ਯੈੱਸ ਪੰਜਾਬ
ਨਵੀਂ ਦਿੱਲੀ, 10 ਅਕਤੂਬਰ, 2022:
ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ 5 ਭਾਜਪਾ ਆਗੂਆਂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖ਼ਿਆ ਪ੍ਰਦਾਨ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਸਾਰੇ ਨੇਤਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੁਣੇ ਹੁਣੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੀ ਸੁਰੱਖ਼ਿਆ ਵਧਾਉਣ ਦਾ ਫ਼ੈਸਲਾ ਇੰਟੈਲੀਜੈਂਸ ਬਿਓਰੋ ਵੱਲੋਂ ਇਨ੍ਹਾਂ ਨੂੰ ਖ਼ਤਰਾ ਹੋਣ ਬਾਰੇ ਮਿਲੀਆਂ ਰਿਪੋਰਟਾਂ ਦੇ ਆਧਾਰ ’ਤੇ ਲਿਆ ਗਿਆ ਹੈ।
ਜਿਨ੍ਹਾਂ ਨਵੇਂ ਬਣੇ ਭਾਜਪਾ ਆਗੂਆਂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖ਼ਿਆ ਪ੍ਰਦਾਨ ਕੀਤੀ ਗਈ ਹੈ ਉਨ੍ਹਾਂ ਵਿੱਚ ਸਾਬਕਾ ਐਮ.ਪੀ. ਸ: ਅਮਰੀਕ ਸਿੰਘ ਆਲੀਵਾਲ, ਸਾਬਕਾ ਵਿਧਾਇਕ ਸ: ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਵਿਧਾਇਕਾ ਸ੍ਰੀਮਤੀ ਹਰਚੰਦ ਕੌਰ, ਸਾਬਕਾ ਵਿਧਾਇਥ ਸ੍ਰੀ ਪ੍ਰ੍ਰੇਮ ਮਿੱਤਲ ਅਤੇ ਸ੍ਰੀ ਕਮਲਦੀਪ ਸੈਣੀ ਸ਼ਾਮਲ ਹਨ।
ਇਨ੍ਹਾਂ ਸਾਰਿਆਂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖ਼ਿਆ ਸੀ.ਆਰ.ਪੀ.ਐਫ. ਵੱਲੋਂ ਉਪਲਬਧ ਕਰਵਾਈ ਜਾਵੇਗੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ