44 C
Delhi
Monday, May 20, 2024
spot_img
spot_img

ਪੰਜਾਬ ‘ਚ ਕਾਂਗਰਸ ਦੀ ਹਾਰ ਲਈ ਨਵਜੋਤ ਸਿੱਧੂ ਸਿੱਧੇ ਤੌਰ ‘ਤੇ ਜ਼ਿੰਮੇਵਾਰ: ਪਵਨ ਦੀਵਾਨ

ਯੈੱਸ ਪੰਜਾਬ
ਲੁਧਿਆਣਾ, 11 ਮਾਰਚ , 2022 –
ਪੰਜਾਬ ਲਾਰਜ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਨੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਹੋਏ ਭਾਰੀ ਨੁਕਸਾਨ ਲਈ ਸਿੱਧੇ ਤੌਰ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਹੈ ਕਿ ਠੋਕੋ ਤਾਲੀ ਦੇ ਅਹੰਕਾਰ ਅਤੇ ਬੜਬੋਲੇਪਣ ਪੂਰੀ ਕਾਂਗਰਸ ਨੂੰ ਠੋਕ ਦਿੱਤਾ ਹੈ।

ਇੱਥੇ ਜਾਰੀ ਇਕ ਬਿਆਨ ਵਿੱਚ ਪਵਨ ਦੀਵਾਨ ਨੇ ਕਿਹਾ ਕਿ ਠੋਕੋ ਤਾਲੀ ਨੂੰ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

ਇਸਦੇ ਨਾਲ ਹੀ ਉਨ੍ਹਾਂ ਸਵਾਲ ਕੀਤਾ ਹੈ ਕਿ ਕੀ ਨਵਜੋਤ ਸਿੱਧੂ ਨੇ ਵਿਰੋਧੀ ਪਾਰਟੀਆਂ ਨਾਲ ਕੋਈ ਗੁਪਤ ਸਮਝੌਤਾ ਨਹੀਂ ਕੀਤਾ ਸੀ, ਜਿਸ ਕਾਰਨ ਕਾਂਗਰਸ ਨੂੰ ਇੰਨਾ ਵੱਡਾ ਨੁਕਸਾਨ ਹੋਇਆ ਹੈ। ਇੱਥੋਂ ਤੱਕ ਕਿ ਪੰਜਾਬ ਕਾਂਗਰਸ ਦੀ ਜਥੇਬੰਦੀ ਵੀ ਬਹੁਤਾ ਸਮਾਂ ਖੜ੍ਹੀ ਨਾ ਹੋ ਸਕੀ। ਇਸ ਤੋਂ ਇਲਾਵਾ, ਸਿੱਧੂ ਦਾ ਹੰਕਾਰ ਅਤੇ ਬੜਬੋਲਾਪਣ ਸਿਰ ਚੜ੍ਹ ਕੇ ਰਿਹਾ ਸੀ।

ਇੱਥੋਂ ਤੱਕ ਕਿ ਪੁਰਾਣੇ ਅਤੇ ਸੱਚੇ ਕਾਂਗਰਸੀਆਂ ਦੀ ਪੁੱਛ-ਪੜਤਾਲ ਤੱਕ ਨਹੀਂ ਕੀਤੀ ਗਈ। ਸੂਬਾ ਪ੍ਰਧਾਨ ਹੋਣ ਦੇ ਬਾਵਜੂਦ ਸਿੱਧੂ ਚੋਣ ਪ੍ਰਚਾਰ ਲਈ ਬਾਹਰ ਨਹੀਂ ਆਏ। ਇਸ ਤੋਂ ਸਿੱਧੂ ਦੀ ਮਾਨਸਿਕਤਾ ਸਾਫ਼ ਝਲਕਦੀ ਹੈ। ਇਸ ਦੌਰਾਨ ਦੀਵਾਨ ਨੇ ਪੰਜਾਬ ਵਿੱਚ ਹੋਈ ਹਾਰ ਲਈ ਖੜਗੇ ਕਮੇਟੀ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION