37.8 C
Delhi
Friday, April 19, 2024
spot_img
spot_img

ਪੰਜਾਬ ਨਗਰ ਨਿਗਮ ਚੋਣਾਂ ਲਈ ‘ਆਪ’ ਨੇ ਖਿੱਚੀ ਤਿਆਰੀ, ਜਰਨੈਲ ਸਿੰਘ ਨੇ ਮੰਤਰੀਆਂ, ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਮਿਲਕੇ ਬਣਾਈ ਰਣਨੀਤੀ

ਯੈੱਸ ਪੰਜਾਬ
ਚੰਡੀਗੜ੍ਹ, 19 ਮਈ, 2022 –
ਪੰਜਾਬ ‘ਚ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕਮਰ ਕਸ ਲਈ ਹੈ। ਵੀਰਵਾਰ ਨੂੰ ‘ਆਪ’ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨਾਲ ਸੰਬੰਧਿਤ ਮੰਤਰੀਆਂ, ਵਿਧਾਇਕਾਂ ਨਾਲ ਬੈਠਕ ਕੀਤੀ । ਇਸ ਬੈਠਕ ‘ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਿੱਖਿਆ ਮੰਤਰੀ ਮੀਤ ਹੇਅਰ, ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਸਮੇਤ ਹੋਰ ਵਿਧਾਇਕ ਵੀ ਹਾਜ਼ਰ ਸਨ, ਜਿਨਾਂ ਨਾਲ ਚੋਣਾਂ ਬਾਰੇ ਰਣਨੀਤੀ ‘ਤੇ ਚਰਚਾ ਕੀਤੀ ਗਈ।

ਦੱਸਦਯੋਗ ਹੈ ਕਿ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾ ਹੋਣੀਆਂ ਹਨ। ਵਿਧਾਨ ਸਭਾ ਚੋਣਾ ਵਿੱਚ ਇਨਾਂ ਸਾਰੇ ਜਿਲ੍ਹਿਆਂ ਵਿਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਕਾਫੀ ਚੰਗਾ ਰਿਹਾ ਹੈ।

ਇਨਾਂ ਜਿਲ੍ਹਿਆਂ ‘ਚ ਆਮ ਆਦਮੀ ਪਾਰਟੀ ਨੂੰ ਇੱਕ ਤਰਫਾ ਜਿੱਤ ਹਾਸਲ ਹੋਈ ਅਤੇ ਵਿਰੋਧੀ ਦਲਾਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਸੀ। ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਆਗੂ ਚੋਣਾ ਹਾਰ ਗਏ। ਵਿਧਾਨ ਸਭਾ ਚੋਣਾ ਵਿੰਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਨਗਰ ਨਿਗਮ ਚੋਣਾ ਵਿੱਚ ਜਿੱਤ ਨੂੰ ਲੈ ਕਾਫੀ ਆਸਵੰਦ ਹੈ।

ਆਮ ਆਦਮੀ ਪਾਰਟੀ ਲਈ ਇਨਾਂ ਚੋਣਾ ਵਿੱਚ ਹੋਰ ਵੀ ਕਈ ਚੰਗੇ ਸੰਯੋਗ ਹਨ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਵੱਡੇ ਵੱਡੇ ਫ਼ੈਸਲੇ ਲੈ ਰਹੇ ਹਨ। ‘ਆਪ’ ਸਰਕਾਰ ਦੇ ਫੈਸਲਿਆਂ ਅਤੇ ਕੰਮਾਂ ਦਾ ਅਸਰ ਵੀ ਨਿਗਮ ਚੋਣਾ ‘ਤੇ ਪਵੇਗਾ ਅਤੇ ਪਾਰਟੀ ਨੂੰ ਇਸ ਦਾ ਵੱਡਾ ਲਾਭ ਮਿਲੇਗਾ।

ਜਰਨੈਲ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਇਨਾਂ ਚੋਣਾ ‘ਚ ਸਾਰੀਆਂ ਸੀਟਾਂ ‘ਤੇ ਇਮਾਨਦਾਰ ਉਮੀਦਵਾਰ ਉਤਾਰੇਗੀ ਅਤੇ ਚੋਣਾ ਲੋਕਲ ਮੁੱਦਿਆਂ ਦੇ ਆਧਾਰ ‘ਤੇ ਲੜੇਗੀ। ਉਨ੍ਹਾਂ ਕਿਹਾ ਕਿ ਉਹ ਜਿੱਤ ਲਈ ਪੂਰੀ ਤਰ੍ਹਾਂ ਆਸਵੰਦ ਹਨ ਅਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾਂ ਵਿੱਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION