34 C
Delhi
Sunday, April 28, 2024
spot_img
spot_img

ਪੰਜਾਬ ’ਚ 18-45 ਸਾਲ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰ, ਹੁਣ ਤਕ 543 ਨੂੰ ਟੀਕੇ ਲਗਾਏ: ਸੁਖ਼ਜਿੰਦਰ ਰੰਧਾਵਾ

ਯੈੱਸ ਪੰਜਾਬ
ਚੰਡੀਗੜ੍ਹ, 19 ਮਈ, 2021:
ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਦੇ ਟੀਕਾਕਰਨ ਦਾ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੀਕਾਕਰਨ ਕਰਵਾਉਣ ਤੋਂ ਕੋਈ ਵੀ ਵਾਂਝਾ ਨਾ ਰਹੇ।

ਇਸੇ ਮੁਹਿੰਮ ਤਹਿਤ ਜੇਲ੍ਹਾਂ ਵਿੱਚ ਬੰਦ 18 ਤੋਂ 45 ਸਾਲ ਤੱਕ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ।

ਇਹ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 18-45 ਉਮਰ ਵਰਗ ਵਿੱਚ ਹੁਣ ਤੱਕ ਸਹਿ ਰੋਗਾਂ ਵਾਲੇ ਕੁੱਲ 543 ਜੇਲ੍ਹ ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਸਾਰੇ ਕੈਦੀਆਂ ਦੇ ਪਹਿਲਾਂ ਹੀ ਟੀਕਾ ਲਗਾਇਆ ਜਾ ਚੁੱਕਾ ਹੈ।

ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਸ੍ਰੀ ਵਿਕਾਸ ਗਰਗ ਨੇ ਸਹਿ ਰੋਗਾਂ ਵਾਲੇ ਕੈਦੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਚ ਸਭ ਤੋਂ ਵੱਧ 245 ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈੇ, ਜਦੋਂ ਕਿ ਹੁਸ਼ਿਆਰਪੁਰ ਵਿੱਚ 113, ਰੂਪਨਗਰ ਵਿੱਚ 74, ਲੁਧਿਆਣਾ ਵਿੱਚ 38, ਕਪੂਰਥਲਾ ਵਿੱਚ 18, ਗੁਰਦਾਸਪੁਰ ਵਿੱਚ 23, ਫਿਰੋਜ਼ਪੁਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 8, ਬਠਿੰਡਾ ਅਤੇ ਜਲੰਧਰ ਵਿੱਚ 4-4 ਅਤੇ ਫਤਿਹਗੜ੍ਹ ਸਾਹਿਬ ਵਿਚ ਇੱਕ ਕੈਦੀ ਨੂੰ ਟੀਕਾ ਲਗਾਇਆ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION