ਯੈੱਸ ਪੰਜਾਬ
ਚੰਡੀਗੜ੍ਹ, 9 ਜੁਲਾਈ, 2022 –
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਪੈਗੰਬਰ ਹਜ਼ਰਤ ਇਬਰਾਹਿਮ ਦੀ ਅੱਲ੍ਹਾ ਪ੍ਰਤੀ ਅਣਥੱਕ ਸ਼ਰਧਾ ਲਈ, ਉਨ੍ਹਾਂ ਦੀ ਯਾਦ ਵਿੱਚ ਮਨਾਏ ਜਾਂਦੇ ਤਿਉਹਾਰ ਈਦ-ਉਲ-ਜ਼ੁਹਾ (ਬਕਰੀਦ) ਦੇ ਮੌਕੇ ‘ਤੇ ਲੋਕਾਂ ਖਾਸ ਕਰਕੇ ਮੁਸਲਮਾਨ ਭਰਾਵਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਈਦ-ਉਲ-ਜ਼ੁਹਾ (ਬਕਰੀਦ) ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ ਹੈ, ਜੋ ਅਟੁੱਟ ਵਿਸ਼ਵਾਸ ਅਤੇ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਦਿਨ ਸਾਨੂੰ ਹਰ ਪਾਸੇ ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਸਾਰ ਅਤੇ ਸਮਾਜ ਦੇ ਪਛੜੇ ਵਰਗਾਂ ਦੀ ਦੇਖਭਾਲ ਕਰਨ ਦੀ ਜ਼ਰੂਰਤ ਦੀ ਵੀ ਯਾਦ ਦਿਵਾਉਂਦਾ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ