29 C
Delhi
Thursday, May 9, 2024
spot_img
spot_img

ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਕੋਰੋਨਾ ਦੇ ਮੱਦੇਨਜ਼ਰ ਜ਼ਰੂਰੀ ਵਸਤਾਂ ਦੀ ਸਪਲਾਈ ਬਣਾਏ ਰੱਖਣ ਲਈ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ, 27 ਮਾਰਚ, 2020 –

ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਸਬੰਧੀ ਐਮਐਚਏ ਦੇ ਨਿਰਦੇਸ਼ਾਂ ਅਨੁਸਾਰ ਵਿਸਥਾਰਥ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਸ ਵਿੱਚ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਬਣਾਏ ਰੱਖਣ ’ਤੇ ਜ਼ੋਰ ਦਿੱਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਐਮਐਚਏ ਵੱਲੋਂ ਇਸ ਸਬੰਧ ਵਿੱਚ ਇੱਕ ਸਟੈਂਡਰਡ ਆਪਰੇਟਿੰਗ ਪੋ੍ਰਸੀਜਰ (ਐਸਓਪੀ) ਵੀ ਜਾਰੀ ਕੀਤਾ ਗਿਆ ਹੈ ਅਤੇ ਇਹ ਦਿਸ਼ਾ-ਨਿਰਦੇਸ਼ ਸਮੇਂ ਸਮੇਂ ਤੇ ਸਾਰੇ ਪ੍ਰਬੰਧਕੀ ਸਕੱਤਰਾਂ / ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਸਾਂਝੇ ਕੀਤੇ ਜਾ ਰਹੇ ਹਨ।

ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਰੂਰੀ ਵਸਤਾਂ ਦੀ ਸਪਲਾਈ ਲੜੀ ਵਿਚ ਉਨ੍ਹਾਂ ਦਾ ਨਿਰਮਾਣ ਅੰਤਰ-ਰਾਜੀ ਟਰਾਂਸਪੋਰਟ ਅਤੇ ਪ੍ਰਚੂਨ ਦੁਕਾਨਾਂ ਦੁਆਰਾ ਵਿਕਰੀ ਸ਼ਾਮਲ ਹੈ।

ਇਸੇ ਤਰ੍ਹਾਂ ਜ਼ਰੂਰੀ ਸਪਲਾਈ ਅਤੇ ਸੇਵਾਵਾਂ ਵਿਚ ਖਾਣ ਪੀਣ ਦੀਆਂ ਚੀਜ਼ਾਂ, ਫਲ, ਸਬਜ਼ੀਆਂ, ਡੇਅਰੀ ਉਤਪਾਦ, ਦਵਾਈਆਂ ਅਤੇ ਡਾਕਟਰੀ ਉਪਕਰਣ, ਐਲਪੀਜੀ ਅਤੇ ਪੀਓਐਲ, ਪਸ਼ੂ ਫੀਡ, ਬੈਂਕ, ਆਈ.ਟੀ. ਅਤੇ ਈ-ਕਾਮਰਸ (ਫਲਿੱਪਕਾਰਟ, ਐਮਾਜ਼ੌਨ ਆਦਿ) ਸ਼ਾਮਲ ਹਨ।

ਇਸ ਅਨੁਸਾਰ, ਇਸ ਮੰਤਵ ਨਾਲ ਜੁੜੇ ਕਾਮਿਆਂ ਅਤੇ ਵਾਹਨਾਂ ਨੂੰ ਲੌਕਡਾਊਨ / ਕਰਫਿਊ ਦੌਰਾਨ ਆਵਾਜਾਈ ਦੀ ਖੁੱਲ੍ਹ ਹੋਣੀ ਚਾਹੀਦੀ ਹੈ। ਦੂਸਰੇ ਸੂਬਿਆਂ ਵਿੱਚ ਜਾਰੀ ਕੀਤੇ ਗਏ ਪਾਸ ਪੰਜਾਬ ਵਿੱਚ ਵੀ ਢੁੱਕਵੇਂ ਮੰਨੇ ਜਾਣਗੇ। ਐਮ.ਐਚ.ਏ. ਦੇ ਦਿਸ਼ਾ ਨਿਰਦੇਸ਼ਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਪ੍ਰਚੂਨ ਦੀਆਂ ਦੁਕਾਨਾਂ ਨੂੰ ਵੀ ਵਾਰੀ ਸਿਰ ਅਨੁਸਾਰ ਖੋਲ੍ਹਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ।

ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਇਹ ਵੀ ਦਰਸਾਇਆ ਗਿਆ ਹੈ ਕਿ ਡਾਕਟਰੀ ਸਹਾਇਤਾ ਦੀ ਲੋੜ ਵਾਲੇ ਵਿਅਕਤੀਆਂ ਨੂੰ ਹਸਪਤਾਲਾਂ ਅਤੇ ਦਵਾਈਆਂ ਦੀਆਂ ਦੁਕਾਨਾਂ ਤੱਕ ਮੁਫਤ ਪਹੁੰਚ ਦੀ ਆਗਿਆ ਹੋਣੀ ਚਾਹੀਦੀ ਹੈ। ਯਾਤਰਾ ਦੀ ਸ਼ੁਰੂਆਤ ਅਤੇ ਮੰਜ਼ਿਲ ਬਾਰੇ ਦਰਸਾਉਂਦਿਆਂ ਕਰਫਿਊ ਪਾਸ ਸਥਾਨਕ ਅਥਾਰਟੀਆਂ ਦੁਆਰਾ ਜਾਰੀ ਕੀਤੇ ਜਾਣਗੇ। ਇੱਕ ਜ਼ਿਲ੍ਹੇ ਵਿੱਚ ਜਾਰੀ ਕੀਤੇ ਗਏ ਅਜਿਹੇ ਪਾਸ ਰਾਜ ਭਰ ਵਿੱਚ ਮੰਨੇ ਜਾਣਗੇ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION