29.1 C
Delhi
Saturday, April 27, 2024
spot_img
spot_img

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਨਾਲ ਸੰਬੰਧਿਤ ਗੈਂਗਸਟਰ ਬਲਜਿੰਦਰ ਸਿੰਘ ਬਿੱਲਾ ਮੰਡਿਆਲਾ 6 ਸਾਥੀਆਂ ਸਣੇ ਕਾਬੂ, ਹਥਿਆਰ ਬਰਾਮਦ

ਚੰਡੀਗੜ੍ਹ / ਕਪੂਰਥਲਾ, 08 ਮਈ 2020 –
ਇਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅਤਿ ਲੋਂੜੀਦਾ ਗੈਂਗਸਟਰ ਬਲਜਿੰਦਰ ਸਿੰਘ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦਾ ਕਥਿਤ ਤੌਰ ‘ਤੇ ਮ੍ਰਿਤਕ ਪਾਕਿਸਤਾਨ ਅਧਾਰਤ ਕੇਐਲਐਫ ਦੇ ਮੁਖੀ ਹਰਮੀਤ ਸਿੰਘ ਹੈਪੀ ਅਤੇ ਜਰਮਨੀ ਅਧਾਰਤ ਕੇਜੈਡਐਫ ਬੱਗਾ ਨਾਲ ਕਥਿਤ ਸਬੰਧ ਸਨ।

ਇਕ ਹੋਰ ਨਾਮੀ ਗੈਂਗਸਟਰ ਸੁਖਜਿੰਦਰ ਅਤੇ ਬਿੱਲਾ ਗਿਰੋਹ ਦੇ ਪੰਜ ਹੋਰ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਨਾਲ ਹੀ ਪਾਕਿਸਤਾਨ ਤੋਂ ਸਮੱਗਲ ਕੀਤੇ ਗਏ ਅਤਿ ਆਧੁਨਿਕ ਹਥਿਆਰਾਂ ਦੀ ਵੱਡੀ ਖੇਪ ਦੇ ਨਾਲ-ਨਾਲ ਡਰੋਨਾਂ ਸਮੇਤ ਡਰੱਗ ਮਨੀ ਵੀ ਕਈ ਤਰੀਕਿਆਂ ਰਾਹੀਂ ਵੱਖ-ਵੱਖ ਸਮੇਂ ਸਰਹੱਦ ਤੋਂ ਸਮੱਗਲਿੰਗ ਕੀਤੇ ਗਏ ਸਨ।

ਡੀਜੀਪੀ ਪੰਜਾਬ ਦਿਨਕਰ ਗੁਪਤਾ ਅਨੁਸਾਰ ਕੱਲ੍ਹ ਚੰਡੀਗੜ੍ਹ ਤੋਂ ਓ.ਸੀ.ਸੀ.ਯੂ. ਟੀਮ, ਕਾਊਂਟਰ ਇੰਟੈਲੀਜੈਂਸ ਜਲੰਧਰ ਯੂਨਿਟ ਅਤੇ ਕਪੂਰਥਲਾ ਪੁਲਿਸ ਨੇ ਇੱਕ ਸਾਂਝੇ ਅਭਿਆਨ ਤਹਿਤ ਇਹ ਗ੍ਰਿਫ਼ਤਾਰੀਆਂ ਕੀਤੀਆਂ ਹਨ, ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਬਿੱਲਾ ਮੰਡਿਆਲਾ (ਨਿਵਾਸੀ ਮੰਡਿਆਲਾ, ਗੁਰਦਾਸਪੁਰ), ਸੁਖਜਿੰਦਰ ਸਿੰਘ (ਨਿਵਾਸੀ ਪਿੰਡ ਕਮੋਕੇ ਬਿਆਸ, ਅੰਮ੍ਰਿਤਸਰ) ਤੋਂ ਇਲਾਵਾ ਕਪੂਰਥਲਾ ਦੇ ਮੋਹਿਤ ਸ਼ਰਮਾ, ਲਵਪ੍ਰੀਤ ਸਿੰਘ, ਮੰਗਲ ਸਿੰਘ ਅਤੇ ਮਨਿੰਦਰਜੀਤ ਸਿੰਘ ਉਰਫ਼ ਹੈਪੀ ਅਤੇ ਲਵਪ੍ਰੀਤ ਸਿੰਘ ਉਰਫ਼ ਲਵਲੀ (ਨਿਵਾਸੀ ਅਮਰਕੋਟ, ਵਲਟੋਹਾ ਤਰਨ ਤਾਰਨ) ਵਜੋਂ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਬਲਜਿੰਦਰ ਸਿੰਘ ਬਿੱਲਾ ਮੰਡਿਆਲਾ 18 ਤੋਂ ਵੱਧ ਅਪਰਾਧਿਕ ਮਾਮਲਿਆਂ ਜਿਵੇਂ ਕਤਲ, ਕਤਲ ਦੀ ਕੋਸ਼ਿਸ਼ ਅਤੇ ਹਥਿਆਰਾਂ/ਨਸ਼ਿਆਂ ਦੀ ਤਸਕਰੀ ਆਦਿ ਵਿਚ ਸ਼ਾਮਲ ਸੀ।

ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਨੂੰ ਵੱਖਰੇ ਤੌਰ ‘ਤੇ ਰੱਖਿਆ ਗਿਆ ਹੈ ਕਿਉਂਕਿ ਡਾਕਟਰਾਂ ਦੀ ਇਕ ਵਿਸ਼ੇਸ਼ ਟੀਮ ਵੱਲੋਂ ਕੋਵਿਡ -19 ਲਈ ਟੈਸਟ ਕੀਤੇ ਜਾ ਰਹੇ ਹਨ।

ਸ੍ਰੀ ਗੁਪਤਾ ਨੇ ਦੱਸਿਆ ਕਿ ਪੁਲਿਸ ਦੀਆਂ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ ਪਾਕਿਸਤਾਨ ਤੋਂ ਸਮੱਗਲਿੰਗ ਕੀਤੇ ਗਏ ਬਹੁਤ ਹੀ ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਸ ਬਰਾਮਦਗੀ ਵਿਚ ਦੋ 30 ਬੋਰ ਦੀਆਂ ਡਰੱਮ ਮਸ਼ੀਨ ਗੰਨਾਂ, ਤਿੰਨ ਪਿਸਟਲ (ਸਿਗ ਸਾਉਰ ਮਾਰਕਾ ਵਾਲੇ ਜਰਮਨੀ ਵਿਚ ਬਣੇ), ਦੋ ਗਲੋਕ ਪਿਸਟਲ (ਆਸਟਰੀਆ ਵਿਚ ਬਣੇ), ਦੋ 30 ਬੋਰ ਪਿਸਟਲ, ਇਕ 32 ਬੋਰ ਦਾ ਪਿਸਟਲ, ਇਕ 315 ਬੋਰ ਰਾਈਫਲ, 341 ਜ਼ਿੰਦਾ ਕਾਰਤੂਸ, ਦੋ ਡਰੱਮ ਮੈਗਜ਼ੀਨਾਂ, 14 ਪਿਸਟਲ ਮੈਗਜ਼ੀਨਾਂ ਦੇ ਨਾਲ ਤਿੰਨ ਲੱਖ ਅੱਠ ਸੌ ਅਠਾਰਾਂ ਰੁਪਏ ਅਤੇ ਇਕ ਸੌ ਆਸਟਰੇਲੀਅਨ ਡਾਲਰ ਦੀ ਡਰੱਗ ਮਨੀ ਸ਼ਾਮਲ ਹੈ।

ਇਸ ਨੂੰ ਕਿਸੇ ਅਪਰਾਧਿਕ ਗਿਰੋਹ ਵੱਲੋਂ ਅਤਿ ਆਧੁਨਿਕ ਹਥਿਆਰਾਂ ਦੇ ਸਭ ਤੋਂ ਵੱਡੀ ਬਰਾਮਦਗੀ ਵਿੱਚੋਂ ਇੱਕ ਕਰਾਰ ਦਿੰਦਿਆਂ ਸ੍ਰੀ ਗੁਪਤਾ ਨੇ ਕਿਹਾ ਕਿ ਸਿਗ ਸਾਊਰ ਪਿਸਟਲ ਅਸਲ ਵਿੱਚ ਸੰਯੁਕਤ ਰਾਜ ਦੇ ਸਭ ਤੋਂ ਚੁਣੇ ਹੋਏ ਨੇਤਾਵਾਂ ਖ਼ਾਸਕਰ ਰਾਸ਼ਟਰਪਤੀ ਦੀ ਰੱਖਿਆ ਕਰਨ ਵਾਲੇ ਯੂਐਸ ਸੀਕ੍ਰੇਟ ਸਰਵਿਸ ਦੇ ਮੈਂਬਰਾਂ ਦੁਆਰਾ ਵਰਤੀਆਂ ਜਾਂਦੀਆਂ ਹਨ।

ਡੀਜੀਪੀ ਨੇ ਕਿਹਾ ਕਿ ਹੁਣ ਤੱਕ ਮੁੱਢਲੀ ਜਾਂਚ ਕੀਤੀ ਗਈ ਹੈ, ਬਿੱਲਾ ਮੰਡਿਆਲਾ ਤੋਂ ਬਰਾਮਦ ਕੀਤੇ ਗਏ ਜ਼ਿਆਦਾਤਰ ਹਥਿਆਰ ਵੱਖ-ਵੱਖ ਖੇਪਾਂ ਵਿੱਚ ਭਾਰਤ-ਪਾਕਿ ਸਰਹੱਦ ਪਾਰੋਂ ਆਏ ਸਨ। ਪੁਲਿਸ ਨਾਜਾਇਜ਼ ਹਥਿਆਰਾਂ ਦੀ ਸਪਲਾਈ ਚੇਨ ਵਿਚ ਅੱਤਵਾਦੀਆਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ। ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਕੁਝ ਜਾਅਲੀ ਦਸਤਾਵੇਜ਼ਾਂ ਦੇ ਨਾਲ ਟੋਯੋਟਾ ਫਾਰਚੂਨਰ, ਈਟੀਓਸ ਲਾਵਾ ਅਤੇ ਆਲਟੋ ਕਾਰਾਂ ਨੂੰ ਵੀ ਅਪਰਾਧੀਆਂ ਕੋਲੋਂ ਬਰਾਮਦ ਕੀਤਾ ਗਿਆ।

ਪੁਲਿਸ ਨੂੰ ਇਹ ਵੀ ਪਤਾ ਲੱਗਿਆ ਹੈ ਕਿ ਐਸ.ਟੀ.ਐਫ. ਪੰਜਾਬ ਵੱਲੋਂ 24 ਸਤੰਬਰ, 2019 ਨੂੰ ਸਰਹੱਦ ਪਾਰ ਤੋਂ ਫਿਰੋਜ਼ਪੁਰ ਸੈਕਟਰ ਦੇ ਮਮਦੋਟ ਖੇਤਰ ਵਿੱਚ ਏ.ਕੇ. -47 ਰਾਈਫਲਾਂ ਵਾਲੀ ਖੇਪ ਦਾ ਇੱਕ ਹਿੱਸਾ ਅਪਰਾਧਿਕ ਗਿਰੋਹ ਬਿੱਲਾ ਮੰਡਿਆਲਾ ਨਾਲ ਵੀ ਸਬੰਧਤ ਸੀ।

ਗ੍ਰਿਫ਼ਤਾਰੀਆਂ ਦਾ ਵੇਰਵਾ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਏਆਈਜੀ ਓਸੀਸੀਯੂ ਗੁਰਮੀਤ ਚੋਹਾਨ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਅਤਿ ਲੋੜੀਂਦਾ ਗੈਂਗਸਟਰ ‘ਬਿੱਲਾ ਮੰਡਿਆਲਾ’ ਆਪਣੇ ਸਾਥੀ ਮਿਲ ਕੇ ਕਪੂਰਥਲਾ ਖੇਤਰ ‘ਚ ਨਾਜਾਇਜ਼ ਹਥਿਆਰਾਂ ਦੀ ਵੱਡੀ ਖੇਪ ਨਾਲ ਪਨਾਹ ਲੈ ਰਿਹਾ ਸੀ ਜਿਸ ਦਾ ਵੱਖ-ਵੱਖ ਕਿਸਮਾਂ ਦੇ ਅੱਤਵਾਦੀ ਅਤੇ ਅਪਰਾਧਿਕ ਕੰਮਾਂ ਵਿਚ ਇਸਤੇਮਾਲ ਕੀਤਾ ਜਾਣਾ ਸੀ। ਡੀਐਸਪੀ ਓਸੀਸੀਯੂ ਬਿਕਰਮ ਬਰਾੜ ਨੂੰ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ, ਹਰਕਮਲਪ੍ਰੀਤ ਸਿੰਘ ਖੱਖ ਅਤੇ ਐਸਐਸਪੀ ਕਪੂਰਥਲਾ ਸਤਿੰਦਰ ਸਿੰਘ ਦੇ ਸਹਿਯੋਗ ਨਾਲ ਤੁਰੰਤ ਮਿਸ਼ਨ ਦਾ ਕੰਮ ਸੌਪਿਆ ਗਿਆ।

ਪੁਲਿਸ ਟੀਮਾਂ ਨੇ ਸੁਲਤਾਨਪੁਰ ਲੋਧੀ ਥਾਣੇ ਦੇ ਡਡਵਿੰਡੀ ਅਤੇ ਮੋਠਾਂਵਾਲਾ ਖੇਤਰ ਦੇ ਆਲੇ ਦੁਆਲੇ ਘੇਰਾਬੰਦੀ ਕੀਤੀ ਅਤੇ ਗ੍ਰਿਫ਼ਤਾਰੀਆਂ ਕੀਤੀਆਂ। ਇਹਨਾਂ ਸਾਰੇ 6 ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਕਪੂਰਥਲਾ ਵਿਖੇ ਆਈਪੀਸੀ ਦੀ ਧਾਰਾ 384, 465,467, 468, 471, 473, 489, ਯੂ.ਏ.ਪੀ.ਏ. ਦੀ ਧਾਰਾ 13, 18 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਕੇਸ ਦਰਜ ਕੀਤਾ ਗਿਆ ਹੈ।

ਮੁੱਢਲੀ ਪੜਤਾਲ ਦੌਰਾਨ ਬਲਜਿੰਦਰ ਸਿੰਘ ਬਿੱਲਾ ਮੰਡਿਆਲਾ ਨੇ ਖੁਲਾਸਾ ਕੀਤਾ ਹੈ ਕਿ ਉਹ ਮਿਰਜ਼ਾ ਅਤੇ ਅਹਿਦਦੀਨ ਸਮੇਤ ਵੱਖ ਵੱਖ ਪਾਕਿਸਤਾਨ ਅਧਾਰਤ ਹਥਿਆਰਾਂ ਅਤੇ ਨਸ਼ਿਆਂ ਦੇ ਤਸਕਰਾਂ ਨਾਲ ਸੰਪਰਕ ਵਿੱਚ ਸੀ ਅਤੇ ਉਸਨੇ ਉਨ੍ਹਾਂ ਕੋਲੋਂ ਖਾਸਕਰ ਫਿਰੋਜ਼ਪੁਰ ਖੇਤਰ ਵਿਚ ਪਹਿਲਾਂ ਵੀ ਬਹੁਤ ਸਾਰੇ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕੀਤੀਆਂ ਸਨ।

ਮਿਰਜ਼ਾ ਪਿਛਲੇ ਦਿਨੀਂ ਕਥਿਤ ਤੌਰ ‘ਤੇ ਪਾਕਿਸਤਾਨ ਅਤੇ ਭਾਰਤ ਵਿਚ ਸਥਿਤ ਖਾਲਿਸਤਾਨ ਲਿਬ੍ਰੇਸ਼ਨ ਫੋਰਸ ਦੇ ਸੰਚਾਲਕਾਂ ਲਈ ਭਾਰਤ-ਪਾਕਿ ਸਰਹੱਦ ‘ਤੇ ਕੋਰੀਅਰ ਵਜੋਂ ਕੰਮ ਕਰ ਰਿਹਾ ਸੀ ਅਤੇ ਉਸਨੇ ਕਈ ਹਥਿਆਰਾਂ ਦੀਆਂ ਖੇਪਾਂ ਨੂੰ ਸਫ਼ਲਤਾਪੂਰਵਕ ਭਾਰਤੀ ਖੇਤਰ ਵਿਚ ਭੇਜਿਆ ਸੀ।

ਬਿੱਲਾ ਮੰਡਿਆਲਾ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਨਾਲ ਨੇੜਲੇ ਸੰਪਰਕ ਵਿੱਚ ਸੀ, ਜੋ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਅਤੇ ਉਹ ਜਰਮਨੀ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਨਾਲ ਸੰਪਰਕ ਵਿੱਚ ਹੋਣ ਦਾ ਸ਼ੱਕੀ ਹੈ। ਗੁਰਪ੍ਰੀਤ ਸੇਖੋਂ ਇੱਕ ‘ਏ’ ਸ਼੍ਰੇਣੀ ਦਾ ਗੈਂਗਸਟਰ ਹੈ ਜੋ ਪਹਿਲਾਂ ਕੇਐਲਐਫ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਦੇ ਸੰਪਰਕ ਵਿੱਚ ਰਿਹਾ ਸੀ, ਜਿਸਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION