24.1 C
Delhi
Thursday, March 28, 2024
spot_img
spot_img

ਪੰਜਾਬ ਦਾ ਨਾਂਅ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਚਮਕਾਉਣ ਵਾਲੇ ਖ਼ਿਡਾਰੀ ਨੌਕਰੀਆਂ ਨਾਲ ਨਿਵਾਜ਼ੇ ਜਾਣਗੇ: ਰਾਣਾ ਸੋਢੀ

ਲੁਧਿਆਣਾ, 28 ਦਸੰਬਰ, 2019:

ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਹੈ ਕਿ ਜੋ ਖ਼ਿਡਾਰੀ ਸੂਬੇ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਚਮਕਾਉਣਗੇ, ਉਨ•ਾਂ ਖ਼ਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਅਤੇ ਨਗਦ ਇਨਾਮਾਂ ਨਾਲ ਨਿਵਾਜ਼ਿਆ ਜਾਵੇਗਾ।

ਉਹ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸੰਪੰਨ ਹੋਈ 70ਵੀਂ ਸੀਨੀਅਰ ਰਾਸ਼ਟਰੀ ਬਾਸਕਿਟਬਾਲ ਚੈਂਪੀਅਨਸ਼ਿਪ ਦੇ ਇਨਾਮ ਵੰਡ ਸਮਾਰੋਹ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।

ਇਸੇ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉੱਚਤਮ ਦਰਜੇ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵਧੀਆ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।

ਇਸ ਮੌਕੇ ਹਾਜ਼ਰ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਸ੍ਰੀ ਮਨੀਸ਼ ਤਿਵਾੜੀ ਨੇ ਪੰਜਾਬ ਦੀ ਲੜਕਿਆਂ ਦੀ ਜੇਤੂ ਰਹੇ ਟੀਮ ਸਮੇਤ ਹੋਰ ਸਾਰੀਆਂ ਟੀਮਾਂ ਨੂੰ ਵਧਾਈ ਦਿੱਤੀ।

ਸ੍ਰ. ਸੋਢੀ ਨੇ ਕਿਹਾ ਕਿ ਇਸ ਚੈਂਪੀਅਨਸ਼ਿਪ ਵਿੱਚ ਲੜਕਿਆਂ ਦੇ ਵਰਗ ਵਿੱਚ 30 ਟੀਮਾਂ ਅਤੇ ਲੜਕੀਆਂ ਦੇ ਵਰਗ ਵਿੱਚ 26 ਟੀਮਾਂ ਨੇ ਭਾਗ ਲਿਆ। ਪੂਰੀ ਚੈਂਪੀਅਨਸ਼ਿਪ ਦੌਰਾਨ 150 ਮੈਚ ਖੇਡੇ ਗਏ। ਇਸ ਚੈਂਪੀਅਨਸ਼ਿਪ ਲਈ ਭਾਰਤੀ ਬਾਸਕਿਟਬਾਲ ਫੈੱਡਰੇਸ਼ਨ ਵੱਲੋਂ 100 ਤਕਨੀਕੀ ਮਾਹਿਰਾਂ ਅਤੇ ਰੈਫਰੀਆਂ ਦੀ ਡਿਊਟੀ ਲਗਾਈ ਗਈ ਸੀ।

ਅੱਜ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ। ਇਹ ਚੈਂਪੀਅਨਸ਼ਿਪ ਦੌਰਾਨ 21 ਤੋਂ 28 ਦਸੰਬਰ ਤੱਕ ਕਰਵਾਏ ਗਏ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਨ।

ਲੜਕਿਆਂ ਦੇ ਫਾਈਨਲ ਮੁਕਾਬਲੇ ਵਿੱਚ ਪੰਜਾਬ ਨੇ ਤਾਮਿਲਨਾਡੂ ਦੀ ਟੀਮ ਨੂੰ 93-75 ਅੰਕਾਂ ਦੇ ਫਰਕ ਨਾਲ ਹਰਾਇਆ। ਪੰਜਾਬ ਦੀ ਟੀਮ ਵੱਲੋਂ ਅਰਸ਼ਪ੍ਰੀਤ ਸਿੰਘ ਭੁੱਲਰ ਵੱਲੋਂ 33 ਅੰਕ ਹਾਸਿਲ ਕੀਤੇ ਗਏ। ਲੜਕੀਆਂ ਦੇ ਵਰਗ ਵਿੱਚ ਭਾਰਤੀ ਰੇਲਵੇ ਦੀ ਟੀਮ ਨੇ ਕੇਰਲਾ ਨੂੰ 68-55 ਅੰਕਾਂ ਦੇ ਫਰਕ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਰਾਜਦੀਪ ਸਿੰਘ ਗਿੱਲ, ਸਕੱਤਰ ਸ੍ਰ. ਤੇਜਾ ਸਿੰਘ ਧਾਲੀਵਾਲ, ਪ੍ਰਬੰਧਕੀ ਸਕੱਤਰ ਕਮ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਚੇਅਰਮੈਨ ਸ੍ਰੀ ਪਵਨ ਦੀਵਾਨ, ਅਰਜੁਨਾ ਅਵਾਰਡੀ ਸ੍ਰ. ਪਰਮਿੰਦਰ ਸਿੰਘ, ਸ੍ਰੀਮਤੀ ਸੁਮਨ ਸ਼ਰਮਾ, ਐੱਨ. ਬੀ. ਏ. ਖ਼ਿਡਾਰੀ ਸ੍ਰ. ਸਤਨਾਮ ਸਿੰਘ ਭੰਮਰਾ, ਹਾਕੀ ਉਲੰਪੀਅਨ ਸ੍ਰ. ਹਰਦੀਪ ਸਿੰਘ ਗਰੇਵਾਲ, ਦ੍ਰੋਣਾਚਾਰੀਆ ਅਵਾਰਡੀ ਸ੍ਰ. ਬਲਦੇਵ ਸਿੰਘ ਸ਼ਾਹਬਾਦ ਮਾਰਕੰਡਾ, ਫਿਲਮ ਅਦਾਕਾਰਾ ਨਿਰਮਲ ਰਿਸ਼ੀ, ਸਮਾਜ ਸੇਵੀ ਸ੍ਰ. ਐੱਸ. ਪੀ. ਐੱਸ. ਓਬਰਾਏ, ਸ੍ਰ. ਗੁਰਜੀਤ ਸਿੰਘ ਰੋਮਾਣਾ, ਸ੍ਰ. ਜੇ. ਪੀ. ਸਿੰਘ ਅਤੇ ਹੋਰ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION