤਾਂ ਉਨ੍ਹਾਂ ਨੂੰ ਸਮੇਂ ਸਿਰ ਸੁਧਾਰੇ ਜਾਣ ਲਈ ਵਾਜਬ ਉਪਾਅ ਕੀਤੇ ਜਾਣਗੇ।

ਕਮੇਟੀ ਵੱਲੋਂ ਜ਼ਿਲ੍ਹੇ ਭਰ ਵਿੱਚ 100 ਫੀਸਦੀ ਇਨਰੋਲਮੈਂਟ ਅਤੇ ਪੀ.ਡਬਲਯੂ.ਡੀ. (ਪਰਸਨਜ਼ ਵਿਦ ਡਿਸਅਬਿਲਟੀਜ਼) ਵੋਟਰਾਂ ਦੀ ਭਾਗੀਦਾਰੀ ਦੇ ਮੱਦੇਨਜ਼ਰ ਵੱਖ-ਵੱਖ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਵ੍ਹੀਲਚੇਅਰਾਂ ਦੀ ਸਹੂਲਤ, ਪੀ.ਡਬਲਯੂ.ਡੀ. ਵੋਟਰਾਂ ਦੀ ਮਦਦ ਲਈ ਬੂਥ ਵਲੰਟੀਅਰਾਂ ਦੀ ਤਾਇਨਾਤੀ, ਬਰੇਲ ਬੈਲਟ ਸ਼ੀਟ ਦੀ ਸਹੂਲਤ, ਹੈਲਪ ਡੈਸਕ, ਸਮਝਣ ਵਿੱਚ ਆਸਾਨ (ਤਸਵੀਰਾਂ ਵਾਲੇ ਪੋਸਟਰ), ਸੰਕੇਤ ਅਤੇ ਤਰਜੀਹੀ ਕਤਾਰ, ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਰੈਂਪ, ਪੀਣ ਵਾਲੇ ਪਾਣੀ ਅਤੇ ਪਖਾਨੇ ਦੀ ਸਹੂਲਤ ਤੋਂ ਇਲਾਵਾ ਚੋਣਾਂ ਵਾਲੇ ਦਿਨ ਪਿਕ ਐਂਡ ਡਰਾਪ ਟਰਾਂਸਪੋਰਟ ਸਹੂਲਤ ਤੋਂ ਇਲਾਵਾ ਪੀ.ਡਬਲਯੂ.ਡੀ. ਵੋਟਰਾਂ ਲਈ ਵਾਹਨਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕਮੇਟੀ ਵੱਲੋਂ ਇਸ ਸਬੰਧੀ ਫੀਲਡ ਇੰਜੀਨੀਅਰਾਂ, ਬੀ.ਐਲ.ਓਜ਼, ਪੋਲਿੰਗ ਅਫ਼ਸਰਾਂ, ਬੂਥ ਵਲੰਟੀਅਰਾਂ, ਰਾਜਨੀਤਿਕ ਪਾਰਟੀਆਂ ਦੇ ਏਜੰਟਾਂ ਅਤੇ ਪੁਲਿਸ ਫੋਰਸ ਨਾਲ ਸਿਖਲਾਈ ਸੈਸ਼ਨ ਵੀ ਕਰਵਾਇਆ ਜਾਵੇਗਾ।ਜ਼ਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਬਿਹਤਰੀ ਲਈ ਕੰਮ ਕਰ ਰਹੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮੰਚਾਂ ‘ਤੇ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ।

ਸ਼੍ਰੀ ਥੋਰੀ ਨੇ ਕਿਹਾ ਕਿ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਤੁਰੰਤ ਪ੍ਰਭਾਵ ਨਾਲ ਵਿਧਾਨ ਸਭਾ ਚੋਣ ਖੇਤਰ ਲਾਗੂਕਰਨ ਕਮੇਟੀਆਂ ਦਾ ਗਠਨ ਕਰਨ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ, ਜਿਨ੍ਹਾਂ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਤੇ ਸਮੱਸਿਆਵਾਂ/ਕਮੀਆਂ ਦਾ ਹੱਲ ਕਰਨ ਲਈ ਸਮੁੱਚੇ ਪੋਲਿੰਗ ਸਟੇਸ਼ਨਾਂ ਦਾ ਸਰਵੇਖਣ ਕੀਤਾ ਜਾਵੇਗਾ।ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਚੋਣ ਖੇਤਰ ਕਮੇਟੀਆਂ ਵੱਲੋਂ ਇਸ ਸਬੰਧੀ ਹਰ ਪੰਦਰਵਾੜੇ ਜ਼ਿਲ੍ਹਾ ਨਿਗਰਾਨ ਕਮੇਟੀ ਨੂੰ ਵਿਸਥਾਰਤ ਰਿਪੋਰਟ ਸੌਂਪੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਕਮੇਟੀ ਵੱਲੋਂ ਸਮੂਹ ਪੀ.ਡਬਲਯੂ.ਡੀ. ਵੋਟਰਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਾਰੇ ਮਾਪਦੰਡਾਂ, ਰਣਨੀਤਕ ਢਾਂਚੇ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਚੋਣ ਯੋਜਨਾ ਤਿਆਰ ਕੀਤੀ ਜਾਵੇਗੀ।

21 ਮੈਂਬਰੀ ਜ਼ਿਲ੍ਹਾ ਕਮੇਟੀ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਇਸ ਦੇ ਚੇਅਰਮੈਨ ਵਜੋਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਨਵੀਨਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ-ਕਮ-ਜ਼ਿਲ੍ਹਾ ਨੋਡਲ ਅਫ਼ਸਰ (ਪੀ.ਡਬਲਯੂ ਡੀ. ਵੋਟਰ) ਮੈਂਬਰ ਸਕੱਤਰ ਵਜੋਂ ਸ਼ਾਮਲ ਕੀਤੇ ਗਏ ਹਨ।

ਜਦਕਿ ਏਸੀ 30 ਤੋਂ 38 ਤੱਕ ਵਿਧਾਨ ਸਭਾ ਹਲਕਿਆਂ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਸਕੱਤਰ ਆਰ.ਟੀ.ਏ. ਜਲੰਧਰ-ਕਮ-ਜ਼ਿਲ੍ਹਾਂ ਟਰਾਂਸਪੋਰਟਰ ਨੋਡਲ ਅਫ਼ਸਰ, ਦੋਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਪ੍ਰਾਇਮਰੀ), ਜ਼ਿਲ੍ਹਾ ਯੂਥ ਅਫ਼ਸਰ ਨਹਿਰੂ ਯੁਵਾ ਕੇਂਦਰ, ਡਿਪਟੀ ਡਾਇਰੈਕਟਰ ਯੂਥ ਸਰਵਿਸਿਜ਼, ਜ਼ਿਲ੍ਹਾ ਖੇਡ ਅਫ਼ਸਰ, ਸਹਾਇਕ ਸਵੀਪ ਨੋਡਲ ਅਫ਼ਸਰ ਸੁਰਜੀਤ ਲਾਲ, ਚਾਨਣ ਐਸੋਸੀਏਸ਼ਨ ਫਾਰ ਐਮ.ਆਰ. ਚਿਲਡਰਨ ਦੇ ਪ੍ਰਦਾਨ ਅਮਰਜੀਤ ਸਿੰਘ ਆਨੰਦ, ਸਪਾਈਨਲ ਕੋਰਡ ਇੰਜਰੀ ਐਸੋਸੀਏਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ, ਮਾਧਵ ਸੇਵਾ ਸੁਸਾਇਟੀ ਦੇ ਪ੍ਰਧਾਨ ਵਿਵੇਕ ਜੋਸ਼ੀ, ਖੋਸਲਾ ਸਕੂਲ ਫਾਰ ਡੰਬ ਐਂਡ ਡੈਫ ਦੇ ਪ੍ਰਿੰਸੀਪਲ, ਰੈਡ ਕਰਾਸ ਸਕੂਲ ਫਾਰ ਡੈਫ, ਮਕਸੂਦਾਂ ਦੇ ਪ੍ਰਿੰਸੀਪਲ ਪੀ.ਐਨ. ਸ਼ਰਮਾ, ਅਪਾਹਜ ਆਸ਼ਰਮ ਦੇ ਚੇਅਰਮੈਨ ਤਰਸੇਮ ਕਪੂਰ, ਪਿੰਗਲਾ ਘਰ, ਗੁਲਾਬ ਦੇਵੀ ਰੋਡ ਜਲੰਧਰ ਦੇ ਮੈਨੇਜਰ, ਕੁਸ਼ਟ ਆਸ਼ਰਮ ਪਿੱਛੇ ਦੇਵੀ ਤਲਾਬ ਮੰਦਰ, ਜਲੰਧਰ ਦੇ ਮੈਨੇਜਰ ਅਤੇ ਰਾਸ਼ਟਰੀ ਅੰਧ ਵਿਦਿਆਲਿਆ, ਰਿਸ਼ੀ ਨਗਰ ਜਲੰਧਰ ਦੇ ਮੈਨੇਜਰ ਡੀ.ਐਮ.ਸੀ.ਏ.ਈ ਦੇ ਮੈਂਬਰ ਹੋਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION