25.1 C
Delhi
Friday, March 29, 2024
spot_img
spot_img

ਪੰਜਾਬ ਪੁਲਿਸ ਦੇ ਸਾਈਬਰ ਸੈੱਲ ਵੱਲੋਂ ਰਾਜ ਵਿਚ ਸਰਗਰਗਮ ਕਰੋੜਾਂ ਦਾ ਬੈਂਕ ਘੁਟਾਲਾ ਕਰਨ ਵਾਲੇ ਰੈਕੇਟ ਦਾ ਪਰਦਾਫ਼ਾਸ਼

ਚੰਡੀਗੜ੍ਹ, 30 ਜਨਵਰੀ, 2020:

ਪੰਜਾਬ ਪੁਲੀਸ ਦੇ ਸਾਈਬਰ ਕਰਾਈਮ ਸੈੱਲ ਨੇਉੱਚ ਤਕਨੀਕ ਦੀ ਵਰਤੋਂ ਨਾਲ ਕਰੋੜਾ ਰੁਪਏ ਦਾ ਬੈਂਕ ਘੁਟਾਲਾ ਕਰਨ ਵਾਲੇ ਰੈਕੇਟ ਦਾ ਪਰਦਾਸ਼ਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਲਸਾਜ਼ ਨੇ ਫਰਜ਼ੀ ਨਾਂਅ ‘ਤੇ ਖੁਲਾਏ 5 ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰਕੇ ਬਾਅਦ ਵਿੱਚ ਏ.ਟੀ.ਐਮ. ਅਤੇ ਚੈੱਕ ਜ਼ਰੀਏ ਕਢਵਾ ਲਏ।

ਇਸ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਚ.ਡੀ.ਐਫ.ਸੀ. ਬੈਂਕ ਦੇ ਲੋਕੇਸ਼ਨ ਮੈਨੇਜਰ ਇਨਵੈਸਟੀਗੇਸ਼ਨ, ਰਿਸਕ ਇੰਟੈਲੀਜੈਂਸ ਅਤੇ ਕੰਟਰੋਲ ਯੂਨਿਟ ਵਿਜੈ ਕੁਮਾਰ ਵੱਲੋਂ 30/12/2019 ਨੂੰ ਐਚ.ਡੀ.ਐਫ.ਸੀ. ਬੈਂਕ ਦੇ ਖਾਤੇ ਵਿੱਚੋਂ ਤਕਨੀਕੀ ਪੈਂਤੜੇ ਨਾਲ ਤਕਰੀਬਨ 2 ਕਰੋੜ ਰੁਪਏ ਦੇ ਘੁਟਾਲੇ ਦੇ ਦੋਸ਼ ਸਬੰਧੀ ਅਰਜ਼ੀ ਦਾਇਰ ਕੀਤੀ ਗਈ ਸੀ।

ਜਾਲਸਾਜ਼ਾਂ ਦੇ ਕੰਮ ਕਰਨ ਦੇ ਢੰਗ ਤਰੀਕੇ ਬਾਰੇ ਦੱਸਦਿਆਂ ਬੁਲਾਰੇ ਨੇ ਕਿਹਾ ਕਿ ਧੋਖਾਧੜੀ ਕਰਨ ਵਾਲਿਆਂ ਨੇ ਪੀੜਤ ਦੇ ਬੈਂਕ ਖਾਤੇ ਨਾਲ ਰਜਿਸਟਰ ਈਮੇਲ ਆਈ.ਡੀ. ਅਤੇ ਮੋਬਇਲ ਨੰਬਰ ਨੂੰ ਬੜੀ ਚਲਾਕੀ ਨਾਲ ਸਮਾਨ ਮੋਬਾਇਲ ਨੰਬਰ ਅਤੇ ਈਮੇਲ ਆਈ.ਡੀ. ਨਾਲ ਬਦਲ ਦਿੱਤਾ ਅਤੇ ਇਸ ਤਰ੍ਹਾਂ ਪੀੜਤ ਦੇ ਖਾਤੇ ਨਾਲ ਆਪਣਾ ਮੋਬਾਇਲ ਨੰਬਰ ਅਤੇ ਈਮੇਲ ਆਈ.ਡੀ. ਅਪਡੇਟ ਕਰਦਿਆਂ ਉਕਤ ਖਾਤੇ ਦਾ ਪੂਰਾ ਕੰਟਰੋਲ ਆਪਣੇ ਹੱਥ ਵਿੱਚ ਲੈ ਲਿਆ।

ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਸਾਰੇ ਸਰਕਾਰੀ ਆਈ.ਡੀ. ਸਬੂਤ ਜਿਸ ਵਿੱਚ ਚਿਪ ਅਧਾਰਤ ਡਰਇਵਿੰਗ ਲਾਇਸੰਸ, ਪੈਨ ਕਾਰਡ, ਹੋਲੋਗ੍ਰਾਮ ਵਾਲੇ ਵੋਟਰ ਆਈ.ਡੀ. ਕਾਰਡ ਆਦਿ ਸ਼ਾਮਲ ਹਨ, ਜੋ ਬੈਂਕ ਖਾਤਾ ਖੋਲ੍ਹਣ ਅਤੇ ਮੋਬਾਇਲ ਨੰਬਰ ਲੈਣ ਲਈ ਕੇ.ਵਾਈ.ਸੀ. ਦਸਤਾਵੇਜ਼ ਦੇ ਰੂਪ ਵਿੱਚ ਦਿੱਤੇ ਗਏ ਸਨ, ਜਾਅਲੀ ਪਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਜਾਲਸਾਜ਼ਾਂ ਵੱਲੋਂ ਸਾਰੇ ਪੈਸੇ ਏ.ਟੀ.ਐਮ. ਕਾਰਡਾਂ ਅਤੇ ਚੈੱਕ ਰਾਹੀਂ ਕਢਵਾਏ ਗਏ ਹਨ ਅਤੇ ਇਸ ਤਰ੍ਹਾਂ ਪੁਲੀਸ ਲਈ ਕੋਈ ਸੁਰਾਗ ਨਹੀਂ ਛੱਡਿਆ। ਇਸ ਤੋਂ ਇਲਾਵਾ ਜਾਲਸਾਜ਼ਾਂ ਵੱਲੋਂ ਉਕਤ ਕਾਰਵਾਈ ਨੂੰ ਅੰਜਾਮ ਦੇਣ ਵੇਲੇ ਹੀ ਮੋਬਾਇਲ ਦੀ ਵਰਤੋਂ ਕੀਤੀ ਜਾਂਦੀ ਸੀ ਜਿਸ ਤੋਂ ਬਾਅਦ ਉਹ ਮੋਬਾਇਲ ਨੂੰ ਬੰਦ ਕਰ ਦਿੰਦੇ ਸਨ।

ਅਗਲੇਰੀ ਜਾਂਚ ਦੌਰਾਨ ਇਹ ਪਤਾ ਲੱਗਿਆ ਕਿ ਇਹ ਰੈਕੇਟ ਲੁਧਿਆਣਾ ਤੋਂ ਕੰਮ ਕਰ ਰਿਹਾ ਸੀ ਅਤੇ ਇਸ ਵਿੱਚ ਘੱਟੋ ਘੱਟ 3 ਵਿਅਕਤੀ ਸ਼ਾਮਲ ਸਨ। ਗਿਰੋਹ ਦੇ ਇਕ ਮੈਂਬਰ ਦੀ ਪਛਾਣ ਰਾਜੀਵ ਕੁਮਾਰ ਪੁੱਤਰ ਦੇਵ ਰਾਜ ਵਾਸੀ ਨਿਊ ਸ਼ਿਮਲਾਪੁਰੀ, ਲੁਧਿਆਣਾ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਤਲਾਸੀ ਅਤੇ ਪ੍ਰਾਪਤ ਵੇਰਵਿਆਂ ਦੇ ਅਧਾਰ ‘ਤੇ ਇਸ ਕੇਸ ਵਿੱਚ 3 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਇਨ੍ਹਾਂ ਵਿੱਚੋਂ ਦੋ ਮੁਲਜ਼ਮਾਂ ਰਾਜੀਵ ਕੁਮਾਰ ਪੁੱਤਰ ਰਾਜ ਦੇਵ ਅਤੇ ਦੀਪਕ ਕੁਮਾਰ ਗੁਪਤਾ ਪੁੱਤਰ ਦਰਸ਼ਨ ਲਾਲ ਗੁਪਤਾ ਨੂੰ 28 ਜਨਵਰੀ, 2020 ਨੂੰ ਸ਼ਿਮਲਾਪੁਰੀ, ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ। ਹਾਲਾਂਕਿ ਇਹਨਾਂ ਵਿੱਚੋਂ ਇਕ ਮੁਲਜ਼ਮ ਫਰਾਰ ਹੋ ਗਿਆ।

ਉਹਨਾਂ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਤੋਂ ਉਹਨਾਂ ਦੇ ਆਪਣੇ ਖਾਤਿਆਂ ਵਿੱਚ ਜਮ੍ਹਾਂ 10,00,000/- ਰੁਪਏ ਬਰਾਮਦ ਕੀਤੇ ਗਏ ਅਤੇ ਹੋਰ ਬਰਾਮਦਗੀਆਂ ਜਲਦ ਕੀਤੀਆਂ ਜਾਣਗੀਆਂ। ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਨਾਲ ਸਬੰਧਤ 4 ਹੋਰ ਕੇਸ ਵੀ ਹੱਲ ਹੋ ਗਏ। ਇਸੇ ਤਰ੍ਹਾਂ ਦੇ ਦੋਸ਼ੀਆਂ ਨੇ ਰਾਮ ਕਾਲਾ ਵਾਸੀ ਨਾਹਰਪੁਰ, ਹਰਿਆਣਾ ਨਾਲ 80 ਲੱਖ ਰੁਪਏ ਦੀ ਠੱਗੀ ਮਾਰੀ ਸੀ, ਜਿਸ ਸਬੰਧੀ ਇਕ ਕੇਸ 2019 ਵਿੱਚ ਐਫ.ਆਈ.ਆਰ. 169 ਅਧੀਨ ਥਾਣਾ ਮਾਨੇਸਰ, ਹਰਿਆਣਾ ਵਿਖੇ ਦਰਜ ਕੀਤਾ ਗਿਆ ਸੀ ਅਤੇ ਇਹਨਾਂ ਦੀ ਗ੍ਰਿਫਤਾਰੀ ਨਾਲ ਇਹ ਕੇਸ ਵੀ ਹੱਲ ਹੋ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਪ੍ਰਕਿਰਿਆ ਦੌਰਾਨ ਹੋਰ ਕੇਸ ਹੱਲ ਕੀਤੇ ਜਾਣਗੇ। ਉਪਰੋਕਤ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੂੰ ਜੁਡੀਸ਼ਲ ਮੈਜਿਸਟਰੇਟ, ਐਸ.ਏ.ਐਸ.ਨਗਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋਵਾਂ ਮੁਲਜ਼ਮਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਮੁਲਜ਼ਮਾਂ ਦੀ ਪੁੱਛਗਿੱਛ ਨਾਲ ਹੋਰ ਬਰਾਮਦਗੀਆਂ ਅਤੇ ਇਸ ਗਿਰੋਹ ਦੇ ਬਾਕੀ ਮੈਂਬਰਾਂ ਦੀਆਂ ਗਿਰਫਤਾਰੀਆਂ ਕੀਤੀਆਂ ਜਾਣਗੀਆਂ।

ਸ਼ਿਕਾਇਤ ਮਿਲਣ ‘ਤੇ ਮੁੱਢਲੀ ਜਾਂਚ ਕੀਤੀ ਗਈ, ਜਿਸ ਦੇ ਅਧਾਰ ‘ਤੇ ਆਈ ਟੀ ਐਕਟ ਦੀ ਧਾਰਾ 66, 66 ਸੀ, 66 ਡੀ, ਆਈਪੀਸੀ ਦੀ ਧਾਰਾ 420, 465, 468, 471, 120-ਬੀ ਤਹਿਤ ਇਕ ਕੇਸ ਐਫਆਈਆਰ ਨੰ. 04 ਮਿਤੀ 08/01/2020 ਨੂੰ ਥਾਣਾ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਦਰਜ ਕੀਤਾ ਗਿਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION