35.8 C
Delhi
Friday, March 29, 2024
spot_img
spot_img

ਪੰਜਾਬ ਪੁਲਿਸ ਦੇ ਏ.ਐਸ.ਆਈ. ਨੇ ਕੀਤੀ ਖੁਦਕੁਸ਼ੀ, ਸਰਕਾਰੀ ਹਥਿਆਰ ਨਾਲ ਚਲਾਈ ਗੋਲੀ

ਯੈੱਸ ਪੰਜਾਬ
ਮੋਗਾ, 3 ਮਈ, 2021:
ਪੰਜਾਬ ਪੁਲਿਸ ਦੇ ਇਕ ਸਹਾਇਕ ਥਾਣੇਦਾਰ ਸਤਨਾਮ ਸਿੰਘ ਵੱਲੋਂ ਖੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ।

ਮੋਗਾ ਦੇ ਕਸਬਾ ਬੱਧਨੀ ਕਲਾਂ ਥਾਣੇ ਨਾਲ ਸੰਬੰਧਿਤ ਅਤੇ ਪੁਲਿਸ ਚੌਕੀ ਲੋਪੋਂ ਵਿਖ਼ੇ ਸਹਾਇਕ ਥਾਣੇਦਾਰ ਵਜੋਂ ਤਾਇਨਾਤ 48 ਸਾਲਾ ਸਤਨਾਮ ਸਿੰਘ ਨੇ ਆਪਣੇ ਸਰਕਾਰੀ ਹਥਿਆਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਉੱਧਰ ਪਰਿਵਾਰਕ ਸੂਤਰਾਂ ਨੇ ਦੋਸ਼ ਲਗਾਇਆ ਹੈ ਕਿ ਸਤਨਾਮ ਸਿੰਘ ਨੇ ਆਪਣੇ ਹੀ ਇਕ ਸੀਨੀਅਰ ਪੁਲਿਸ ਅਧਿਕਾਰੀ ਤੋਂ ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ ਹੈ।

ਇਸ ਬਾਰੇ ਪੁਲਿਸ ਦਾ ਅਜੇ ਕੋਈ ਅਧਿਕਾਰਤ ਪੱਖ ਸਾਹਮਣੇ ਨਹੀਂ ਆਇਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

Satnam Singh ASI Suicide

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION