34 C
Delhi
Monday, May 6, 2024
spot_img
spot_img

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਗੈਂਗਸਟਰ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਹੇਠ ਲੁਧਿਆਣੇ ਦੇ ਜਿੰਮ ਮਾਲਕ ਅਤੇ ਦੋ ਹੋਰਨਾਂ ਨੂੰ ਕੀਤਾ ਗ੍ਰਿਫਤਾਰ

ਯੈੱਸ ਪੰਜਾਬ 
ਚੰਡੀਗੜ੍ਹ, 11 ਅਕਤੂਬਰ, 2022 –
ਪੰਜਾਬ ਪੁਲਿਸ ਵੱਲੋਂ ਚੱਲ ਰਹੀ ਜਾਂਚ ਦੌਰਾਨ ਅੱਜ ਮਾਨਸਾ ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਵਾਰਦਾਤ ‘ਚ ਵਰਤੀ ਗਈ ਕਾਲੇ ਰੰਗ ਦੀ ਸਕੋਡਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.11 ਸੀ.ਜੇ.1563 ਹੈ, ਵੀ ਬਰਾਮਦ ਕੀਤੀ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੋਹਲੀ, ਰਾਜਵੀਰ ਸਿੰਘ ਉਰਫ਼ ਕਾਜ਼ਮਾ ਅਤੇ ਰਜਿੰਦਰ ਸਿੰਘ ਉਰਫ਼ ਗੋਰਾ ਵਾਸੀ ਲੁਧਿਆਣਾ ਵਜੋਂ ਹੋਈ ਹੈ। ਕੁਲਦੀਪ ਕੋਹਲੀ ਜਿੰਮ ਦਾ ਮਾਲਕ ਹੈ ਅਤੇ ਜਿੰਮ ਚਲਾਉਣ ਦੀ ਆੜ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਚੱਲ ਰਹੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਟੀਨੂੰ ਦੇ ਨਜ਼ਦੀਕੀ ਸਾਥੀ ਸਨ ਅਤੇ ਉਨ੍ਹਾਂ ਨੇ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕੀਤੀ ਸੀ, ਜਿਸ ਉਪਰੰਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਨ੍ਹਾਂ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ 1 ਅਕਤੂਬਰ ਨੂੰ ਦੀਪਕ ਟੀਨੂੰ ਨੇ ਕੋਹਲੀ ਨੂੰ ਮਹਿਲਾ ਸਾਥੀ ਭੇਜਣ ਲਈ ਕਿਹਾ ਸੀ, ਜਿਸ ਨੇ ਸੀਆਈਏ ਮਾਨਸਾ ਵਿਖੇ ਆਪਣੇ ਸਾਥੀਆਂ ਸਮੇਤ ਟੀਨੂੰ ਦੇ ਭੱਜਣ ਵਿਚ ਮਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਰਾਜਵੀਰ ਸਿੰਘ ਨੇ ਆਪਣੇ ਸਾਥੀ ਗਗਨਦੀਪ ਖਹਿਰਾ ਵਾਸੀ ਲੁਧਿਆਣਾ ਨਾਲ ਮਿਲ ਕੇ ਜ਼ੀਰਕਪੁਰ ਤੋਂ ਮਹਿਲਾ ਸਾਥੀ ਨੂੰ ਆਪਣੇ ਨਾਲ ਲਿਆ ਅਤੇ ਕੋਹਲੀ ਵੱਲੋਂ ਦਿੱਤੇ ਕੱਪੜਿਆਂ ਦੇ ਬੈਗ ਸਮੇਤ ਸੀਆਈਏ ਮਾਨਸਾ ਨੇੜੇ ਛੱਡ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਗਗਨਦੀਪ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਕੁਲਦੀਪ ਕੋਹਲੀ ਪਿਛਲੇ ਦੋ ਸਾਲਾਂ ਤੋਂ ਦੀਪਕ ਟੀਨੂੰ ਦੇ ਸੰਪਰਕ ਵਿੱਚ ਸੀ, ਜਦੋਂ ਉਹ ਦੋਵੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਸਨ। ਉਹਨਾਂ ਕਿਹਾ ਕਿ ਕੋਹਲੀ ਨੂੰ ਸਾਲ 2021 ਵਿੱਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ, ਜਿਸ ਉਪਰੰਤ ਉਹ ਟੀਨੂੰ ਦੇ ਹਰਿਆਣਾ ਅਧਾਰਤ ਸਾਥੀਆਂ ਨਾਲ ਮਿਲ ਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੋ ਗਿਆ।

ਜ਼ਿਕਰਯੋਗ ਹੈ ਕਿ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਪਟਿਆਲਾ ਰੇਂਜ ਐਮ.ਐਸ. ਛੀਨਾ ਦੀ ਅਗਵਾਈ ਵਾਲੀ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਦੀ ਦਿਨ-ਰਾਤ ਜਾਂਚ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION