28.1 C
Delhi
Thursday, April 25, 2024
spot_img
spot_img

ਪੰਜਾਬ ‘ਚ ਕੌਮੀ ਸੜਕਾਂ ਬਾਰੇ ਗਡਕਰੀ ਨੂੰ ਮਿਲਿਆ ‘ਆਪ’ ਵਿਧਾਇਕਾਂ ਦਾ ਵਫ਼ਦ

ਚੰਡੀਗੜ੍ਹ/ਨਵੀਂ ਦਿੱਲੀ, 3 ਸਤੰਬਰ, 2020 –
ਪੰਜਾਬ ਦੀਆਂ ਅੱਧੀਆਂ-ਅਧੂਰੀਆਂ ਪਈਆਂ ਕੌਮੀ ਸੜਕਾਂ ਨੂੰ ਜਲਦੀ ਮੁਕੰਮਲ ਕਰਾਉਣ ਅਤੇ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰਾਲੇ ਵੱਲੋਂ ਐਲਾਨੇ ਬੰਗਾ-ਗੜਸੰਕਰ-ਸ੍ਰੀ ਅਨੰਦਪੁਰ-ਨੈਣਾ ਦੇਵੀ ਨੈਸ਼ਨਲ ਹਾਈਵੇ ਦੀ ਉਸਾਰੀ ਤੁਰੰਤ ਸ਼ੁਰੂ ਕਰਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਦੋ ਮੈਂਬਰੀ ਵਫ਼ਦ ਨੇ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ ਕੀਤੀ।

ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਸੂਚਨਾ ਅਨੁਸਾਰ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਦੱਸਿਆ ਕਿ ਲੁਧਿਆਣਾ-ਫ਼ਿਰੋਜ਼ਪੁਰ ਅਤੇ ਬੰਗਾ-ਸ੍ਰੀ ਅਨੰਦਪੁਰ ਸਾਹਿਬ ਕੌਮੀ ਸੜਕਾਂ ਦਾ ਨੀਂਹ ਪੱਥਰ ਉਨ੍ਹਾਂ (ਗਡਕਰੀ) ਖ਼ੁਦ ਰੱਖਿਆ ਸੀ।

ਜਿੱਥੇ ਲੁਧਿਆਣਾ-ਫ਼ਿਰੋਜ਼ਪੁਰ ਕੌਮੀ ਮਾਰਗ ਦੇ ਨਿਰਮਾਣ ਦਾ ਕੰਮ ਅਜੇ ਤੱਕ ਅਧੂਰਾ ਪਿਆ ਹੈ। ਉੱਥੇ ਬੰਗਾ- ਗੜ੍ਹਸ਼ੰਕਰ (ਬਾਈਪਾਸ)-ਸ੍ਰੀ ਅਨੰਦਪੁਰ- ਨੈਣਾ ਦੇਵੀ ਪ੍ਰੋਜੈਕਟ ਨੂੰ ਠੰਢੇ ਬਸਤੇ ‘ਚ ਸੁੱਟ ਦਿੱਤਾ ਗਿਆ।

ਕੁਲਤਾਰ ਸਿੰਘ ਸੰਧਵਾਂ ਅਤੇ ਜੈ ਸਿੰਘ ਰੋੜੀ ਨੇ ਕਿਹਾ ਕਿ ਨਿਤਿਨ ਗਡਕਰੀ ਨੇ ਜਿੱਥੇ 6 ਮਹੀਨਿਆਂ ਦੇ ਅੰਦਰ-ਅੰਦਰ ਅਧੂਰੇ ਪਏ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਾਉਣ ਦਾ ਭਰੋਸਾ ਦਿੱਤਾ, ਉੱਥੇ ਪੰਜਾਬ ਦੀਆਂ ਕੌਮੀ ਸੜਕਾਂ ‘ਤੇ ਵਰਤੇ ਜਾ ਰਹੀ ਘਟੀਆ (ਸਬ-ਸਟੈਂਡਰਡ) ਮੈਟੀਰੀਅਲ ਦੀ ਜਾਂਚ ਕਰਾਉਣ ਦਾ ਯਕੀਨ ਦਿਵਾਇਆ ਹੈ।


ਇਸ ਨੂੰ ਵੀ ਪੜ੍ਹੋ:
ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਧੜੱਲੇ ਨਾਲ ਕੀਤੀ ਗੁਮਰਾਹਕੁੰਨ ਬਿਆਨਬਾਜ਼ੀ ਬੇਪਰਦ, ਮਹਿਤਾ ਨੂੰ ਲਾਂਭੇ ਕਰਨ ਦੀ ਮੰਗ ਉੱਠੀ


Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION