35.6 C
Delhi
Tuesday, April 23, 2024
spot_img
spot_img

ਪੰਜਾਬ ਪੁਲਿਸ ਵੱਲੋਂ ਖ਼ਾਲਿਸਤਾਨ-ਪੱਖੀ ‘ਮੌਡਿਊਲ’ ਦਾ ਪਰਦਾਫ਼ਾਸ਼, ਡੀ.ਜੀ.ਪੀ. ਨੇ ਕਿਹਾ ਵੱਡਾ ਅੱਤਵਾਦੀ ਹਮਲਾ ਟਲਿਆ

ਚੰਡੀਗੜ੍ਹ, 15 ਸਤੰਬਰ, 2020:

ਸੂਬੇ ਵਿੱਚ ਵੱਡੀ ਦਹਿਸ਼ਤਗਰਦੀ ਘਟਨਾ ਨੂੰ ਰੋਕਦਿਆਂ ਪੰਜਾਬ ਪੁਲਿਸ ਨੇ ਖਾਲਿਸਤਾਨ-ਪੱਖੀ ਅੱਤਵਾਦੀ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਤਹਿਤ ਪੰਜ ਅਪਰਾਧੀਆਂ ਦੀ ਮਿਲੀਭੁਗਤ ਨਾਲ ਕੰਮ ਕਰ ਰਹੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਹਨਾਂ ਦਾ ਮੌਜੂਦਾ ਸਮੇਂ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਕੇਜ਼ੈਡਐਫ ਓਪਰੇਟਿਵ ਨਾਲ ਸਬੰਧ ਸੀ।

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਅੱਤਵਾਦੀ ਹਮਲੇ ਕਰਕੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਕੁਝ ਖਾਲਿਸਤਾਨ-ਪੱਖੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਬਾਰੇ ਜਾਣਕਾਰੀ ਦੇ ਅਧਾਰ ‘ਤੇ ਪਾਕਿਸਤਾਨ ਦੇ ਸਮਰਥਨ ਵਾਲੇ ਮੌਡੀਊਲ ਦਾ ਪਰਦਾਫਾਸ਼ ਕੀਤਾ ਗਿਆ।

ਸ੍ਰੀ ਗੁਪਤਾ ਨੇ ਦੱਸਿਆ ਕਿ ਜਾਣਕਾਰੀ ਮਿਲਣ ਮਗਰੋਂ, ਪੰਜਾਬ ਪੁਲਿਸ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਲੋਕਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਅਤੇ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਇੱਕ ਮੁਹਿੰਮ ਚਲਾਈ ਜਿਸ ਤਹਿਤ ਹਰਜੀਤ ਸਿੰਘ ਉਰਫ਼ ਰਾਜੂ ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ, ਦੋਵੇਂ ਵਸਨੀਕਾਂ ਦੀ ਪਿੰਡ ਮੀਆਂਪੁਰ, ਜ਼ਿਲ੍ਹਾ ਤਰਨ ਤਾਰਨ ਤੋਂ ਗ੍ਰਿਫ਼ਤਾਰੀ ਕੀਤੀ ਗਈ।

ਇਨ੍ਹਾਂ ਦੋਵਾਂ ਕੋਲੋਂ 6 ਅੱਤਵਾਦੀ ਹਥਿਆਰ (ਇਕ 9 ਐਮ.ਐਮ. ਪਿਸਤੌਲ, ਚਾਰ .32 ਪਿਸਤੌਲ ਅਤੇ ਇਕ .32 ਰਿਵਾਲਵਰ), 8 ਜ਼ਿੰਦਾ ਰਾਉਂਡ ਕਾਰਤੂਸ, ਕਈ ਮੋਬਾਈਲ ਫੋਨ ਅਤੇ ਇਕ ਇੰਟਰਨੈਟ ਡੌਂਗਲ ਬਰਾਮਦ ਕੀਤੇ ਗਏ ਹਨ। ਇਹਨਾਂ ਦੋਹਾਂ ਅਪਰਾਧੀਆਂ ਨੂੰ ਏ.ਐਸ.ਆਈ. ਗੁਰਦਰਸ਼ਨ ਸਿੰਘ, ਹੌਲਦਾਰ ਜੋਰਾ ਸਿੰਘ ਅਤੇ ਪੰਜਾਬ ਹੋਮ ਗਾਰਡ ਪ੍ਰੀਤਪਾਲ ਸਿੰਘ ਸਮੇਤ ਪੁਲਿਸ ਵੱਲੋਂ ਰਾਜਪੁਰਾ-ਸਰਹਿੰਦ ਰੋਡ ਦੇ ਹੋਟਲ ਜਸ਼ਨ ਨੇੜੇ ਚੈਕ ਪੋਸਟ ‘ਤੇ ਕਾਬੂ ਕੀਤਾ ਗਿਆ ।

ਇਹਨਾਂ ਦੋਹਾਂ ਅਪਰਾਧੀਆਂ ਖਿਲਾਫ਼ ਆਈਪੀਸੀ ਦੀ ਧਾਰਾ 212, 216, 120 ਬੀ, ਆਰਮਜ਼ ਐਕਟ ਦੀ ਧਾਰਾ 25/54/59, 1959 ਆਰ/ਡਬਲਯੂ ਧਾਰਾ 13, 16, 18, 20, ਤਹਿਤ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਸੋਧ ਐਕਟ, 2019 ਨੂੰ ਥਾਣਾ ਸਦਰ ਵਿਖੇ ਇੱਕ ਕੇਸ ਐਫ.ਆਈ.ਆਰ. ਨੰ. 116 ਮਿਤੀ 15.09.2020 ਨੂੰ ਦਰਜ ਕੀਤੀ ਗਈ।

ਡੀਜੀਪੀ ਅਨੁਸਾਰ ਮੁੱਢਲੀ ਜਾਂਚ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ 4 ਹਥਿਆਰ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਤੋਂ ਮਿਲੇ ਹਨ ਅਤੇ 2 ਸਫੀਦੋਂ, ਜ਼ਿਲ੍ਹਾ ਜੀਂਦ, ਹਰਿਆਣਾ ਤੋਂ ਮਿਲੇ ਹਨ। ਸ੍ਰੀ ਗੁਪਤਾ ਨੇ ਦੱਸਿਆ ਕਿ ਇਹ ਦੋਵੇਂ ਅਪਰਾਧੀ ਕਤਲ ਦੀ ਕੋਸ਼ਿਸ਼ ਕਰਕੇ ਲੋਂੜੀਦੇ ਸਨ ਅਤੇ ਦੋਵਾਂ ਵਿਰੁੱਧ ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨਤਾਰਨ ਵਿਖ ਆਰਮਜ਼ ਐਕਟ ਤਹਿਤ ਮੁਕੱਦਮਾ ਵੀ ਦਰਜ ਹੈ।

ਮੁੱਢਲੀ ਜਾਂਚ ਤੋਂ ਅੱਗੇ ਇਹ ਖੁਲਾਸਾ ਹੋਇਆ ਹੈ ਕਿ ਦੋਵੇਂ ਵਿਅਕਤੀ ਪੰਜ ਅਪਰਾਧੀਆਂ, ਸ਼ੁਭਦੀਪ ਸਿੰਘ ਉਰਫ਼ ਸ਼ੁਭ ਨਿਵਾਸੀ ਚੀਚਾ, ਜ਼ਿਲ੍ਹਾ ਅੰਮ੍ਰਿਤਸਰ ਜੋ ਹੁਣ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਨ, ਅੰਮ੍ਰਿਤਪਾਲ ਸਿੰਘ ਬਾਠ ਨਿਵਾਸੀ ਮੀਆਂਪੁਰ ਜ਼ਿਲ੍ਹਾ ਤਰਨ ਤਾਰਨ ਜੋ ਕਤਲ ਦੇ 12 ਵੱਖ-ਵੱਖ ਮਾਮਲਿਆਂ, ਕਤਲ ਕਰਨ ਦੀ ਕੋਸ਼ਿਸ਼, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ, ਰਣਦੀਪ ਸਿੰਘ ਉਰਫ਼ ਰੋਮੀ ਨਿਵਾਸੀ ਛੇਹਰਟਾ, ਅੰਮ੍ਰਿਤਸਰ, ਗੋਲਡੀ ਅਤੇ ਆਸ਼ੂ ਜੋ ਹਰਿਆਣਾ ਦੇ ਜ਼ਿਲ੍ਹਾ ਕਰਨਾਲ ਨਾਲ ਸਬੰਧਤ ਸਨ, ਸਮੇਤ ਨਸ਼ਿਆਂ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ।

ਸ਼ੁਭਦੀਪ ਸਿੰਘ ਬਾਰੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਉਹ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੈਡਐਫ) ਦਾ ਇੱਕ ਸਰਗਰਮ ਅੱਤਵਾਦੀ ਸੀ, ਜਿਸ ਨੂੰ ਪੰਜਾਬ ਪੁਲਿਸ ਨੇ ਸਤੰਬਰ 2019 ਵਿੱਚ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮਹਾਵਾ ਤੋਂ ਇੱਕ ਚੀਨ ਦੁਆਰਾ ਬਣਾਏ ਡਰੋਨ ਦੀ ਬਰਾਮਦਗੀ ਦੌਰਾਨ ਗ੍ਰਿਫ਼ਤਾਰ ਕੀਤਾ ਸੀ।

ਪਿਛਲੇ ਸਾਲ ਅਪ੍ਰੈਲ ਵਿੱਚ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਉਸ ਨਾਲ ਅਕਾਸ਼ਦੀਪ ਸਿੰਘ, ਬਲਵੰਤ ਸਿੰਘ, ਹਰਭਜਨ ਸਿੰਘ, ਬਲਬੀਰ ਸਿੰਘ, ਮਾਨ ਸਿੰਘ, ਗੁਰਦੇਵ ਸਿੰਘ, ਸਾਜਨਪ੍ਰੀਤ ਸਿੰਘ ਅਤੇ ਰੋਮਨਦੀਪ ਸਿੰਘ ਸਮੇਤ 8 ਹੋਰਨਾਂ ਖ਼ਿਲਾਫ਼ ਮੁਹਾਲੀ ਦੀ ਐਨ.ਆਈ.ਏ. ਕੋਰਟ ਵਿੱਚ ਦੋਸ਼ ਪੱਤਰ ਦਾਖਲ ਕੀਤਾ ਸੀ।

ਇਹ ਕੇਸ ਇਸ ਜਾਣਕਾਰੀ ਨਾਲ ਜੁੜਿਆ ਹੋਇਆ ਹੈ ਕਿ ਪਾਕਿਸਤਾਨ ਸਥਿਤ ਕੇਜੈਡਐੱਫ ਦੇ ਮੁਖੀ ਰਣਜੀਤ ਸਿੰਘ ਉਰਫ਼ ਨੀਟਾ ਨੇ ਜਰਮਨ ਅਧਾਰਤ ਕੇਜੇਡਐੱਫ ਸੰਚਾਲਕ ਗੁਰਮੀਤ ਸਿੰਘ ਉਰਫ਼ ਬੱਗਾ ਦੀ ਮਿਲੀਭੁਗਤ ਨਾਲ ਹਥਿਆਰ, ਗੋਲਾ ਬਾਰੂਦ, ਵਿਸਫੋਟਕ ਅਤੇ ਨਕਲੀ ਇੰਡੀਅਨ ਕਰੰਸੀ ਨੋਟ (ਐਫਆਈਸੀਐਨ) ਪਾਕਿਸਤਾਨ ਤੋਂ ਡਰੋਨਾਂ ਰਾਹੀਂ ਭਾਰਤ ਵਿੱਚ ਸਮੱਗਲਿੰਗ ਕੀਤੀ ਸੀ।

ਰਣਦੀਪ ਸਿੰਘ ਉਰਫ਼ ਰੋਮੀ ਦੇ ਸਬੰਧ ਵਿੱਚ, ਸ੍ਰੀ ਗੁਪਤਾ ਨੇ ਖੁਲਾਸਾ ਕੀਤਾ ਕਿ ਉਹ ਐਸਐਸਓਸੀ ਅੰਮ੍ਰਿਤਸਰ ਦੁਆਰਾ ਕਤਲ ਕਰਨ ਦੀ ਕੋਸ਼ਿਸ਼, ਨਸ਼ਾ ਤਸਕਰੀ ਅਤੇ ਆਰਮਜ਼ ਐਕਟ ਤਹਿਤ ਐਫਆਈਆਰ ਨੰ. 17 ਮਿਤੀ 16.12.2014 ਨੂੰ ਦਰਜ ਕੇਸ ਵਿੱਚ ਲੋੜੀਂਦਾ ਸੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION