ਯੈੱਸ ਪੰਜਾਬ
ਚੰਡੀਗੜ੍ਹ, 22 ਮਾਰਚ, 2020:
ਪੰਜਾਬ ਵਿਚ ਕੋਰੋਨਾਵਾਇਰਸ ਦੇ ਪਾਜ਼ਿਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 21 ਤਕ ਪਹੁੰਚ ਗਈ ਹੈ।
ਇਹ ਗੱਲ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਵਿਚ ਦੱਸੀ ਗਈ ਹੈ।
ਪੰਜਾਬ ਵਿਚ ਕੋਰੋਨਾਵਾਇਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ 203 ਤਕ ਪਹੁੰਚ ਗਈ ਹੈ ਜਿਸ ਵਿਚੋਂ 160 ਵਿਅਕਤੀ ਨੈਗੇਟਿਵ ਪਾਏ ਜਾ ਚੁੱਕੇ ਹਨ।
ਸਭ ਤੋਂ ਵੱਧ ਕੇਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪਾਏ ਗਏ ਹਨ।