31.7 C
Delhi
Saturday, April 20, 2024
spot_img
spot_img

ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅੱਤਵਾਦੀਆਂ, ਗੈਂਗਸਟਰਾਂ ਨਾਲ ਕਰੜੇ ਹੱਥੀਂ ਨਿਪਟਾਂਗੇ: ਕੈਪਟਨ

ਚੰਡੀਗੜ, 26 ਫਰਵਰੀ, 2020:
ਸੂਬੇ ਦੇ ਅਮਨ-ਸ਼ਾਂਤੀ ਅਤੇ ਸਦਭਾਵਨਾ ਵਾਲੇ ਮਾਹੌਲ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਲ ਵਾਲੀਆਂ ਤਾਕਤਾਂ ਦੇ ਨਾਪਾਕ ਇਰਾਦਿਆਂ ਵਿਰੁੱਧ ਸਖ਼ਤ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦੀਆਂ ਅਤੇ ਗੈਂਗਸਟਰਾਂ ਨਾਲ ਉਹ ਕਰੜੇ ਹੱਥੀਂ ਨਿਪਟਣਗੇ।

ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਰਾਜਪਾਲ ਦੇ ਭਾਸ਼ਨ ’ਤੇ ਧੰਨਵਾਦੀ ਮਤੇ ਉੱਪਰ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਸੂਰਤ ਵਿੱਚ ਬਹੁਤ ਘਾਲਣਾ ਘਾਲ ਕੇ ਕਾਇਮ ਕੀਤੀ ਸੂਬੇ ਦੀ ਸ਼ਾਂਤੀ ਨੂੰ ਢਾਹ ਲੱਗਣ ਦੀ ਆਗਿਆ ਨਹੀਂ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਘੱਟ ਗਿਣਤੀਆਂ, ਕਮਜ਼ੋਰ ਤਬਕਿਆਂ ਅਤੇ ਔਰਤਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਰਾਖੀ ਲਈ ਨਿੱਠ ਕੇ ਕੰਮ ਕਰ ਰਹੀ ਹੈ ਕਿਉਂਕਿ ਸ਼ਾਂਤੀ ਨੂੰ ਯਕੀਨੀ ਬਣਾਉਣ ਤੋਂ ਬਿਨਾਂ ਸੂਬੇ ਵਿੱਚ ਨਿਵੇਸ਼ ਜਾਂ ਉਦਯੋਗਿਕ ਵਿਕਾਸ ਸੰਭਵ ਨਹੀਂ ਹੋ ਸਕਦਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਸ਼ਾਂਤੀ ਨਹੀਂ ਹੁੰਦੀ, ਉੱਥੇ ਕੋਈ ਵੀ ਨਿਵੇਸ਼ ਨਹੀਂ ਕਰਨਾ ਚਾਹੁੰਦਾ। ਉਨਾਂ ਕਿਹਾ ਕਿ ਸ਼ਾਂਤਮਈ ਮਾਹੌਲ ਕਾਇਮ ਹੋਣ ਕਰਕੇ ਪੰਜਾਬ ਹੁਣ ਨਿਵੇਸ਼ ਲਈ ਤਰਜੀਹੀ ਸੂਬੇ ਵਜੋਂ ਉਭਰ ਕੇ ਸਾਹਮਣੇ ਆਇਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕ ਅਮਨ-ਸ਼ਾਂਤੀ ਅਤੇ ਆਰਥਿਕ ਤਰੱਕੀ ਚਾਹੁੰਦੇ ਹਨ ਅਤੇ ਉਹ (ਮੁੱਖ ਮੰਤਰੀ) ਪੂਰੀ ਤਰਾਂ ਦਿ੍ਰੜ ਹਨ ਕਿ ਇਸ ਸ਼ਾਂਤਮਈ ਮਾਹੌਲ ਵਿੱਚ ਕਿਸੇ ਕਿਸਮ ਦਾ ਵਿਘਨ ਨਾ ਪੈਣ ਦਿੱਤਾ ਜਾਵੇ। ਉਨਾਂ ਕਿਹਾ ਕਿ ਆਮ ਇਨਸਾਨ ਦੀ ਸੰਤੁਸ਼ਟੀ ਨੂੰ ਯਕੀਨੀ ਬਣਾਉਣ ਲਈ ਉਨਾਂ ਦੀ ਸਰਕਾਰ ਆਪਣੇ ਯਤਨ ਜਾਰੀ ਰੱਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਬਹੁਤ ਔਖੇ ਦੌਰ ਵਿੱਚੋਂ ਗੁਜ਼ਰਿਆ ਅਤੇ ਅੱਤਵਾਦ ਦੇ ਕਾਲੇ ਦੌਰ ਦੌਰਾਨ 35 ਹਜ਼ਾਰ ਲੋਕ ਸ਼ਹੀਦ ਹੋਏ ਅਤੇ 1700 ਪੁਲਿਸ ਵਾਲਿਆਂ ਨੂੰ ਆਪਣੀ ਜਾਨ ਗਵਾਉਣੀ ਪਈ। ਉਨਾਂ ਕਿਹਾ ਕਿ ਅਜਿਹੇ ਦੌਰ ਵਿੱਚੋਂ ਨਿਕਲਣ ਲਈ ਪੰਜਾਬ ਨੂੰ ਬਹੁਤ ਲੰਮਾ ਸਮਾਂ ਜੂਝਣਾ ਪਿਆ ਅਤੇ ਉਹ ਕਿਸੇ ਵੀ ਸੂਰਤ ਵਿੱਚ ਸੂਬੇ ਦੀ ਸ਼ਾਂਤੀ ਨੂੰ ਮੁੜ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣਾ ਉਨਾਂ ਦੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਸੁਧਾਰ ਲਾਗੂ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2017 ਤੋਂ ਲੈ ਕੇ ਪੰਜਾਬ ਪੁਲਿਸ ਨੇ 2378 ਗੈਂਗਸਟਰਾਂ ਨੂੰ ਅਸਰਹੀਣ ਕੀਤਾ, 1349 ਹਥਿਆਰ ਬਰਾਮਦ ਕੀਤੇ, ਖੋਹੇ ਗਏ 614 ਵਾਹਨ ਬਰਾਮਦ ਕੀਤੇ ਅਤੇ 32 ਅੱਤਵਾਦੀ ਗਿਰੋਹ ਫੜੇ ਗਏ। ਮੁੱਖ ਮੰਤਰੀ ਨੇ ਐਲਾਨ ਕੀਤਾ,‘‘ਇਹ ਯਤਨ ਜਾਰੀ ਰਹਿਣਗੇ ਅਤੇ ਜੇਕਰ ਲੋੜ ਪਈ ਤਾਂ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟਾਂਗੇ।’’

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION