ਯੈੱਸ ਪੰਜਾਬ
ਚੰਡੀਗੜ੍ਹ, 13 ਜੂਨ, 2022 –
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਕਬੀਰ ਜਯੰਤੀ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਉਹਨਾਂ ਨੂੰ ਮਹਾਨ ਸੰਤ ਵੱਲੋਂ ਦਿੱਤੀਆਂ ਸਿੱਖਿਆਵਾਂ ਅਨੁਸਾਰ ਮਿਲ ਕੇ ਕੰਮ ਕਰਨ ਅਤੇ ਸਮਾਜਿਕ ਸਦਭਾਵਨਾ, ਸਮਾਨਤਾ ਅਤੇ ਭਾਈਚਾਰੇ ਦੇ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਸੰਤ ਕਬੀਰ ਦੀਆਂ ਸਿੱਖਿਆਵਾਂ ਸੱਚੇ ਜੀਵਨ, ਮਾਨਵਤਾਵਾਦ, ਮਨੁੱਖੀ ਏਕਤਾ ਅਤੇ ਪ੍ਰਮਾਤਮਾ ਪ੍ਰਤੀ ਨਿਰਸਵਾਰਥ ਸ਼ਰਧਾ ਦੀ ਸੇਧ ਦਿੰਦੀਆਂ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਉਨ੍ਹਾਂ ਦੀ ਬਾਣੀ ਮਨ ਦੀ ਸ਼ੁੱਧਤਾ ‘ਤੇ ਵਿਸ਼ੇਸ਼ ਜ਼ੋਰ ਦੇ ਕੇ ਮਨੁੱਖੀ ਚੇਤਨਾ ਨੂੰ ਜਗਾਉਂਦੀ ਹੈ ਅਤੇ ਲੋਕਾਂ ਨੂੰ ਸ਼ਾਂਤੀਪੂਰਨ ਅਤੇ ਉਦੇਸ਼ਪੂਰਨ ਜੀਵਨ ਜਿਊਣ ਲਈ ਪ੍ਰੇਰਿਤ ਕਰਦੀ ਹੈ। ਉਹਨਾਂ ਨੇ ਸਾਡੇ ਦੱਬੇ-ਕੁਚਲੇ ਵਰਗਾਂ ਦੇ ਹੱਕ ਵਿਚ ਆਵਾਜ ਉਠਾਈ ਅਤੇ ਜਾਤ-ਰਹਿਤ ਅਤੇ ਜਮਾਤ-ਰਹਿਤ ਸਮਾਜ ਦਾ ਸੁਨੇਹਾ ਦਿੱਤਾ।
ਸ੍ਰੀ ਪੁਰੋਹਿਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਅਧਿਆਤਮਿਕ ਸੰਤ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਸਾਡੇ ਸਮਾਜ ਖਾਸ ਕਰਕੇ ਗਰੀਬ ਅਤੇ ਪਛੜੇ ਲੋਕਾਂ ਦੀ ਭਲਾਈ, ਤਰੱਕੀ ਅਤੇ ਖੁਸ਼ਹਾਲੀ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ