35.1 C
Delhi
Monday, May 6, 2024
spot_img
spot_img

ਪੰਜਾਬ ਪੁਲਿਸ ਨੇ ਤਰਨਤਾਰਨ ‘ਚ ਦੁਕਾਨਦਾਰ ਦਾ ਕਤਲ ਕਰਨ ਵਾਲੇ ਚਾਰ ਵਿਅਕਤੀਆਂ ਸਮੇਤ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ; 4 ਪਿਸਤੌਲ ਬਰਾਮਦ

ਯੈੱਸ ਪੰਜਾਬ
ਚੰਡੀਗੜ/ਤਰਨਤਾਰਨ, 23 ਅਕਤੂਬਰ, 2022:
ਪੰਜਾਬ ਪੁਲਿਸ ਵੱਲੋਂ ਤਰਨਤਾਰਨ ਦੇ ਇੱਕ ਦੁਕਾਨਦਾਰ ਗੁਰਜੰਟ ਸਿੰਘ ਦੇ ਕਤਲ ਦੇ ਦੋਸ਼ ਵਿੱਚ ਦੋ ਸ਼ੂਟਰਾਂ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਗੈਂਗਸਟਰਾਂ ਵਿਰੁੱਧ ਚੱਲ ਰਹੀ ਜੰਗ ਨੂੰ ਇੱਕ ਹੋਰ ਸਫਲਤਾ ਹਾਸਲ ਹੋਈ ਹੈ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗੁਰਜੰਟ ਸਿੰਘ ਦੀ 11 ਅਕਤੂਬਰ 2022 ਨੂੰ ਉਸਦੀ ਦੁਕਾਨ ‘ਤੇ ਦੋ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਗਿ੍ਰਫਤਾਰ ਕੀਤੇ ਗਏ ਵਿਅਕਤੀ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਅਤੇ ਯੂਰਪ ਅਧਾਰਤ ਅੱਤਵਾਦੀ ਸਤਪਾਲ ਸਿੰਘ ਉਰਫ ਸੱਤਾ ਦੇ ਨਜਦੀਕੀ ਸਾਥੀ ਹਨ, ਜੋ ਅੱਗੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਾਲ ਸਬੰਧਤ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਸੂਟਰਾਂ ਦੀ ਪਛਾਣ ਤਰਨਤਾਰਨ ਦੇ ਪਿੰਡ ਸ਼ੇਰੋਂ ਦੇ ਗੁਰਕੀਰਤ ਸਿੰਘ ਉਰਫ ਘੁੱਗੀ ਅਤੇ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦੇ ਅਜਮੀਤ ਸਿੰਘ ਵਜੋਂ ਹੋਈ ਹੈ। ਉਨਾਂ ਦੱਸਿਆ ਕਿ ਦੋ ਹੋਰ ਵਿਅਕਤੀ , ਜੋ ਸ਼ੂਟਰਾਂ ਨੂੰ ਹਥਿਆਰ ਅਤੇ ਹੋਰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਦੇ ਸਨ, ਦੀ ਪਛਾਣ ਬਟਾਲਾ ਦੇ ਹਰਮਨਜੋਤ ਅਤੇ ਅਕਾਸ਼ਦੀਪ ਵਜੋਂ ਹੋਈ ਹੈ। ਉਨਾਂ ਦੱਸਿਆ ਕਿ ਪੁਲੀਸ ਨੇ ਇਨਾਂ ਦੇ ਕੋਲੋਂ ਦੋ 9 ਐਮਐਮ ਅਤੇ ਦੋ .30 ਬੋਰ ਸਮੇਤ ਚਾਰ ਪਿਸਤੌਲ ਵੀ ਬਰਾਮਦ ਕੀਤੇ ਹਨ।

ਇਹ ਕਾਰਵਾਈ ਇਸ ਕੇਸ ਵਿਚ ਦੋ ਾਬ ਵਿਅਕਤੀਆਂ ਦੀ ਗਿ੍ਰਫਤਾਰੀ ਤੋਂ ਚਾਰ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ, ਜਿਨਾਂ ਦੀ ਪਛਾਣ ਤਰਨਤਾਰਨ ਦੇ ਪਿੰਡ ਸ਼ੇਰੋਂ ਦੇ ਰਵੀਸ਼ੇਰ ਸਿੰਘ ਉਰਫ ਰਵੀ ਅਤੇ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦੇ ਵਰਿੰਦਰ ਸਿੰਘ ਉਰਫ ਭਿੰਡੀ ਵਜੋਂ ਹੋਈ ਹੈ, ਜਿਨਾਂ ਨੇ ਇਸ ਮਾਮਲੇ ਵਿੱਚ ਰੇਕੀ ਅਤੇ ਗੋਲੀਬਾਰੀ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਉਨਾਂ ਦੇ ਕਬਜੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ ਅਤੇ ਦੋ ਕਾਰਾਂ ਜਿਨਾਂ ਵਿੱਚ ਹੁੰਡਈ ਵਰਨਾ ਅਤੇ ਵੋਲਕਸਵੈਗਨ ਵੈਂਟੋ ਸ਼ਾਮਲ ਹਨ- ਜੋ ਕਿ ਅਪਰਾਧ ਵਿੱਚ ਵਰਤੀਆਂ ਗਈਆਂ ਸਨ, ਵੀ ਬਰਾਮਦ ਕੀਤੀਆਂ ਹਨ।

ਸੀਪੀ ਅੰਮਿ੍ਰਤਸਰ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਤਰਨਤਾਰਨ ਪੁਲਿਸ, ਕਮਿਸ਼ਨਰੇਟ ਪੁਲਿਸ ਅੰਮਿ੍ਰਤਸਰ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਚਾਰੋਂ ਮੁਲਜਮਾਂ ਨੂੰ ਗਿ੍ਰਫਤਾਰ ਕੀਤਾ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਵਿਅਕਤੀ ਲੰਡਾ ਅਤੇ ਰਿੰਦਾ ਦੇ ਇਸ਼ਾਰੇ ‘ਤੇ ਅੰਮਿ੍ਰਤਸਰ ਦੇ ਇਲਾਕੇ ‘ਚ ਇਕ ਹੋਰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚ ਰਹੇ ਸਨ।

ਤਰਨਤਾਰਨ ਦੇ ਐਸਐਸਪੀ ਰਣਜੀਤ ਸਿੰਘ ਢਿੱਲੋਂ ਨੇ ਖੁਲਾਸਾ ਕੀਤਾ ਕਿ ਗੁਰਜੰਟ ਅਤੇ ਉਸਦੇ ਚਚੇਰੇ ਭਰਾ ਅਰਸ਼ਦੀਪ ਸਿੰਘ ਉਰਫ ਬਾਟੀ, ਜੋ ਕਿ ਸਤਨਾਮ ਸੱਤਾ ਅਤੇ ਲੰਡਾ ਦਾ ਕਰੀਬੀ ਹੈ, ਵਿਚਕਾਰ ਪਰਿਵਾਰਕ ਝਗੜਾ ਚੱਲ ਰਿਹਾ ਸੀ ਅਤੇ ਉਸ ਨੂੰ ਦਿੱਲੀ ਸਪੈਸ਼ਲ ਸੈੱਲ ਨੇ ਕੁਰੂਕਸ਼ੇਤਰ ਆਈਈਡੀ ਪਲਾਂਟਿੰਗ ਮਾਮਲੇ ਵਿੱਚ ਗਿ੍ਰਫਤਾਰ ਕੀਤਾ ਸੀ। ਲੰਡਾ ਅਤੇ ਸੱਤਾ ਨੇ ਗੁਰਜੰਟ, ਜੋ ਕਿ ਉਹਨਾਂ ਦੇ ਅਨੁਸਾਰ ਪੁਲਿਸ ਦਾ ਮੁਖਬਰ ਸੀ ਅਤੇ ਅਰਸਦੀਪ ਬਾਟੀ ਨੂੰ ਗਿ੍ਰਫਤਾਰ ਕਰਵਾਉਣ ਵਿੱਚ ਵੀ ਗੁਰਜੰਟ ਦੀ ਅਹਿਮ ਭੂਮਿਕਾ ਸੀ, ਦਾ ਕਤਲ ਕਰਕੇ ਬਾਟੀ ਦੀ ਗਿ੍ਰਫਤਾਰੀ ਦਾ ਬਦਲਾ ਲਿਆ ।”

ਜ਼ਿਕਰਯੋਗ ਹੈ ਕਿ ਥਾਣਾ ਸਦਰ ਤਰਨਤਾਰਨ ਵਿਖੇ ਆਈਪੀਸੀ ਦੀ ਧਾਰਾ 302, 506 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25/54/59 ਤਹਿਤ ਐਫਆਈਆਰ ਨੰਬਰ 200 ਮਿਤੀ 11.10.2022 ਨੂੰ ਮਾਮਲਾ ਪਹਿਲਾਂ ਹੀ ਦਰਜ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION