26.1 C
Delhi
Wednesday, April 24, 2024
spot_img
spot_img

ਪੰਜਾਬ ਦੇ ਸਨਅਤਕਾਰਾਂ ਨੂੰ ਐਫ.ਆਈ.ਆਰ. ਦੇ ਡਰਾਵੇ, ਅਕਾਲੀ ਦਲ ਨੇ ਕਿਹਾ ਕੈਪਟਨ ਤੌਖ਼ਲੇ ਦੂਰ ਕਰਨ

ਚੰਡੀਗੜ੍ਹ, 20 ਅਪ੍ਰੈਲ, 2020 –

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਉਦਯੋਗਪਤੀਆਂ ਦੇ ਤੌਖ਼ਲਿਆਂ ਨੂੰ ਦੂਰ ਕਰਨ, ਜਿਹਨਾਂ ਨੂੰ ਧਮਕਾਇਆ ਜਾ ਰਿਹਾ ਹੈ ਕਿ ਉਹਨਾਂ ਦੀਆਂ ਫੈਕਟਰੀਆਂ ਅੰਦਰ ਕੋਵਿਡ-19 ਦਾ ਕੇਸ ਪਾਏ ਜਾਣ ਤੇ ਉਹਨਾਂ ਖ਼ਿਲਾਫ ਐਫਆਈਆਰ ਕੀਤੀ ਜਾਵੇਗੀ। ਪਾਰਟੀ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਅਜਿਹੇ ਸੰਕੇਤ ਦੇਣੇ ਬੰਦ ਕਰਨ, ਜਿਹੜੇ ਪੰਜਾਬ ਅੰਦਰ ਉਦਯੋਗ ਸੈਕਟਰ ਨੂੰ ਚਾਲੂ ਕਰਨ ਵਿਚ ਅੜਿੱਕਾ ਬਣ ਰਹੇ ਹਨ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵੱਖ ਵੱਖ ਜ਼ਿਲ੍ਹਾ ਪ੍ਰਸਾਸ਼ਨਾਂ ਨੇ ਉਦਯੋਗਪਤੀਆਂ ਨੂੰ ਕਹਿ ਦਿੱਤਾ ਹੈ ਕਿ ਜੇਕਰ ਉੁਹਨਾਂ ਦੀਆਂ ਫੈਕਟਰੀਆਂ ਅੰਦਰ ਕੋਵਿਡ-19 ਦਾ ਕੋਈ ਕੇਸ ਪਾਇਆ ਜਾਂਦਾ ਹੈ ਤਾਂ ਉਹਨਾਂ ਖ਼ਿਲਾਫ ਐਫਆਈਆਰ ਦਰਜ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਇਹੀ ਇੱਕ ਵੱਡੀ ਵਜ੍ਹਾ ਹੈ, ਜਿਸ ਕਰਕੇ ਉਦਯੋਗਪਤੀ ਆਪਣੀਆਂ ਫੈਕਟਰੀਆਂ ਦੁਬਾਰਾ ਸ਼ੁਰੂ ਕਰਨ ਦਾ ਖ਼ਤਰਾ ਨਹੀਂ ਉਠਾ ਰਹੇ ਹਨ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਨੇ ਉਦਯੋਗਪਤੀਆਂ ਨੂੰ ਆਪਣੀਆਂ ਇਕਾਈਆਂ ਸ਼ੁਰੂ ਕਰਨ ਲਈ ਕਹਿ ਦਿੱਤਾ ਹੈ ਅਤੇ ਦੂਜੇ ਪਾਸੇ ਇਹ ਉਦਯੋਗ-ਵਿਰੋਧੀ ਫੈਸਲੇ ਲੈ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਉਦਯੋਗਾਂ ਨੂੰ ਆਪਣੀਆਂ ਇਕਾਈਆਂ ਅੰਦਰ ਸਫ਼ਾਈ ਸੰਬੰਧੀ ਸਿਰਫ ਚੌਕਸੀ ਵਰਤਣ ਲਈ ਕਹਿਣਾ ਚਾਹੀਦਾ ਹੈ। ਪਰੰਤੂ ਜੇਕਰ ਉਹਨਾਂ ਦੀਆਂ ਇਕਾਈਆਂ ਅੰਦਰ ਕੋਈ ਕੋਵਿਡ ਦਾ ਕੇਸ ਹੋ ਜਾਂਦਾ ਹੈ ਤਾਂ ਇਸ ਲਈ ਉਦਯੋਗਪਤੀਆਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਉਣਾ ਚਾਹੀਦਾ।

ਡਾਕਟਰ ਚੀਮਾ ਨੇ ਕਿਹਾ ਕਿ ਜੇਕਰ ਉਦਯੋਗਪਤੀਆਂ ਨੂੰ ਮਹਾਂਮਾਰੀ ਲਈ ਜ਼ਿੰਮੇਵਾਰ ਠਹਿਰਾਉਣ ਵਾਲਾ ਮੌਜੂਦਾ ਫੈਸਲਾ ਬਦਲਿਆ ਨਾ ਗਿਆ ਤਾਂ ਇਸ ਨਾਲ ਸੂਬੇ ਅੰਦਰੋਂ ਮਜ਼ਦੂਰਾਂ ਨੇ ਪਲਾਇਣ ਕਰਨਾ ਸ਼ੁਰੂ ਕਰ ਦੇਣਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪਰਵਾਸੀ ਮਜ਼ਦੂਰਾਂ ਨੂੰ ਸੂਬੇ ਅੰਦਰ ਰਹਿਣ ਦੀ ਅਪੀਲ ਕੀਤੀ ਹੈ ਅਤੇ ਉਹਨਾਂ ਨੂੰ ਫੈਕਟਰੀਆਂ ਅੰਦਰ ਕੰਮ ਦਾ ਭਰੋਸਾ ਦਿਵਾਇਆ ਹੈ। ਉਹਨਾਂ ਕਿਹਾ ਕਿ ਪਰੰਤੂ ਸਰਕਾਰ ਹੁਣ æਖੁਦ ਹੀ ਉਦਯੋਗ ਚਾਲੂ ਹੋਣ ਦੇ ਰਾਹ ਵਿਚ ਅੜਿੱਕਾ ਬਣ ਰਹੀ ਹੈ ਅਤੇ ਅਜਿਹੀਆਂ ਸ਼ਰਤਾਂ ਲਾ ਰਹੀ ਹੈ, ਜਿਹੜੀਆਂ ਸੂਬੇ ਦੇ ਹਿੱਤਾਂ ਦਾ ਨੁਕਸਾਨ ਕਰ ਰਹੀਆਂ ਹਨ।

ਡਾਕਟਰ ਚੀਮਾ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀਂ ਹੈ। ਚੰਡੀਗੜ੍ਹ ਹੈਡਕੁਆਟਰਾਂ ਤੋਂ ਵੱਖ ਵੱਖ ਅਧਿਕਾਰੀਆਂ ਵੱਲੋਂ ਵੱਖੋ-ਵੱਖਰੇ ਬਿਆਨ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਭੰਬਲਭੂਸਾ ਪੈਦਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਸ ਦੀ ਵਜ੍ਹਾ ਕਰਕੇ ਜ਼ਮੀਨੀ ਪੱਧਰ ਉੱਤੇ ਇਹਨਾਂ ਨੂੰ ਲਾਗੂ ਕਰਨ ‘ਚ ਦਿੱਕਤ ਆ ਰਹੀ ਹੈ।

ਉਹਨਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਸਰਕਾਰ ਕੋਲ ਕੋਈ ਨੀਤੀ ਹੀ ਨਹੀਂ ਹੈ। ਅਜਿਹੀ ਅਨਿਸ਼ਚਿਤਤਾ ਪੰਜਾਬ ਦਾ ਨੁਕਸਾਨ ਕਰੇਗੀ ਅਤੇ ਅਰਥ ਵਿਵਸਥਾ ਨੂੰ ਜਲਦੀ ਪੈਰਾਂ ਉੇਤੇ ਖੜ੍ਹਾ ਨਹੀਂ ਹੋਣ ਦੇਵੇਗੀ। ਉਹਨਾਂ ਕਿਹਾ ਕਿ ਦੂਜੇ ਰਾਜਾਂ ਨੇ ਉਦਯੋਗਿਕ ਕੰਮਕਾਜ ਸ਼ੁਰੂ ਕਰਨ ਲਈ ਠੋਸ ਕਦਮ ਉਠਾਏ ਹਨ। ਪੰਜਾਬ ਨੂੰ ਵੀ ਇਸ ਸੰਕਟ ਦੀ ਘੜੀ ਵਿਚ ਉਦਯੋਗ ਸੈਕਟਰ ਵੱਲ ਮੱਦਦ ਵਾਲਾ ਹੱਥ ਵਧਾਉਣਾ ਚਾਹੀਦਾ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION