ਐਸ.ਏ.ਐਸ.ਨਗਰ, 16 ਜੁਲਾਈ, 2019:
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿਚ ਬਦਲਾਅ ਕਰਨ ਦਾ ਐਲਾਨ ਕੀਤਾ ਹੈ।
ਨਵੇਂ ਐਲਾਨ ਅਨੁਸਾਰ ਬੁੱਧਵਾਰ 17 ਜੁਲਾਈ ਤੋਂ ਰਾਜ ਦੇ ਸਾਰੇ ਪ੍ਰਾਈਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤਕ ਲੱਗਣਗੇ।
ਸੂਬੇ ਅੰਦਰ ਸਖ਼ਤ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਪਹਿਲੀ ਜੁਲਾਈ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰਦਿਆਂ ਸਮਾਂ ਸਵੇਰੇ 7.30 ਵਜੇ ਤੋਂ ਬਾਅਦ ਦੁਪਹਿਰ 1.30 ਵਜੇ ਤਕ ਕੀਤਾ ਗਿਆ ਸੀ।