40.6 C
Delhi
Monday, May 20, 2024
spot_img
spot_img

ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਸੂਬਾ ਬਣਾਵਾਂਗੇ: ਅਮਨ ਅਰੋੜਾ

ਯੈੱਸ ਪੰਜਾਬ
ਚੰਡੀਗੜ੍ਹ, 12 ਜੁਲਾਈ, 2022:
ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਬਣਾਉਣ ਲਈ ਵਿਆਪਕ ਕਦਮ ਚੁੱਕੇ ਜਾਣਗੇ ਅਤੇ ਪੰਜਾਬ ਨੂੰ ਇਸ ਨਵੀਂ ਊਰਜਾ ਸੰਪੰਨ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ। ਇਹ ਗੱਲ ਪੰਜਾਬ ਦੇ ਨਵੇਂ ਬਣੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੇ।

ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਵਾਤਾਵਰਣ ਪੱਖੀ ਮਾਹੌਲ ਸਿਰਜਣ ਅਤੇ ਊਰਜਾ ਦੇ ਰਵਾਇਤੀ ਸਰੋਤਾਂ ਦੇ ਨਾਲ ਆਧੁਨਿਕ ਸਰੋਤਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਵੀਂ ਊਰਜਾ ਦੇ ਸੋਮੇ ਜਿਵੇਂ ਕਿ ਸੋਲਰ, ਬਾਇਓ ਮਾਸ ਤੇ ਹਾਈਡਲ ਪ੍ਰਾਜੈਕਟਾਂ ਨੂੰ ਸਥਾਪਤ ਕਰਕੇ ਇਸ ਦੇ ਪ੍ਰਚਾਰ ਤੇ ਪਸਾਰ ਉਤੇ ਧਿਆਨ ਦੇਣ ਲਈ ਕਿਹਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਦੂਸ਼ਣ ਅੱਜ ਆਲਮੀ ਸਮੱਸਿਆ ਬਣ ਗਿਆ ਹੈ। ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਮਾਹੌਲ ਅਤੇ ਸ਼ੁੱਧ ਵਾਤਾਵਾਰਣ ਦਿੱਤਾ ਜਾਵੇ ਜਿਸ ਲਈ ਊਰਜਾ ਦੇ ਰਵਾਇਤੀ ਸੋਮਿਆਂ ਤੋਂ ਅੱਗੇ ਵਧਦਿਆਂ ਨਵੇਂ ਸਰੋਤਾਂ ਨੂੰ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਵੀ ਇਸ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਸਾਰੇ ਦੇਸ਼ ਨਵੀਂ ਊਰਜਾ ਦੇ ਖੇਤਰ ਉਤੇ ਧਿਆਨ ਦੇ ਰਹੇ ਹਨ।

ਸ੍ਰੀ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨਵੀਂ ਊਰਜਾ ਦੇ ਨਵੇਂ ਪ੍ਰਾਜੈਕਟ ਲਗਾਉਣ ਲਈ ਇਸ ਦੇ ਰਾਹ ਤਲਾਸ਼ਣ ਅਤੇ ਇਸ ਸੰਬੰਧੀ ਵਿਆਪਕ ਵਿਸਥਾਰਤ ਰਿਪੋਰਟ ਬਣਾਉਣ ਲਈ ਕਿਹਾ।ਇਸ ਮੌਕੇ ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ ਤੇ ਪੇਡਾ ਦੇ ਸੀ.ਈ.ਓ. ਸੁਮੀਤ ਜਾਰੰਗਲ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION