26.1 C
Delhi
Saturday, April 20, 2024
spot_img
spot_img

ਪੰਜਾਬ ਤੋਂ 78 ਹੋਰ ਕਸ਼ਮੀਰੀ ਬੱਸਾਂ ਰਾਹੀਂ ਆਪਣੇ ਘਰਾਂ ਨੂੰ ਹੋਏ ਰਵਾਨਾ

ਬਟਾਲਾ, 21 ਅਪ੍ਰੈਲ, 2020 –

ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਦੌਰਾਨ ਬਟਾਲਾ ਵਿਖੇ ਪਿਛਲੇ ਇੱਕ ਮਹੀਨੇ ਤੋਂ ਫਸੇ ਹੋਏ 78 ਕਸ਼ਮੀਰੀ ਨਾਗਰਿਕ ਆਖਰਕਾਰ ਅੱਜ ਆਪਣੇ ਰਾਜ ਜੰਮੂ-ਕਸ਼ਮੀਰ ਵਿਖੇ ਪਹੁੰਚ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਇਨ੍ਹਾਂ 78 ਕਸ਼ਮੀਰੀਆਂ ਨੂੰ ਪੰਜਾਬ ਰੋਡਵੇਜ਼ ਦੀਆਂ ਤਿੰਨ ਵਿਸ਼ੇਸ਼ ਬੱਸਾਂ ਰਾਹੀਂ ਜੰਮੂ-ਕਸ਼ਮੀਰ ਪਹੁੰਚਾਇਆ ਗਿਆ ਹੈ।

ਬਟਾਲਾ ਸ਼ਹਿਰ ਵਿਖੇ ਕੰਮ ਕਰਦੇ ਇਹ ਕਸ਼ਮੀਰੀ ਨਾਗਰਿਕ ਕਰਫਿਊ ਕਾਰਨ ਆਪਣੇ ਰਾਜ ਵਿਖੇ ਨਹੀਂ ਜਾ ਸਕੇ ਸਨ ਅਤੇ ਇੱਕ ਮਹੀਨੇ ਦੇ ਕਰੀਬ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਕਸ਼ਮੀਰੀਆਂ ਨੂੰ ਰਾਸ਼ਨ, ਦਵਾਈਆਂ ਅਤੇ ਹਰ ਤਰਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਸੀ। ਕਸ਼ਮੀਰੀ ਨਾਗਰਿਕਾਂ ਵਲੋਂ ਵਾਰ-ਵਾਰ ਕਸ਼ਮੀਰ ਜਾਣ ਦੀ ਮੰਗ ਕੀਤੇ ਜਾਣ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕਸ਼ਮੀਰ ਸਰਕਾਰ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਅੱਜ ਇਨ੍ਹਾਂ ਦੇ ਕਸ਼ਮੀਰ ਜਾਣ ਦਾ ਪ੍ਰਬੰਧ ਕਰ ਦਿੱਤਾ।

ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਅਤੇ ਤਹਿਸੀਲਦਾਰ ਬਟਾਲਾ ਸ. ਬਲਜਿੰਦਰ ਸਿੰਘ ਨੇ ਇਨ੍ਹਾਂ 78 ਕਸ਼ਮੀਰੀ ਨਾਗਰਿਕਾਂ ਨੂੰ ਪੰਜਾਬ ਰੋਡਵੇਜ਼ ਦੀਆਂ ਤਿੰਨ ਵਿਸ਼ੇਸ਼ ਬੱਸਾਂ ਰਾਹੀਆਂ ਅੱਜ ਦੁਪਿਹਰ ਵੇਲੇ ਰਵਾਨਾ ਕੀਤਾ। ਆਪਣੇ ਰਾਜ ਨੂੰ ਜਾਣ ਸਮੇਂ ਇਹ ਸਾਰੇ ਹੀ ਕਸ਼ਮੀਰੀ ਬਹੁਤ ਖੁਸ਼ ਸਨ ਅਤੇ ਬੀਤੇ ਇੱਕ ਮਹੀਨੇ ਦੌਰਾਨ ਪ੍ਰਸ਼ਾਸਨ ਵਲੋਂ ਬਟਾਲਾ ਵਿਖੇ ਉਨ੍ਹਾਂ ਦੇ ਕੀਤੇ ਇੰਤਜ਼ਾਮ ਅਤੇ ਅੱਜ ਕਸ਼ਮੀਰ ਜਾਣ ਲਈ ਕੀਤੇ ਪ੍ਰਬੰਧਾਂ ਲਈ ਸਾਰੇ ਹੀ ਨਾਗਰਿਕਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਕਸ਼ਮੀਰੀ ਵਿਅਕਤੀ ਨਿਸਾਰ ਅਹਿਮਦ ਮਲਿਕ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਅਤੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਨੇ ਉਨ੍ਹਾਂ ਦਾ ਔਖੀ ਘੜ੍ਹੀ ਵਿੱਚ ਬਹੁਤ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਸਾਰਿਆਂ ਨੂੰ ਰਾਸ਼ਨ ਸਮੇਤ ਹਰ ਜ਼ਰੂਰਤ ਦਾ ਸਮਾਨ ਮੁਹੱਈਆ ਕਰਾਇਆ ਹੈ ਜਿਸ ਲਈ ਅਸੀਂ ਸਾਰੇ ਲੋਕ ਪ੍ਰਸ਼ਾਸਨ ਦੇ ਧੰਨਵਾਦੀ ਹਾਂ।

ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਸ਼ਮੀਰੀਆਂ ਨੂੰ ਉਨ੍ਹਾਂ ਦੇ ਘਰਾਂ ਨੂੰ ਰਵਾਨਾ ਕਰਨ ਮੌਕੇ ਉਨ੍ਹਾਂ ਦੀ ਸੁਖਦ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਕਰਫਿਊ ਲੱਗਾ ਸੀ ਤਾਂ ਕੁਝ ਦਿਨ ਬਾਅਦ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਕਸ਼ਮੀਰੀ ਵਿਅਕਤੀ ਬਟਾਲਾ ਵਿਖੇ ਫਸੇ ਹੋਏ ਹਨ, ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ। ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਉਨ੍ਹਾਂ ਨੇ ਤੁਰੰਤ ਹੀ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਸੀ ਕਿ ਏਨ੍ਹਾਂ ਵਿਅਕਤੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਪ੍ਰਸ਼ਾਸਨ ਨੇ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਈ ਹੈ ਅਤੇ ਅੱਜ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਹ ਸਾਰੇ ਵਿਅਕਤੀ ਆਪਣੇ ਘਰਾਂ ਨੂੰ ਜਾ ਰਹੇ ਹਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION