ਯੈੱਸ ਪੰਜਾਬ
ਚੰਡੀਗੜ੍ਹ, 17 ਮਾਰਚ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ `ਹੋਲੀ ਮਿਲਨ ਸਮਾਰੋਹ` ਵਿੱਚ ਸਿ਼ਰਕਤ ਕੀਤੀ।
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਭਗਵੰਤ ਮਾਨ ਦਾ ਸਵਾਗਤ ਕੀਤਾ ਅਤੇ ਭਗਵੰਤ ਮਾਨ ਵੱਲੋਂ ਵੀ ਹਰਿਆਣਾ ਦੇ ਰਾਜਪਾਲ ਨੂੰ ਗੁਲਦਸਤਾ ਭੇਟ ਕੀਤਾ ਗਿਆ।
ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਮੌਕੇ ਭਗਵੰਤ ਮਾਨ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀ ਮੌਜੂਦ ਰਹੇ।
ਇਨ੍ਹਾਂ ਸਾਰੇ ਪਤਵੰਤਿਆਂ ਨੇ ਹੋਲੀ ਦਾ ਜਸ਼ਨ ਮਨਾਉਣ ਲਈ ਇੱਕ ਦੂਜੇ `ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਅਤੇ ਗੁਲਾਲ ਲਗਾਇਆ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ