30.1 C
Delhi
Saturday, May 4, 2024
spot_img
spot_img

ਪੰਜਾਬ ਨੇ ਲਾਅ ਅਫਸਰਾਂ ਦੀਆਂ ਅਸਾਮੀਆਂ ਲਈ ਰਾਖਵੇਂਕਰਨ ਨੂੰ ਦਿੱਤੀ ਪ੍ਰਵਾਨਗੀ : ਡਾ ਬਲਜੀਤ ਕੌਰ

ਯੈੱਸ ਪੰਜਾਬ
ਚੰਡੀਗੜ, 21 ਅਗਸਤ, 2022:
ਸੂਬੇ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰ ਪੰਜਾਬ ਸਰਕਾਰ ਦੀ ਐਡਵੋਕੇਟ ਜਨਰਲ ਸ਼ਾਖਾ ਵਿੱਚ ਲਾਅ ਅਫਸਰਾਂ ਦੀਆਂ ਰਾਖਵੀਆਂ ਸ੍ਰੇਣੀਆਂ ਦੀਆਂ ਅਸਾਮੀਆਂ ਲਈ 13 ਸਤੰਬਰ 2022 ਤੱਕ ਅਪਲਾਈ ਕਰ ਸਕਦੇ ਹਨ।
ਇਹ ਜਾਣਕਾਰੀ ਅੱਜ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਮੀਦਵਾਰ 13 ਸਤੰਬਰ 2022 ਤੱਕ http://Punjab.gov.in ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਆਪਣੇ ਦਸਤਾਵੇਜ਼ [email protected]. ‘ਤੇ ਈ-ਮੇਲ ਰਾਹੀਂ ਵੀ ਭੇਜ ਸਕਦੇ ਹਨ।

ਉਨਾਂ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰ ਇਨਾਂ ਅਸਾਮੀਆਂ ਦਾ ਇਸ਼ਤਿਹਾਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਅਤੇ ਭਲਾਈ ਲਈ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼੍ਰੇਣੀਆਂ ਨੂੰ ਕਾਨੂੰਨ ਅਨੁਸਾਰ ਉਨਾਂ ਦੇ ਬਣਦੇ ਹੱਕ ਦਿਵਾਉਣ ਲਈ ਲਗਾਤਾਰ ਯਤਨਸੀਲ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION