27.1 C
Delhi
Friday, May 3, 2024
spot_img
spot_img

ਪੰਜਾਬ ‘ਚ ਸੈਰ-ਸਪਾਟੇ ਦੀਆਂ ਅਪਾਰ ਸੰਭਾਵਨਾਵਾਂ: ਭਗਵੰਤ ਮਾਨ

ਦਿੱਲੀ / ਚੰਡੀਗੜ੍ਹ, 17 ਮਾਰਚ, 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ (ਐਮਪੀ) ਨੇ ਸੰਸਦ ਵਿੱਚ ਸੈਰ-ਸਪਾਟੇ ਸੰਬੰਧੀ ਹੋ ਰਹੀ ਬਹਿਸ ਦੌਰਾਨ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਇੱਕ ਪ੍ਰਮੁੱਖ ਸੈਰ-ਸਪਾਟਾ ਦੇ ਸਥਾਨ ਵਜੋਂ ਵਿਕਸਤ ਹੋਣ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਮਾਨ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਦਿੱਤਾ ਜਾਵੇ ਤਾਂ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋ ਸਕਦੇ ਹਨ।

ਭਗਵੰਤ ਮਾਨ ਨੇ ਸਦਨ ਨੂੰ ਦੱਸਿਆ ਕਿ ਪੰਜਾਬ ਵਿਚ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨ ਹਨ ਜੋ ਕਿ ਵਿਸ਼ਵ ਵਿਆਪੀ ਸੈਰ-ਸਪਾਟਾ ਦੇ ਨਕਸ਼ੇ ‘ਤੇ ਹੋਰ ਜਿਆਦਾ ਚਮਕ ਸਕਦੇ ਹਨ। ਜਿੰਨਾਂ ਵਿਚ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਰ ਅਤੇ ਸ਼੍ਰੀ ਰਾਮ ਤੀਰਥ ਸਥਲ (ਸ਼੍ਰੀ ਅੰਮ੍ਰਿਤਸਰ) ਪ੍ਰਮੁੱਖ ਸਥਾਨ ਹਨ, ਜਿੱਥੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਆਉਂਦੇ ਹਨ।

‘ਆਪ’ ਆਗੂ ਨੇ ਕਿਹਾ ਕਿ ਇੱਕ ਹੋਰ ਇਤਿਹਾਸਕ ਸਥਾਨ ਖਟਕੜ ਕਲਾਂ ਹੈ, ਜੋ ਕਿ ਸ਼ਹੀਦ ਸਰਦਾਰ ਭਗਤ ਸਿੰਘ ਦਾ ਜਨਮ ਸਥਾਨ ਹੈ ਅਤੇ ਇਸ ਪਿੰਡ ਵਿਚ ਸ਼ਹੀਦ ਭਗਤ ਸਿੰਘ ਦਾ ਬੁਤ ਵੀ ਸਥਾਪਿਤ ਕੀਤਾ ਹੋਇਆ ਹੈ। ਸ਼ਹੀਦਾਂ ਦੇ ਨਾਮ ‘ਤੇ ਇੱਕ ਅਜਾਇਬ ਘਰ ਵੀ ਬਣਾਇਆ ਗਿਆ ਹੈ।

ਮਾਨ ਨੇ ਕਿਹਾ ਕਿ ਜੇਕਰ ਮਹਾਤਮਾ ਗਾਂਧੀ ਦੀ ਅਸਥੀਆਂ ਰੱਖੀਆਂ ਜਾ ਸਕਦੀਆਂ ਹਨ ਤਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਜਿਹੜੇ ਰੱਸਿਆਂ ਨਾਲ ਫਾਂਸੀ ਦਿੱਤੀ ਗਈ ਸੀ ਉਨ੍ਹਾਂ ਰੱਸਿਆਂ ਨੂੰ ਵੀ ਅਜਾਇਬ ਘਰ ਵਿਖੇ ਰੱਖਿਆ ਜਾਣਾ ਚਾਹੀਦਾ ਹੈ ਤਾਂ ਕਿ ਦੇਸ਼ ਭਗਤੀ ਦੀ ਭਾਵਨਾ ਨਾਲ ਰੰਗੇ ਦੁਨੀਆ ਭਰ ਦੇ ਲੋਕ ਇਨ੍ਹਾਂ ਸਰਤਾਜ ਸ਼ਹੀਦਾਂ ਦੀਆਂ ਪਵਿੱਤਰ ਚੀਜ਼ਾਂ ਦੇ ਦਰਸ਼ਨ ਕਰ ਸਕਣ, ਕਿਉਂਕਿ ਇਨ੍ਹਾਂ ਸ਼ਹੀਦਾਂ ਨੇ ਛੋਟੀ ਉਮਰ ‘ਚ ਹੀ ਦੇਸ਼ ਨੂੰ ਗ਼ੁਲਾਮੀ ਦੀ ਜ਼ੰਜੀਰ ਤੋਂ ਆਜ਼ਾਦ ਕਰਵਾਇਆ ਸੀ।

ਭਗਵੰਤ ਮਾਨ ਨੇ ਸਤਲੁਜ ਦਰਿਆ ‘ਤੇ ਬਣੇ ਭਾਖੜਾ ਨੰਗਲ ਡੈਮ ਨੂੰ ਵੱਡੇ ਪੱਧਰ ‘ਤੇ ਸੈਰ-ਸਪਾਟੇ ਵਜੋਂ ਵਿਕਸਿਤ ਕੀਤਾ ਜਾ ਸਕਦਾ ਹੈ। ਇੱਥੇ ਝੀਲ ਦੇ ਕਿਨਾਰੇ ਬਣੇ ਸਤਲੁਜ ਸਦਨ ਤੋਂ ਵੈਨਕੁਵਰ ਸ਼ਹਿਰ ਵਰਗਾ ਨਜਾਰਾ ਪੇਸ਼ ਹੁੰਦੈ ਹੈ। ਇਸ ਸਤਲੁਜ ਸਦਨ ਵਿਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਵੀ ਠਹਿਰੇ ਸਨ।

ਇੱਥੇ ਦੂਰ-ਦਰਾਜ਼ ਦੇਸ਼ਾਂ ਤੋਂ ਰੁੱਤਾਂ ਦੇ ਅਨੁਸਾਰ ਪੰਛੀਆਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਇਹ ਦਰਿਆ ਇਨ੍ਹਾਂ ਪੰਛੀਆਂ ਨਾਲ ਇੱਕ ਸ਼ਾਨਦਾਰ ਦ੍ਰਿਸ਼ ਦਾ ਰੂਪ ਧਾਰ ਲੈਂਦੇ ਹਨ। ਇਸ ਦੌਰਾਨ ਸਦਨ ਦੇ ਸਾਰੇ ਮੈਂਬਰਾਂ ਨੂੰ ਪੰਜਾਬ ਆਉਣ ਦਾ ਖੁੱਲ੍ਹਾ ਸੱਦਾ ਦਿੰਦਿਆਂ ਮਾਨ ਨੇ ਕਿਹਾ ਕਿ ਇੱਥੋਂ ਦੇ ਨੀਲੇ ਰੰਗ ਦੀ ਝੀਲ ਨੂੰ ਦੇਖ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਇਸ ਲਈ ਭਾਖੜਾ ਨੰਗਲ ਨੂੰ ਵਿਸ਼ੇਸ਼ ਤੌਰ ‘ਤੇ ਸੈਰ-ਸਪਾਟਾ ਦੇ ਕੇਂਦਰ ਵਜੋਂ ਵਿਕਸਿਤ ਕਰਨਾ ਚਾਹੀਦਾ ਹੈ।

‘ਆਪ’ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਪੰਜਾਬ ਖੇਡਾਂ ਦੇ ਸੈਰ-ਸਪਾਟੇ ਲਈ ਇੱਕ ਉੱਤਮ ਸਥਾਨ ਵਜੋਂ ਵਿਕਸਿਤ ਹੋ ਸਕਦਾ ਹੈ, ਕਿਉਂਕਿ ਪੰਜਾਬ ਵਰਗੇ ਸੂਬੇ ਨੇ ਚੋਟੀ ਦੇ ਓਲੰਪੀਅਨ ਖਿਡਾਰੀ ਪੈਦਾ ਕੀਤੇ ਹਨ, ਜਿੰਨਾ ਨੇ ਪੂਰੀ ਦੁਨੀਆ ਵਿਚ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਮਾਨ ਨੇ ਜਲੰਧਰ ਜ਼ਿਲ੍ਹੇ ਦੇ ਦੋ ਪ੍ਰਮੁੱਖ ਪਿੰਡ ਮਿੱਠਾਪੁਰ ਅਤੇ ਸੰਸਾਰਪੁਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਪਿੰਡ ਨੇ 10-10 ਓਲੰਪੀਅਨ ਖਿਡਾਰੀ ਦਿੱਤੇ ਹਨ, ਜਿੰਨਾਂ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਰਹਿ ਚੁੱਕੇ ਪ੍ਰਗਟ ਸਿੰਘ ਵੀ ਸ਼ਾਮਲ ਹਨ, ਜੋ ਕਿ ਪੰਜਾਬ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION