26.7 C
Delhi
Saturday, April 27, 2024
spot_img
spot_img

ਪੰਜਾਬ ਦੇ ਸਮਾਜਿਕ ਕਾਰਕੁਨਾਂ ਵੱਲੋਂ ਬਾਬਾ ਰਾਮਦੇਵ ‘ਤੇ ਮੁਕੱਦਮਾ ਦਰਜ ਕਰਨ ਦੀ ਮੰਗ

ਚੰਡੀਗੜ੍ਹ/ਲੁਧਿਆਣਾ, 24 ਜੂਨ, 2020 –

ਭਾਵੇਂ ਕੇਂਦਰ ਸਰਕਾਰ ਵੱਲੋਂ ਬਾਬਾ ਰਾਮਦੇਵ ਦੇ ਕੋਰੋਨਾ ਦਾ ਇਲਾਜ ਕਰਨ ਦੇ ਦਾਅਵਿਆਂ ‘ਤੇ ਰੋਕ ਲਗਾ ਦਿੱਤੀ ਹੈ ਪਰ ਪੰਜਾਬ ਦੇ ਸਮਾਜਿਕ ਕਾਰਕੁੰਨਾਂ ਨੇ ਬਾਬਾ ਰਾਮਦੇਵ ‘ਤੇ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ ।

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਾਕਮ ਸਿੰਘ ਤੇ ਸਿਮਰਨਜੀਤ ਕੌਰ ਗਿੱਲ ਅਤੇ ਆਰਟੀਆਈ ਐਕਟਵਿਸਟ ਪਰਵਿੰਦਰ ਸਿੰਘ ਕਿੱਤਣਾ ਤੇ ਕੁਲਦੀਪ ਸਿੰਘ ਖਹਿਰਾ ਨੇ ਸਾਂਝੇ ਤੌਰ ‘ਤੇ ਡੀ.ਜੀ.ਪੀ. ਪੰਜਾਬ ਨੂੰ ਸ਼ਿਕਾਇਤ ਭੇਜ ਕੇ ਬਾਬਾ ਰਾਮਦੇਵ ‘ਤੇ ਮੁਕੱਦਮਾ ਦਰਜ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਬਾਬਾ ਰਾਮਦੇਵ ਨੇ ਕੋਰੋਨਾ ਦੇ ਇਲਾਜ ਦੀ ਦਵਾਈ ਤਿਆਰ ਕਰਨ ਦੇ ਦਾਅਵੇ ਕੇਂਦਰ ਸਰਕਾਰ ਦੀ ਆਯੂਸ਼ ਮਨਿਸਟਰੀ ਅਤੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਨੂੰ ਬਿਨਾਂ ਭਰੋਸੇ ਵਿਚ ਲਏ ਕੀਤੇ ਹਨ ।ਅਜਿਹਾ ਕਰਨਾ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਦੀ ਉਲੰਘਣਾ ਹੈ ।

ਬਾਬੇ ਨੇ ਇਹ ਦਾਅਵੇ ਕਰਕੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ ।ਜਿਸ ਕਾਰਨ ਉਸ ‘ਤੇ ਇੰਡੀਅਨ ਪੀਨਲ ਕੋਡ ਦੀਆਂ ਧਾਰਾਵਾਂ 420, 270, 276 ਅਤੇ 188 , ਡਰੱਗ ਐਂਡ ਮੈਜਿਕ ਰੈਮਿਡੀਜ਼ (ਇਤਰਾਜ਼ਯੋਗ ਇਸ਼ਤਿਹਾਰਬਾਜ਼ੀ) ਐਕਟ 1954 ਦੀ ਧਾਰਾ 7 ਅਤੇ ਇਨਫਰਮੇਸ਼ਨ ਐਂਡ ਟੈਕਨਾਲੋਜੀ ਐਕਟ 2000 ਦੀ ਧਾਰਾ 66(D) ਦੀ ਉਲੰਘਣਾ ਹੈ ।

ਡੀਜੀਪੀ ਦਫ਼ਤਰ ਨੇ ਇਨ੍ਹਾਂ ਕਾਰਕੁਨਾਂ ਦੀ ਸ਼ਿਕਾਇਤ ਅਗਲੇਰੀ ਕਾਰਵਾਈ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਭੇਜ ਦਿੱਤੀ ਹੈ । ਐਕਟਿਵਿਸਟ ਕੁਲਦੀਪ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਚ ਕੋਰੋਨਾ ਦੇ ਇਲਾਜ ਲਈ ਦਵਾਈ ਤਿਆਰ ਕਰਨ ਦੇ ਦਾਅਵੇ ਕਰਨ ਵਾਲੇ ਤੇ ਕਈ ਵਿਅਕਤੀਆਂ ਤੇ ਮੁਕੱਦਮੇ ਦਰਜ ਹੋਏ ਹਨ ਤੇ ਇਸੇ ਤਰ੍ਹਾਂ ਬਾਬਾ ਰਾਮਦੇਵ ‘ਤੇ ਵੀ ਹੋਣਾ ਚਾਹੀਦਾ ਹੈ ।

FIR against Baba Ramdev


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION