27.1 C
Delhi
Sunday, April 28, 2024
spot_img
spot_img

ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰ ਰਹੇ ਭਗਵੰਤ ਮਾਨ; ਐੱਸ.ਵਾਈ.ਐੱਲ. ’ਤੇ ਕੇਜਰੀਵਾਲ ਜਾਂ ਮਾਨ ਨੂੰ ਸਮਝੌਤਾ ਨਹੀਂ ਕਰਨ ਦੇਵਾਂਗੇ: ਸੁਖ਼ਬੀਰ ਬਾਦਲ

ਯੈੱਸ ਪੰਜਾਬ
ਚੰਡੀਗੜ੍ਹ, 7 ਸਤੰਬਰ, 2022:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਸਤਲੁਜ ਯਮੁਨਾ Çਲੰਕ ਨਹਿਰ ਰਾਹੀਂ ਹਰਿਆਣਾ ਨੂੰ ਪਾਣੀ ਦੇਣ ਦੀ ਜ਼ੋਰਦਾਰ ਵਕਾਲਤ ਕਰਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਉਹਨਾਂ ਦੇ ਬਿਆਨ ਦੀ ਤਾਈਦ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹੈਰਾਨੀ ਪ੍ਰਗਟ ਕੀਤੀ ਕਿ ਕਿਵੇਂ ਸ੍ਰੀ ਕੇਜਰੀਵਾਲ ਹਰਿਆਣਾ ਵਿਚ ਚੋਣ ਹਿੰਤਾਂ ਦੀ ਖਾਤਰ ਪੰਜਾਬ ਦੇ ਹਿੱਤ ਵੇਚਣ ਵਾਸਤੇ ਤਿਆਰ ਹਨ ਤੇ ਸ੍ਰੀ ਭਗਵੰਤ ਮਾਨ ਆਪਣੀ ਕੁਰਸੀ ਬਚਾਉਣ ਲਈ ਪੰਜਾਬ ਦੇ ਹਿੱਤ ਸਰੰਡਰ ਕਰਨ ਲਈ ਤਿਆਰ ਹਨ। ਉਹਨਾਂ ਕਿਹਾ ਕਿ ਸੂਬੇ ਦੇ ਹਿੱਤਾਂ ਨੂੰ ਇਸ ਤਰੀਕੇ ਉਸ ਪਾਰਟੀ ਵੱਲੋਂ ਵੇਚਣਾ ਜਿਸਨੂੰ 92 ਸੀਟਾਂ ਨਾਲ ਬਹੁਤ ਭਾਰੀ ਬਹੁਮਤ ਮਿਲਿਆ ਹੋਵੇ, ਪੰਜਾਬ ਦੇ ਇਤਿਹਾਸ ਵਿਚ ਪਹਲਿਾਂ ਕਦੇ ਨਹੀਂ ਹੋਇਆ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦਾ ਮਾਣ ਸਨਮਾਨ ਬਹੁਤ ਘਟਾ ਦਿੱਤਾ ਹੈ। ਉਹਨਾਂ ਕਿਹਾ ਕਿ ਸ੍ਰੀ ਮਾਨ ਨੂੰ ਉਂਗਲ ਫੜ ਕੇ ਹਰਿਆਣਾ ਲਿਜਾਇਆ ਗਿਆ ਤੇ ਸ੍ਰੀ ਕੇਜਰੀਵਾਲ ਦੇ ਅਧੀਨ ਦਰਸਾਇਆ ਗਿਆ।

ਉਹਨਾਂ ਕਿਹਾ ਕਿ ਜਿਸ ਤਰੀਕੇ ਸ੍ਰੀ ਮਾਨ ਨੇ ਸ੍ਰੀ ਕੇਜਰੀਵਾਲ ਦੇ ਬਿਆਨ ਦੀ ਤਾਈਦ ਕੀਤੀ, ਉਹ ਬੇਹੱਦ ਸ਼ਰਮਨਾਕ ਹੈ ਅਤੇ ਉਹਨਾਂ ਦੇ ਅਹੁਦੇ ’ਤੇ ਧੱਬਾ ਹੈ। ਉਹਨਾਂ ਕਿਹਾ ਕਿ ਪੰਜਾਬੀ ਕਦੇ ਇਹ ਸੋਚ ਵੀ ਨਹੀਂ ਸਕਦੇ ਕਿ ਚੁਣਿਆ ਹੋਇਆ ਮੁੱਖ ਮੰਤਰੀ ਇਸ ਤਰੀਕੇ ਦਰਿਆਈ ਪਾਣੀ ਦੇ ਸਕਦਾ ਪਰ ਸ੍ਰੀ ਭਗਵੰਤ ਮਾਨ ਸੱਤਾ ਵਿਚ ਰਹਿਣ ਵਾਸਤੇ ਅਜਿਹਾ ਕਰਨ ਲਈ ਤਿਆਰ ਹਨ।

ਸ੍ਰੀ ਭਗਵੰਤ ਮਾਨ ਨੂੰ ਐਸ ਵਾਈ ਐਲ ਦੇ ਮਾਮਲੇ ’ਤੇ ਹਰਿਆਣਾ ਸਰਕਾਰ ਨਾਲ ਕੋਈ ਮੀਟਿੰਗ ਕਰਨ ਤੋਂ ਵਰਜ਼ਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਗੱਲਬਾਤ ਉਦੋਂ ਹੀ ਕੀਤੀ ਜਾਂਦੀ ਹੈ ਜਦੋਂ ਤੁਸੀਂ ਕੁਝ ਦੇਣਾ ਹੋਵੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਗੱਲਬਾਤ ਸਿਰਫ ਇਕ ਰਾਈਪੇਰੀਅਨ ਰਾਜ ਨਾਲ ਹੋ ਸਕਦੀ ਹੈ ਅਤੇ ਹਰਿਆਣਾ ਗੈਰ ਰਾਈਪੇਰੀਅਨ ਰਾਜ ਹੈ ਤੇ ਇਸਦਾ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਹਿੱਸੇ ਦਾ ਕੋਈ ਦਾਅਵਾ ਨਹੀਂ ਬਣਦਾ।

ਉਹਨਾਂ ਦੱਸਿਆ ਕਿ ਕਿਵੇਂ ਸ੍ਰੀ ਭਗਵੰਤ ਮਾਨ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਦੂਜੇ ਮੁੱਖ ਮੁੱਦੇ ’ਤੇ ਪੰਜਾਬ ਦੀ ਸਥਿਤੀ ਕਮਜ਼ੋਰ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਮਾਨ ਨੇ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ ਨਵੀਂ ਵਿਧਾਨ ਸਭਾ ਲਈ ਵੱਖਰੀ ਥਾਂ ਮੰਗਣ ਦਾ ਵਿਰੋਧ ਨਾ ਕਰ ਕੇ ਪੰਜਾਬ ਦਾ ਕੇਸ ਕਮਜ਼ੋਰ ਕੀਤਾ ਸੀ।

ਅਕਾਲੀ ਦਲ ਦੇ ਪ੍ਰਧਾਨ ਨੇ ਸ੍ਰੀ ਭਗਵੰਤ ਮਾਨ ਦੀਆਂ ਕਾਇਰਾਨਾ ਕਾਰਵਾਈਆਂ ਅਤੇ ਜਿਸ ਤਰੀਕੇ ਉਹਨਾਂ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ, ਉਸਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਕੀਤੀ ਹੈ ਤੇ ਕਰਦਾ ਰਹੇੇਗਾ। ਉਹਨਾਂ ਕਿਹਾ ਕਿ ਸਾਡਾ ਇਹ ਪੱਕਾ ਵਿਸ਼ਵਾਸ ਹੈ ਕਿ ਸੂਬੇ ਕੋਲ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਫਾਲਤੂ ਨਹੀਂ ਹੈ।

ਉਹਨਾਂ ਕਿਹਾ ਕਿ ਅਸੀਂ ਪਾਣੀ ਦੀ ਇਕ ਬੂੰਦ ਵੀ ਸੂਬੇ ਤੋਂ ਬਾਹਰ ਹਰਿਆਣਾ ਨੁੰ ਨਹੀਂ ਜਾਣ ਦਿਆਂਗੇ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 2016 ਵਿਚ ਪੰਜਾਬ ਐਸ ਵਾਈ ਐਲ ਕੈਨਾਲ ਰਿਹੈਬੀਲੀਟੇਸ਼ਨ ਐਂਡ ਰੀ ਵੈਸਟਿੰਗ ਆਫ ਪ੍ਰਾਪਰਟੀ ਬਿੱਲ ਪਾਸ ਕਰ ਕੇ ਐਸ ਵਾਈ ਐਲ ਲਈ ਐਕਵਾਇਰ ਕੀਤੀ ਸਾਰੀ ਜ਼ਮੀਨ ਮੁਫਤ ਵਿਚ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਸੀ।

ਮੀਡੀਆ ਦੇ ਸਵਾਲਾਂ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸ੍ਰੀ ਕੇਜਰੀਵਾਲ ਨੇ ਐਸ ਵਾਈ ਐਲ ਦੇ ਮਾਮਲੇ ’ਤੇ ਆਪਣੀ ਮਨਸ਼ਾ ਜੱਗ ਜ਼ਾਹਰ ਕੀਤੀ ਹੋਵੇ। ਇਸ ਤੋਂ ਪਹਿਲਾਂ ਵੀ ਦਿੱਲੀ ਦੇ ਮੁੱਖ ਮੰਤਰੀ ਨੇ ਬਿਆਨ ਦਿੱਤਾ ਸੀ ਕਿ ਹਰਿਆਣਾ ਅਤੇ ਦਿੱਲੀ ਦਾ ਐਸ ਵਾਈ ਐਲ ਦੇ ਪਾਣੀਆਂ ’ਤੇ ਬਰਾਬਰ ਦਾ ਹੱਕ ਬਣਦਾ ਹੈ। ਉਹਨਾਂ ਕਿਹਾ ਕਿ ਦਿੱਲੀ ਦੀ ਆਪ ਸਰਕਾਰ ਨੇ ਹਰਿਆਣਾ ਨਾਲ ਰਲ ਕੇ 2016 ਵਿਚ ਸੁਪਰੀਮ ਕੋਰਟ ਵਿਚ ਇਕੋ ਜਿਹੇ ਹਲਫੀਆ ਬਿਆਨ ਦਾਇਰ ਕੀਤੇ ਸਨ।

ਸਰਦਾਰ ਬਾਦਲ ਨੇ ਕਿਹਾ ਸਮੇਂ ਦੀਆਂ ਕੇਂਦਰ ਸਰਕਾਰਾਂ ਨੇ ਪੰਜਾਬ ਨੂੰ ਇਸਦੇ ਵਾਜਬ ਹੱਕ ਦੇਣ ਤੋਂ ਇਨਕਾਰ ਕਰ ਕੇ ਪੰਜਾਬ ਦਾ ਲਹੂ ਨਿਚੋੜਿਆ ਹੈ। ਉਹਨਾਂ ਕਿਹਾ ਕਿ 1955 ਵਿਚ ਇਕ ਗੈਰ ਰਾਈਪੇਰੀਅਨ ਰਾਜ ਰਾਜਸਥਾਨ ਨੁੰ ਧੱਕੇ ਨਾਲ ਰਾਵੀ ਬਿਆਸ ਦਾ 8 ਐਮ ਏ ਐਫ ਪਾਣੀ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਇਸ ਮਗਰੋਂ ਜਦੋਂ ਇੰਦਰਾ ਗਾਂਧੀ ਕੇਂਦਰ ਵਿਚ ਸੱਤਾ ’ਤੇ ਕਾਬਜ਼ ਸੀ ਤਾਂ ਉਸ ਵੇਲੇ ਦੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਦਰਬਾਰਾ ਸਿੰਘ ਨੂੰ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਹਰਿਆਣਾ ਨੂੰ ਹੱਕ ਦੇਣ ਵਾਸਤੇ ਜਬਰੀ ਹਸਤਾਖਰ ਕਰਨ ਵਾਸਤੇ ਮਜਬੂਰ ਕੀਤਾ ਗਿਆ।

ਉਹਨਾਂ ਕਿਹਾ ਕਿ ਅਕਾਲੀ ਦਲ ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਨਾ ਸਿਰਫ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78 ਨੂੰ 1979 ਵਿਚ ਚੁਣੌਤੀ ਦਿੱਤੀ ਬਲਕਿ ਕਿਸਾਨਾਂ ਨੂੰ ਐਸ ਵਾਈ ਐਲ ਲਈ ਐਕਵਾਇਰ ਕੀਤੀ ਜ਼ਮੀਨ ਮੋੜੀ ਤੇ ਕਿਸਾਨਾਂ ਨੇ ਨਹਿਰ ਭਰਨੀ ਸ਼ੁਰੂ ਕਰ ਦਿੱਤੀ ਸੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION