40.1 C
Delhi
Monday, May 6, 2024
spot_img
spot_img

ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ: ਏ.ਜੀ.ਟੀ.ਐਫ. ਵੱਲੋਂ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ੂਟਰ ਮਨਦੀਪ ਤੂਫ਼ਾਨ ਤੇ ਮਨਪ੍ਰੀਤ ਮਨੀ ਰਈਆ ਗ੍ਰਿਫ਼ਤਾਰ

ਯੈੱਸ ਪੰਜਾਬ
ਚੰਡੀਗੜ੍ਹ, 16 ਸਤੰਬਰ, 2022:
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਨੇ ਸ਼ੁੱਕਰਵਾਰ ਨੂੰ ਵੱਡੀ ਸਫ਼ਲਤਾ ਮਿਲਣ ਦਾ ਦਾਅਵਾ ਕੀਤਾ ਹੈ।

ਗ੍ਰਿਫਤਾਰ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰਧਤ 2 ਸ਼ੂਟਰ ਵੱਖ ਵੱਖ ਥਾਂਵਾਂ ਤੋਂ ਗ੍ਰਿਫ਼ਤਾਰ ਕੀਤੇ ਗਏ ਹਨ। ਇਹ ਗ੍ਰਿਫ਼ਤਾਰੀਆਂ ਗੈਂਗਸਟਰ ਰਹੇ ਰਣਬੀਰ ਸਿੰਘ ਉਰਫ਼ ਰਾਣਾ ਕੰਧੋਵਾਲੀਆ ਦੇ ਕਤਲ ਦੇ ਸੰਬੰਧ ਵਿੱਚ ਕੀਤੀਆਂ ਗਈਆਂ ਦੱਸੀਆਂ ਜਾਂਦੀਆਂ ਹਨ।

ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਦੀ ਪਛਾਣ ਮਨਦੀਪ ਸਿੰਘ ਉਰਫ਼ ਮੰਨਾ ਤੂਫ਼ਾਨ ਅਤੇ ਮਨਪ੍ਰੀਤ ਉਰਫ਼ ਮਨੀ ਰਈਆ ਵਜੋਂ ਕੀਤੀ ਗਈ ਹੈ।

ਮਨਦੀਪ ਤੂਫ਼ਾਨ ਨੂੰ ਤਰਨ ਤਾਰਨ ਦੇ ਪਿੰਡ ਕੱਥ ਜੰਡਿਆਲਾ ਗੁਰੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਮਨਪ੍ਰੀਤ ਉਰਫ਼ ਮਨੀ ਰਈਆ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਦੋਹਾਂ ’ਤੇ ਦੋਸ਼ ਹੈ ਕਿ ਇਹ ਰਾਣਾ ਕੰਧੋਵਾਲੀਆ ਦੇ ਪਿਛਲੇ ਸਾਲ ਅਗਸਤ ਵਿੱਚ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਗੋਲੀਆਂ ਚਲਾ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਸ਼ਾਮਲ ਸਨ।

ਹਸਪਤਾਲ ਦੇ ਅੰਦਰ ਵੜ ਕੇ ਮਾਰੇ ਗਏ ਰਾਣਾ ਕੰਧੋਵਾਲੀਆ ਨੂੰ ਮਾਰਣ ਦੀ ਜ਼ਿੰਮੇਵਾਰੀ ਜੱਗੂ ਭਗਵਾਨਪੁਰੀਆ ਗਰੁੱਪ ਨੇ ਲਈ ਸੀ।

ਰਾਣਾ ਕੰਧੋਵਾਲੀਆ ’ਤੇ ਵੀ ਕਤਲਾਂ ਅਤੇ ਇਰਾਦਾ ਏ ਕਤਲ ਦੇ ਕਈ ਮਾਮਲੇ ਦਰਜ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION