ਯੈੱਸ ਪੰਜਾਬ
ਚੰਡੀਗੜ੍ਹ, 31 ਮਾਰਚ, 2020:
ਪੰਜਾਬ ਸਰਕਾਰ ਨੇ ਅੱਜ ਕੋਰੋਨਾਵਾਇਰਸ ਮਹਾਂਮਾਰੀ ਦੇ ਚੱਲਦਿਆਂ ਅਹਿਮ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਨਾਲ ਲਏ ਗਏ ਇਸ ਫ਼ੈਸਲੇ ਅਨੁਸਾਰ ਪੰਜਾਬ ਪੁਲਿਸ ਦੇ ਸੇਵਾਮਕਤ ਹੋਣ ਜਾ ਰਹੇ ਅਧਿਕਾਰੀ, ਕਰਮਚਾਰੀ ਅਤੇ ਹੋਮ ਗਾਰਡਾਂ ਨੂੰ ਅਜੇ 31 ਮਈ ਤਕ ਸੇਵਾਮੁਕਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੀਆਂ ਸੇਵਾਵਾਂ ਵਿਚ 31 ਮਈ ਤਕ ਵਾਧਾ ਕਰ ਦਿੱਤਾ ਗਿਆ ਹੈ।
ਇਸ ਸੰਬੰਧੀ ਰਾਜ ਦੇ ਗ੍ਰਹਿ ਅਤੇ ਨਿਆਂ ਵਿਭਾਗ ਵੱਲੋਂ ਬਕਾਇਦਾ ਹੁਕਮ ਜਾਰੀ ਕਰਕੇ ਕਿਹਾ ਗਿਆ ਹੈ ਕਿ ਸੇਵਾਮੁਕਤ ਹੋਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਮ ਗਾਰਡਾਂ ਦੀ ਸੇਵਾਮੁਕਤੀ ਦੀ ਤਾਰੀਖ਼ ਦਾ ਧਿਆਨ ਨਾ ਕਰਦਿਆਂ ਉਨ੍ਹਾਂ ਦੀਆਂ ਸੇਵਾਵਾਂ31 ਮਈ ਤਕ ਜਾਰੀ ਰਹਿਣਗੀਆਂ।
ਇਹ ਹੁਕਮ ਉਹਨਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਮ ਗਾਰਡਾਂ ’ਤੇ ਵੀ ਲਾਗੂ ਹੋਣਗੇ ਜਿਨ੍ਹਾਂ ਦੀ ਸੇਵਾ ਮੁਕਤੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਹਾਲਾਂਕਿ ਇਹ ਸਪਸ਼ਟ ਕੀਤਾ ਗਿਆ ਹੈ ਕਿ ਸੇਵਾ ਵਿਚ ਵਾਧੇ ਦੇ ਸਮੇਂ ਦੌਰਾਨ ਇਹ ਅਧਿਕਾਰੀਖ, ਕਰਮਚਾਰੀ ਜਾਂ ਹੋਮ ਗਾਰਡ ਕਿਸੇ ਵੀ ਤਰੱਕੀ ਜਾਂ ਮਿਲਣ ਵਾਲੇ ਵਾਧੂ ਭੱਤਿਆਂ ਦਾ ਫ਼ਾਇਦਾ ਨਹੀਂ ਉਠਾ ਸਕਣਗੇ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ