35.1 C
Delhi
Friday, March 29, 2024
spot_img
spot_img

ਪੰਜਾਬ ਦੀ ਸਿਰਫ਼ 5.35 ਫ਼ੀਸਦ ਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗੀਆਂ, ਕੇਂਦਰ ਨੂੰ ਸਪਲਾਈ ਵਧਾਉਣ ਦੀ ਲੋੜ: ਬਲਬੀਰ ਸਿੱਧੂ

ਯੈੱਸ ਪੰਜਾਬ
ਚੰਡੀਗੜ੍ਹ, 26 ਜੁਲਾਈ, 2021:
ਨੇੜਲੇ ਭਵਿੱਖ ਵਿੱਚ ਕੋਰੋਨਾ ਵਾਇਰਸ ਦੇ ਸੰਭਾਵੀ ਕੇਸਾਂ ਵਿੱਚ ਹੋਣ ਵਾਲੇ ਵਾਧੇ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਦੀ ਲੋੜ ਹੈ ਜਦਕਿ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ।

ਅੱਜ ਇਥੇ ਪ੍ਰੈਸ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵੱਲੋਂ 94,79,351 ਵਿਅਕਤੀਆਂ ਨੂੰ ਟੀਕਾ ਲਗਵਾਇਆ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 77,16,433 ਨੇ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ 17,62,918 ਨੇ ਦੋਵੇਂ ਖੁਰਾਕਾਂ ਨਾਲ ਟੀਕਾਕਰਨ ਪੂਰਾ ਕਰ ਲਿਆ ਹੈ।

ਸ. ਸਿੱਧੂ ਨੇ ਦੱਸਿਆ ਕਿ ਪੰਜਾਬ ਨੂੰ ਕੋਵਿਡ-19 ਟੀਕੇ ਦੀ ਘੱਟ ਸਪਲਾਈ ਮਿਲ ਰਹੀ ਹੈ ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਕਈ ਵਾਰ ਟੀਕੇ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਸੂਬਾ ਸਰਕਾਰ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਾ ਕੇ ਆਪਣੀ ਆਬਾਦੀ ਦੀ ਰਾਖੀ ਕਰ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ। ਇਸ ਲਈ ਸਿਹਤ ਬੁਨਿਆਦੀ ਢਾਂਚੇ ਤੋਂ ਇਲਾਵਾ ਕੋਵਿਡ-19 ਦੀ ਤੀਜੀ ਲਹਿਰ ਤੋਂ ਬਚਣ ਲਈ, ਕੇਂਦਰ ਸਰਕਾਰ ਨੂੰ ਟੀਕੇ ਦੀ ਸਪਲਾਈ ਵਧਾਉਣ ਦੀ ਲੋੜ ਹੈ ਤਾਂ ਜੋ ਪੂਰੀ ਆਬਾਦੀ ਨੂੰ ਕਵਰ ਕੀਤਾ ਜਾ ਸਕੇ।

ਉਹਨਾਂ ਅੱਗੇ ਕਿਹਾ ਕਿ ਕੋਵਿਡ-19 ਦੀ ਤੀਜੀ ਲਹਿਰ ਦਾ ਡਰ ਵਧਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਵੱਡੀ ਗਿਣਤੀ ਮਾਮਲਿਆਂ ਨਾਲ ਨਜਿੱਠਣ ਲਈ ਤਿਆਰ ਹੈ ਜਦਕਿ ਦੂਜੀ ਲਹਿਰ ‘ਚ ਹੋਣ ਵਾਲੇ ਸੰਕਰਮਣਾਂ ਨਾਲੋਂ ਵੱਧ ਗੰਭੀਰ ਹੋ ਸਕਦੇ ਹਨ। ਇਹਨਾਂ ਸੰਭਾਵੀ ਕੇਸਾਂ ਦੀ ਸੰਭਾਲ ਕਰਨ ਲਈ, ਥੋੜੇ ਸਮੇਂ ਵਿੱਚ ਬੁਨਿਆਦੀ ਢਾਂਚੇ ਦੀ ਸਮਰੱਥਾ ਵਧਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਵਿੱਚ 9000 ਆਕਸੀਜਨ ਕੰਸਨਟਰੇਟਰਜ਼, 75 ਪੀ.ਐੱਸ.ਏ. ਆਕਸੀਜਨ ਜਨਰੇਸ਼ਨ ਪਲਾਂਟ ਸ਼ਾਮਲ ਹਨ।

ਆਈ.ਸੀ.ਐਮ.ਆਰ. ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਕਰਵਾਏ ਚੌਥੇ ਸੀਰੋ ਸਰਵੇ ਬਾਰੇ ਟਿੱਪਣੀ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸਰਵੇਖਣ ਦੇ ਨਤੀਜਿਆਂ ਅਨੁਸਾਰ 63.15 ਪ੍ਰਤੀਸ਼ਤ ਅਬਾਦੀ ਵਿੱਚ ਕੋਵਿਡ ਐਂਟੀਬਾਡੀਜ਼ ਬਣ ਗਈਆਂ ਹਨ ਅਤੇ ਸਿਹਤ ਕਰਮਚਾਰੀਆਂ ਵਿੱਚ 83.25 ਪ੍ਰਤੀਸ਼ਤ ਐਂਟੀਬਾਡੀਜ਼ ਹਨ। ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚੋਂ, ਆਮ ਜਨਸੰਖਿਆ ਵਿਚ ਲੁਧਿਆਣਾ 71 ਫ਼ੀਸਦ ਨਾਲ ਸਭ ਤੋਂ ਅੱਗੇ ਹੈ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਰਵੇਖਣ ਦੇ ਨਤੀਜਿਆਂ ਅਨੁਸਾਰ ਲੋਕਾਂ ਵਿਚ ਕੋਵਿਡ ਐਂਟੀਬਾਡੀਜ਼ ਦੀ ਮੌਜੂਦਗੀ ਦਾ ਸੰਕੇਤ ਮਿਲਿਆ ਹੈ ਜਿਸਦਾ ਅਰਥ ਹੈ ਕਿ ਪੰਜਾਬ ਵਿਚ ਦਰਜ ਕੀਤੇ ਅੰਕੜਿਆਂ ਨਾਲੋਂ ਕੇਸ ਬਹੁਤ ਵੱਧ ਸਨ। ਪੰਜਾਬ ਦੀ ਆਬਾਦੀ ਵਿਚ ਕੋਵਿਡ ਦੇ ਪ੍ਰਸਾਰ ਦੀ ਸੰਭਾਵਨਾ ਨੂੰ ਵੇਖਦਿਆਂ ਉਹਨਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਜਦੋਂ ਤੱਕ ਸਾਰੀ ਆਬਾਦੀ ਦਾ ਦੋ ਖੁਰਾਕਾਂ ਨਾਲ ਟੀਕਾਕਰਨ ਨਹੀਂ ਹੋ ਜਾਂਦਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION